Home >>Punjab

Sidhu moosewal murder case: 23 ਜਨਵਰੀ ਨੂੰ ਹੋਵੇਗੀ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅਗਲੀ ਸੁਣਵਾਈ

Sidhu Moosewala Murder Case: ਸਾਰੇ 23 ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ।ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨ ਪੁਰੀਆ ਦੀ ਅਰਜ਼ੀ ਉੱਤੇ ਸੁਣਵਾਈ ਕਰਦਿਆਂ ਅਦਾਲਤ ਨੇ ਮੁਲਜ਼ਮਾਂ ਲਈ 23 ਜਨਵਰੀ ਦੀ ਤਰੀਕ ਤੈਅ ਕੀਤੀ ਹੈ।

Advertisement
Sidhu moosewal murder case: 23 ਜਨਵਰੀ ਨੂੰ ਹੋਵੇਗੀ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅਗਲੀ ਸੁਣਵਾਈ
Stop
Manpreet Singh|Updated: Jan 05, 2024, 06:56 PM IST

 Sidhu Moosewala Murder Case:(Kuldeep Dhaliwal) ਸਿੱਧੂ ਮੂਸੇ ਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਮਾਨਸਾ ਦੀ ਅਦਾਲਤ ਵਿੱਚ ਹੋਈ ਜਿਸ ਵਿੱਚ ਸਾਰੇ 23 ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ।ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨ ਪੁਰੀਆ ਦੀ ਅਰਜ਼ੀ ਉੱਤੇ ਸੁਣਵਾਈ ਕਰਦਿਆਂ ਅਦਾਲਤ ਨੇ ਮੁਲਜ਼ਮਾਂ ਲਈ 23 ਜਨਵਰੀ ਦੀ ਤਰੀਕ ਤੈਅ ਕੀਤੀ ਹੈ। ਵਕੀਲ ਨੇ ਦੋਸ਼ੀ ਚਰਨਜੀਤ ਸਿੰਘ ਨੂੰ ਡਿਸਚਾਰਜ ਕਰਨ ਲਈ ਅਰਜ਼ੀ ਦਾਇਰ ਕੀਤੀ ਹੈ, ਜਿਸ ਉੱਤੇ ਮਾਣਯੋਗ ਅਦਾਲਤ ਨੇ 23 ਜਨਵਰੀ ਨੂੰ ਜਵਾਬ ਮੰਗਿਆ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਅੱਜ ਮੁੜ ਇਸ ਮਾਮਲੇ ਵਿੱਚ ਸੁਣਵਾਈ ਸੀ ਅਤੇ ਸਾਰੇ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋ ਗਏ ਹਨ ਅਤੇ ਅਗਲੀ ਤਰੀਕ 23 ਜਨਵਰੀ ਤੈਅ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਇੱਕ ਮੁਲਜ਼ਮ ਨੇ ਕੇਸ ਵਿੱਚੋਂ ਖੁ੍ਦ ਨੂੰ ਡਿਸਚਾਰਜ ਕਰਨ ਦੇ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਬਲਕੌਰ ਸਿੰਘ ਨੇ ਦੱਸਿਆ ਕਿ ਲਾਰੈਂਸ ਅਤੇ ਜੱਗੂ ਭਗਵਾਨ ਪੁਰੀਆ ਵੱਲੋਂ ਦਾਇਰ ਅਰਜ਼ੀ ਉੱਤੇ ਵੀ ਸੁਣਵਾਈ 23 ਜਨਵਰੀ ਦੀ ਤਰੀਕ ਤੈਅ ਕੀਤੀ ਗਈ ਹੈ।

ਸਿੱਧੂ ਮੂਸੇਵਾਲਾ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਾਰੇ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੋਸ਼ੀ ਪੱਖ ਦੇ ਵਕੀਲ ਵੱਲੋਂ ਚਰਨਜੀਤ ਸਿੰਘ ਚੇਤਨ ਦੀ ਅਰਜ਼ੀ ਮਾਣਯੋਗ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ।ਉਨ੍ਹਾਂ ਇਹ ਵੀ ਕਿਹਾ ਕਿ ਲਾਰੈਂਸ ਅਤੇ ਜੱਗੂ ਭਗਵਾਨ ਪੁਰੀਆ ਵੱਲੋਂ ਦਾਇਰ ਪਟੀਸ਼ਨ ਉੱਤੇ 23 ਜਨਵਰੀ ਨੂੰ ਮਾਣਯੋਗ ਅਦਾਲਤ ਨੇ ਮੁੜ ਤੋਂ ਸੁਣਵਾਈ ਲਈ ਹੁਕਮ ਜਾਰੀ ਕੀਤੇ ਹਨ। ਜਦੋਕਿ ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੇਤਨ ਦਾ ਸਿੱਧੂ ਮੂਸੇ ਵਾਲਾ ਦੇ ਕਤਲ ਪਿੱਛੇ ਵੱਡਾ ਹੱਥ ਸ਼ਾਮਲ ਹੈ, ਇਸ ਵਿਅਕਤੀ ਵੱਲੋਂ ਬੋਲੋਰੋ ਗੱਡੀ ਅਤੇ ਦੂਸਰੀ ਗੱਡੀ ਜੋ ਸਿੱਧੂ ਨੂੰ ਮਾਰਨ ਦੇ ਲਈ ਆਈਆਂ ਸਨ ਉਨ੍ਹਾਂ ਗੱਡੀਆਂ ਦੀਆਂ ਨੰਬਰ ਪਲੇਟਾਂ ਬਦਲ ਦਿੱਤੀਆਂ ਗਈਆਂ ਸਨ ਅਤੇ ਉਸ ਨੂੰ ਪਤਾ ਸੀ ਕਿ ਇਹ ਗੱਡੀਆਂ ਸਿੱਧੂ ਮੂਸੇਵਾਲੇ ਦੇ ਕਤਲ ਲਈ ਵਰਤੀਆਂ ਜਾ ਰਹੀਆਂ ਸਨ।

ਇਹ ਵੀ ਪੜ੍ਹੋ:  Governor Letter CM Mann: ਰਾਜਪਾਲ ਬਰਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਲਿਖੀ ਚਿੱਠੀ

 

Read More
{}{}