Home >>Punjab

ਗੈਂਗਸਟਰ ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ! FBI ਨਾਲ ਕੀਤੀ ਸਲਾਹ

ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਖ਼ਬਰਾਂ ਵਿਚਕਾਰ ਹੁਣ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਹੁਣ ਗੈਂਗਸਟਰ ਗੋਲਡੀ ਬਰਾੜ ਨੂੰ ਜਲਦ ਭਾਰਤ ਲੈ ਕੇ ਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਕੇਸ ਨੂੰ ਲੈ ਕੇ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐ

Advertisement
ਗੈਂਗਸਟਰ ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ! FBI ਨਾਲ ਕੀਤੀ ਸਲਾਹ
Stop
Zee Media Bureau|Updated: Dec 15, 2022, 10:54 AM IST

Sidhu Moose Wala Murder case news: ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਖ਼ਬਰਾਂ ਵਿਚਕਾਰ ਹੁਣ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਹੁਣ ਗੈਂਗਸਟਰ ਗੋਲਡੀ ਬਰਾੜ ਨੂੰ ਜਲਦ ਭਾਰਤ ਲੈ ਕੇ ਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਕੇਸ ਨੂੰ ਲੈ ਕੇ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਖੁਫੀਆ ਏਜੰਸੀਆਂ ਅਤੇ ਐਨਆਈਏ ਅਧਿਕਾਰੀਆਂ ਨੇ ਨਵੀਂ ਦਿੱਲੀ ਵਿੱਚ ਮੀਟਿੰਗ ਕੀਤੀ ਅਤੇ FBI ਨਾਲ ਸਲਾਹ ਵੀ ਕੀਤੀ ਗਈ ।

ਇਸ ਤੋਂ ਬਾਅਦ ਹੁਣ ਕਿਹਾ ਜਾ ਰਿਹਾ ਹੈ ਕਿ ਜਲਦ ਗੋਲਡੀ ਬਰਾੜ (gangster Goldy Brar) ਨੂੰ ਭਾਰਤ ਲਿਆਂਦਾ ਜਾਵੇਗਾ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2 ਦਸੰਬਰ ਨੂੰ ਦਾਅਵਾ ਕੀਤਾ ਗਿਆ ਸੀ ਕਿ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਸੀ ਅਤੇ ਉਹ ਜਲਦੀ ਹੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੋਵੇਗਾ। ਦੂਜੇ ਪਾਸੇ  ਤਿੰਨ ਦਿਨਾਂ ਬਾਅਦ ਗੈਂਗਸਟਰ ਗੋਲਡੀ ਬਰਾੜ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਉਹ ਨਾ ਤਾਂ ਕਿਸੇ ਹਿਰਾਸਤ ਵਿੱਚ ਹੈ ਅਤੇ ਨਾ ਹੀ ਨਜ਼ਰਬੰਦ ਵਿੱਚ ਸੀ। 

ਸੂਤਰਾਂ ਮੁਤਾਬਿਕ ਐਫਬੀਆਈ ਟੀਮ ਨਾਲ ਮੀਟਿੰਗ ਦਾ ਏਜੰਡਾ ਗੋਲਡੀ ਬਰਾੜ ਉਰਫ਼ ਸਤਿੰਦਰਜੀਤ ਸਿੰਘ ਦੀ ਹਵਾਲਗੀ ਦੀ ਪ੍ਰਕਿਰਿਆ ਬਾਰੇ ਸੀ। ਦਰਅਸਲ  29 ਮਈ ਨੂੰ ਮਾਨਸਾ ਜ਼ਿਲ੍ਹੇ 'ਚ ਕੁਝ ਬਦਮਾਸ਼ਾਂ ਨੇ ਸਿੱਧੂ ਮੂਸੇਵਾਲਾ ਨੂੰ ਗੋਲੀ ਕੇ ਕਤਲ ਕਰ ਦਿੱਤਾ ਸੀ ਜਿਸ ਦੀ ਜਿੰਮੇਵਾਰੀ ਗੋਲਡੀ ਬਰਾੜ ਨੇ ਲਈ ਸੀ। 

ਇਹ ਵੀ ਪੜ੍ਹੋ: ਚੱਲਦੇ ਆਟੋਰਿਕਸ਼ਾ 'ਚ ਨਰਸ ਦੇ ਨਾਲ ਜਬਰ-ਜਨਾਹ, ਦੋਵੇਂ ਮੁਲਜ਼ਮ ਕਾਬੂ 

ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਗੋਲਫੀ ਬਰਾੜ ਨੇ ਇੱਕ ਯੂ-ਟਿਊਬ ਪੱਤਰਕਾਰ ਨਾਲ ਇੰਟਰਵਿਊ ਵਿੱਚ ਇੱਕ ਵੱਡਾ ਦਾਅਵਾ ਕੀਤਾ ਕਿ ਉਸ ਨੂੰ ਅਮਰੀਕੀ ਪੁਲਿਸ ਵੱਲੋਂ ਹਿਰਾਸਤ ਵਿੱਚ ਨਹੀਂ ਲਿਆ ਗਿਆ ਸੀ। ਗੋਲਡੀ ਨੇ ਕਿਹਾ ਕਿ ਉਹ ਅਮਰੀਕਾ ਵਿਚ ਹੈ ਹੀ ਨਹੀਂ । ਦੱਸ ਦਈਏ ਕਿ ਗੋਲਡੀ ਬਰਾੜ ਨੇ ਹਾਲ ਹੀ ਵਿੱਚ ਗੁਜਰਾਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਸੀ ਕਿ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਨਜ਼ਰਬੰਦ ਕੀਤਾ ਗਿਆ ਸੀ। ਗੌਰਤਲਬ ਹੈ ਕਿ 2 ਦਸੰਬਰ ਨੂੰ ਖ਼ਬਰਾਂ ਸਾਹਮਣੇ ਆਈਆਂ ਸਨ ਕਿ ਕੈਲੀਫੋਰਨੀਆ ਵਿੱਚ ਗੋਲਡੀ ਬਰਾੜ ਨੂੰ ਅਮਰੀਕੀ ਅਧਿਕਾਰੀਆਂ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ। 

Read More
{}{}