Home >>Punjab

Sidhu Moosewala murder Case: ਅਮਰੀਕਾ 'ਚ ਮਸਤੀ ਕਰਦਾ ਨਜ਼ਰ ਆਇਆ ਮੂਸੇਵਾਲਾ ਦੇ ਕਤਲ ਦਾ ਗੁਨਾਹਗਾਰ; ਵੇਖੋ ਵੀਡੀਓ

Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸਿੱਧੂ ਦੇ ਮਾਤਾ-ਪਿਤਾ ਸਮੇਤ ਕਈ ਲੋਕ ਅਜਿਹੇ ਦੋਸ਼ ਲਗਾਉਂਦੇ ਰਹੇ ਹਨ ਕਿ ਉਸ ਦੇ ਕਤਲ ਪਿੱਛੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕੁਝ ਲੋਕਾਂ ਦਾ ਹੱਥ ਹੈ।

Advertisement
Sidhu Moosewala murder Case:  ਅਮਰੀਕਾ 'ਚ ਮਸਤੀ ਕਰਦਾ ਨਜ਼ਰ ਆਇਆ ਮੂਸੇਵਾਲਾ ਦੇ ਕਤਲ ਦਾ ਗੁਨਾਹਗਾਰ; ਵੇਖੋ ਵੀਡੀਓ
Stop
Riya Bawa|Updated: Apr 19, 2023, 04:35 PM IST

Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala Murder) ਦੇ ਕਤਲ ਵਿੱਚ ਸ਼ਾਮਲ ਅਨਮੋਲ ਬਿਸ਼ਨੋਈ (Anmol Bishnoi) ਅਮਰੀਕਾ ਵਿੱਚ ਸਾਹਮਣੇ ਆਇਆ ਹੈ। ਅਨਮੋਲ ਮੂਸੇਵਾਲਾ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੈ। ਉਹ ਪੰਜਾਬੀ ਗਾਇਕ ਕਰਨ ਔਜਲਾ ਅਤੇ ਸ਼ੈਰੀ ਮਾਨ ਦੇ ਸ਼ੋਅ 'ਚ ਪਹੁੰਚਿਆ ਸੀ। ਇਹ ਘਟਨਾ ਕੈਲੀਫੋਰਨੀਆ ਦੇ ਬੇਕਰਸਫੀਲਡ ਵਿੱਚ ਹੋਈ।

ਵੀਡੀਓ 'ਚ ਅਨਮੋਲ ਬਿਸ਼ਨੋਈ(Anmol Bishnoi) ਵੀ ਸਟੇਜ 'ਤੇ ਨਜ਼ਰ ਆ ਰਿਹਾ ਹੈ। ਉਹ ਸੈਲਫੀ ਲੈਂਦਾ ਵੀ ਨਜ਼ਰ ਆ ਰਿਹਾ ਹੈ। ਇਹ ਵੀਡੀਓ ਪਿਛਲੀ 16 ਅਪ੍ਰੈਲ ਦੀ ਦੱਸੀ ਜਾ ਰਹੀ ਹੈ। ਅਨਮੋਲ ਦਾ ਇਨ੍ਹਾਂ ਗਾਇਕਾਂ ਨਾਲ ਹੋਣਾ ਇਸ ਲਈ ਜ਼ਿਆਦਾ ਅਹਿਮ ਹੈ ਕਿਉਂਕਿ ਮੂਸੇਵਾਲਾ ਦੇ ਕਤਲ ਦੇ ਮਾਮਲੇ  (Sidhu Moosewala Murder)  'ਚ ਕੁਝ ਪੰਜਾਬੀ ਗਾਇਕਾਂ 'ਤੇ ਲਗਾਤਾਰ ਸਵਾਲ ਖੜ੍ਹੇ ਹੋ ਰਹੇ ਹਨ। ਮੂਸੇਵਾਲਾ ਦੇ ਮਾਤਾ-ਪਿਤਾ ਵੀ ਲਗਾਤਾਰ ਕਹਿ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦੀ ਸਾਜ਼ਿਸ਼ 'ਚ ਮਿਊਜ਼ਿਕ ਇੰਡਸਟਰੀ ਦੇ ਲੋਕ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ: Amritsar News: ਇੰਡੀਗੋ ਏਅਰਲਾਈਨਜ਼ 'ਚ ਮੱਛਰਾਂ ਨੇ ਮਚਾਈ ਦਹਿਸ਼ਤ! ਯਾਤਰੀ ਨੇ ਕੀਤੀ ਸ਼ਿਕਾਇਤ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਿਆ ਹੈ, ਜਿਸ ਵਿੱਚ ਉਹ ਭਗੌੜੇ ਅਨਮੋਲ ਬਿਸ਼ਨੋਈ, ਜੋ ਕਿ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਹਨ, ਦੇ ਨਾਲ ਪਰਫਾਰਮ ਕਰਦਾ ਨਜ਼ਰ ਆਇਆ ਹੈ। ਦੱਸਿਆ ਜਾਂਦਾ ਹੈ ਕਿ ਗੈਂਗਸਟਰ ਅਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ ਲਾਰੈਂਸ ਬਿਸ਼ਨੋਈ ਨੇ ਇਸ ਦੌਰਾਨ ਆਪਣੇ ਭਰਾ ਅਨਮੋਲ ਨੂੰ ਅਮਰੀਕਾ ਭੇਜਣ ਦੀ ਯੋਜਨਾ ਬਣਾਈ ਸੀ। ਉਸ ਨੇ ਆਪਣੇ ਭਰਾ ਨੂੰ ਫਰਜ਼ੀ ਪਾਸਪੋਰਟ ਰਾਹੀਂ ਅਮਰੀਕਾ ਭੇਜਿਆ ਸੀ।

ਹਾਲਾਂਕਿ ਕੈਲੀਫੋਰਨੀਆ 'ਚ ਇਸ ਪ੍ਰੋਗਰਾਮ 'ਚ ਅਨਮੋਲ ਬਿਸ਼ਨੋਈ ਦੀ ਸ਼ਮੂਲੀਅਤ ਨੂੰ ਲੈ ਕੇ ਪੰਜਾਬੀ ਗਾਇਕ ਕਰਨ ਔਜਲਾ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਹੈ। ਗਾਇਕ ਕਰਨ ਨੇ ਦੱਸਿਆ ਕਿ ਉਹ 16 ਅਪ੍ਰੈਲ ਦਿਨ ਐਤਵਾਰ ਨੂੰ ਇੱਕ ਵਿਆਹ ਸਮਾਗਮ ਵਿੱਚ ਪਰਫਾਰਮ ਕਰਨ ਲਈ ਅਮਰੀਕਾ ਗਿਆ ਸੀ ਅਤੇ ਉਸ ਨੂੰ ਇਸ ਗੱਲ ਦਾ ਕੋਈ ਪਤਾ ਨਹੀਂ ਸੀ ਕਿ ਇਸ ਸਮਾਗਮ ਵਿੱਚ ਕੌਣ-ਕੌਣ ਸ਼ਾਮਲ ਹੋ ਰਿਹਾ ਹੈ।

ਗਾਇਕ ਕਰਨ ਨੇ ਕਿਹਾ ਕਿ ਉਹ ਸਿਰਫ਼ ਇੱਕ ਕਲਾਕਾਰ ਦੇ ਤੌਰ 'ਤੇ ਇਸ ਸਮਾਗਮ ਵਿੱਚ ਸ਼ਾਮਲ ਹੋਇਆ ਸੀ ਅਤੇ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਅਨਮੋਲ ਬਿਸ਼ਨੋਈ ਨਾਂ ਦੇ ਕਿਸੇ ਵਿਅਕਤੀ ਨਾਲ ਉਸ ਦਾ ਕੋਈ ਸੰਬੰਧ ਨਹੀਂ ਹੈ।

Read More
{}{}