Home >>Punjab

Akali Dal and Bjp Alliance Row: ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸਿਰਸਾ ਤੇ ਵਿਜੇ ਰੁਪਾਣੀ ਦਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ ਦਰਮਿਆਨ ਪ੍ਰਧਾਨ ਸੁਨੀਲ ਜਾਖੜ ਨਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੁਨੀਲ ਜਾਖੜ ਨਾਲ ਹਰਿਮੰਦਰ ਸਾਹਿਬ ਪਹੁੰਚੀ ਸੀਨੀਅਰ ਲੀਡਰਸ਼ਿਪ ਨੇ ਫਿਲਹਾਲ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾ

Advertisement
Akali Dal and Bjp Alliance Row: ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸਿਰਸਾ ਤੇ ਵਿਜੇ ਰੁਪਾਣੀ ਦਾ ਵੱਡਾ ਬਿਆਨ
Stop
Ravinder Singh|Updated: Jul 06, 2023, 02:18 PM IST

Akali Dal and Bjp Alliance Row: ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ ਦਰਮਿਆਨ ਪ੍ਰਧਾਨ ਸੁਨੀਲ ਜਾਖੜ ਨਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੁਨੀਲ ਜਾਖੜ ਨਾਲ ਹਰਿਮੰਦਰ ਸਾਹਿਬ ਪਹੁੰਚੀ ਸੀਨੀਅਰ ਲੀਡਰਸ਼ਿਪ ਨੇ ਫਿਲਹਾਲ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਇਨਕਾਰ ਕੀਤਾ ਹੈ।

ਸਿਰਸਾ ਨੇ ਕਿਹਾ ਕਿ ਭਾਜਪਾ ਨੂੰ ਕਿਸੇ ਦੇ ਸਾਥ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨੂੰ ਆਪਣੇ ਪੱਧਰ ਉਤੇ ਮਸਲੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੂੰ ਕਿਸੇ ਨੂੰ ਵਿਚਾਲੇ ਪਾਉਣ ਦੀ ਬਜਾਏ ਆਪਣੇ ਪੈਰ ਮਜ਼ਬੂਤ ਕਰਨੇ ਚਾਹੀਦੇ ਹਨ। ਮਨਜਿੰਦਰ ਸਿੰਘ ਸਿਰਸਾ ਨੇ ਇਸ ਦੌਰਾਨ ਕਿਹਾ ਕਿ ਵੱਡੇ ਪੱਧਰ ਉਤੇ ਕੋਈ ਗੱਲ ਚੱਲਦੀ ਹੋਵੇਗੀ ਫਿਲਹਾਲ ਉਨ੍ਹਾਂ ਦੇ ਧਿਆਨ ਵਿੱਚ ਕੋਈ ਗੱਲ ਨਹੀਂ ਹੈ।

ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਕਿਹਾ ਕਿ ਭਾਜਪਾ 2024 ਵਿੱਚ ਲੋਕ ਸਭਾ ਦੀਆਂ ਚੋਣਾਂ ਆਪਣੇ ਦਮ ਉਤੇ ਲੜੇਗੀ। ਉਨ੍ਹਾਂ ਨੇ ਕਿਹਾ ਕਿ ਭਾਜਪਾ ਖੁਦ ਨੂੰ ਮਜ਼ਬੂਤ ਕਰੇਗੀ ਤੇ ਆਪਣੇ ਦਮ ਉਤੇ 2024 ਦੀਆਂ ਲੋਕ ਸਭਾ ਚੋਣਾਂ ਲੜੇਗੀ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੰਜਾਬ ਦੇ ਲੋਕ ਭਾਜਪਾ ਦੇ ਹੱਕ ਵਿੱਚ ਭੁਗਤਣਗੇ।

ਇਹ ਵੀ ਪੜ੍ਹੋ : Punjab News: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ!

ਵਿਜੇ ਰੂਪਾਨੀ, ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਸੀਨੀਅਰ ਆਗੂਆਂ ਨੇ ਸਪੱਸ਼ਟ ਕਿਹਾ ਕਿ 2024 ਵਿੱਚ ਭਾਜਪਾ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਬਾਅਦ ਵੀ ਭਾਜਪਾ 117 ਵਿਧਾਨ ਸਭਾ ਸੀਟਾਂ ਲਈ ਤਿਆਰੀ ਕਰ ਰਹੀ ਹੈ।

ਕਾਬਿਲੇਗੌਰ ਹੈ ਕਿ ਅੱਜ ਸਵੇਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗਠਜੋੜ ਦੀਆਂ ਚਰਚਾਵਾਂ ਸਿਰਫ਼ ਮੀਡੀਆ 'ਚ ਹਨ। ਦੱਸ ਦੇਈਏ ਕਿ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਦੀ ਸੀਨੀਅਰ ਆਗੂਆਂ ਨਾਲ ਬੈਠਕ ਹੋਈ ਸੀ ਤੇ ਅੱਜ ਉਹ ਜ਼ਿਲ੍ਹਾ ਪ੍ਰਧਾਨਾਂ ਨਾਲ ਬੈਠਕ ਕੀਤੀ ਸੀ। ਮੀਟਿੰਗ ਸਬੰਧੀ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਿਰਫ਼ ਰੁਟੀਨ ਮੀਟਿੰਗ ਹੈ।

ਇਹ ਵੀ ਪੜ੍ਹੋ : Mukhtar Ansari Controversial: ਮੁਖਤਾਰ ਅੰਸਾਰੀ ਦੇ ਜੇਲ੍ਹ 'ਚ ਬੰਦ ਸਮੇਂ ਪਰਿਵਾਰ ਨੇ ਰੋਪੜ ਦੇ ਸਨ ਇਨਕਲੇਵ 'ਚ ਲਗਾਏ ਸਨ ਡੇਰੇ

Read More
{}{}