Home >>Punjab

Sukhbir Singh Badal: ਸੁਖਬੀਰ ਸਿੰਘ ਬਾਦਲ ਤੋਂ ਮੰਗਿਆ ਜਵਾਬ; ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਜਵਾਬ ਦੇਣ ਦੇ ਹੁਕਮ

Sukhbir Singh Badal:  ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਲਿਖਤੀ ਜਵਾਬ ਤਲਬੀ ਕੀਤੀ ਹੈ।

Advertisement
Sukhbir Singh Badal: ਸੁਖਬੀਰ ਸਿੰਘ ਬਾਦਲ ਤੋਂ ਮੰਗਿਆ ਜਵਾਬ;  ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਜਵਾਬ ਦੇਣ ਦੇ ਹੁਕਮ
Stop
Ravinder Singh|Updated: Jul 15, 2024, 04:30 PM IST

Sukhbir Singh Badal(ਪਰਮਬੀਰ ਔਲਖ):  ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ 15 ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਲਈ ਕਿਹਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਾਲੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੇ ਫੈਸਲੇ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਕਾਲੀ ਦਲ ਦੇ ਬਾਗੀ ਧੜੇ ਦੇ ਮੁਆਫੀਨਾਮੇ ਦੇ ਆਧਾਰ ਉਤੇ ਸੁਖਬੀਰ ਬਾਦਲ ਨੂੰ 15 ਦਿਨਾਂ 'ਚ ਆਪਣਾ ਜਵਾਬ ਦਾਖਲ ਕਰਨਾ ਹੋਵੇਗਾ।

ਉਨ੍ਹਾਂ ਸਾਰੇ ਤਖ਼ਤਾਂ ਦੇ ਜਥੇਦਾਰਾਂ ਨੂੰ ਹੁਕਮ ਦਿੱਤਾ ਕਿ ਸੁਖਬੀਰ ਬਾਦਲ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਾਜ਼ਰ ਹੋ ਕੇ ਆਪਣੇ 'ਤੇ ਲੱਗੇ ਦੋਸ਼ਾਂ ਸਬੰਧੀ ਆਪਣਾ ਪੱਖ ਪੇਸ਼ ਕਰਨਗੇ। ਜਿਨ੍ਹਾਂ ਵਿੱਚ ਡੇਰਾ ਮੁਖੀ ਦਾ ਪੱਖ ਪੂਰਨਾ, ਸ਼੍ਰੋਮਣੀ ਕਮੇਟੀ ਵੱਲੋਂ 90 ਲੱਖ ਰੁਪਏ ਦੇ ਇਸ਼ਤਿਹਾਰ ਜਾਰੀ ਕਰਨਾ ਤੇ ਬੇਅਦਬੀ ਦੇ ਮਾਮਲੇ ਪ੍ਰਮੁੱਖ ਹਨ।

ਇਸ ਮੀਟਿੰਗ ਵਿੱਚ ਗੁਰਦੁਆਰਿਆਂ ਵਿੱਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਦਾ ਫੈਸਲਾ ਵੀ ਲਿਆ ਗਿਆ। ਇਸ ਤੋਂ ਪਹਿਲਾਂ ਸੰਪਰਦਾ ਦੇ ਨਿਯਮਾਂ ਦੇ ਉਲਟ ਜਾਣ ਵਾਲਿਆਂ ਨੂੰ ਸਜ਼ਾ ਦਿੱਤੀ ਜਾਂਦੀ ਸੀ। ਜਿਸ ਵਿੱਚ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਧਾਰਮਿਕ ਸਜ਼ਾ ਦਿੱਤੀ ਗਈ। 

ਸ੍ਰੀ ਅਕਾਲ ਤਖਤ ਸਾਹਿਬ ਦੀ ਹੁਕਮਾਂ ਦੀ ਉਲੰਘਣਾ ਕਰਨ ਅਤੇ ਅਣਦੇਖੀ ਕਰਨ ਉਤੇ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਧਾਰਮਿਕ ਸਜ਼ਾ ਲਗਾਈ ਗਈ। ਲਗਾਤਾਰ 11 ਪਾਠ ਕਰਨ ਅਤੇ ਲਗਾਤਾਰ ਜਪੁਜੀ ਸਾਹਿਬ ਦੇ ਪਾਠ ਕਰਨ ਦੀ ਸਜ਼ਾ ਲਗਾਈ ਗਈ ਹੈ। 11 ਦਿਨ ਕਿਸੇ ਵੀ ਗੁਰੂ ਘਰ ਪਾਠ ਕਰਨ ਅਤੇ ਸੇਵਾ ਪੂਰੀ ਹੋਣ ਮਗਰੋਂ 500 ਰੁਪਏ ਦੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆ ਕੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਦੀ ਸਜ਼ਾ ਲਗਾਈ ਗਈ ਹੈ।

Read More
{}{}