Home >>Punjab

Barnala News: ਸਰਕਾਰੀ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਹੜਤਾਲ; ਮਰੀਜ਼ ਪਰੇਸ਼ਾਨ

Punjab News: ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਤੇ ਤਨਖ਼ਾਹਾਂ ਨਾ ਮਿਲਣ ਕਰਕੇ ਦੋ ਦਿਨ ਦੀ ਹੜਤਾਲ ਵਿੱਢੀ ਹੋਈ ਹੈ।

Advertisement
Barnala News: ਸਰਕਾਰੀ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਹੜਤਾਲ; ਮਰੀਜ਼ ਪਰੇਸ਼ਾਨ
Stop
Ravinder Singh|Updated: Jul 05, 2024, 05:47 PM IST

Barnala News (ਦਵਿੰਦਰ ਸ਼ਰਮਾ): ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਤੇ ਤਨਖ਼ਾਹਾਂ ਨਾ ਮਿਲਣ ਕਰਕੇ ਦੋ ਦਿਨ ਦੀ ਹੜਤਾਲ ਵਿੱਢੀ ਹੋਈ ਹੈ। ਪੰਜਾਬ ਸਰਕਾਰ ਉਪਰ ਵਾਅਦਾਖਿਲਾਫ਼ੀ ਕਰਨ ਦੇ ਦੋਸ਼ ਵੀ ਲਗਾਏ ਗਏ ਹਨ। ਪ੍ਰਦਰਸ਼ਨਕਾਰੀ ਰੈਗੂਲਰ ਕਰਨ ਅਤੇ ਤਨਖ਼ਾਹਾਂ ਸਮੇਂ ਸਿਰ ਦੇਣ ਦੀ ਮੰਗ ਕਰ ਰਹੇ ਹਨ। ਉੱਥੇ ਹੀ ਕੇਂਦਰ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਨਸ਼ਾ ਛੁਡਾਊ ਕੇਂਦਰ ਵਿੱਚ ਦਵਾਈ ਲੈਣ ਆਏ ਮਰੀਜ਼ ਪਰੇਸ਼ਾਨ ਹੋਏ।

ਇਸ ਮੌਕੇ ਧਰਨਾਕਾਰੀਆਂ ਨੇ ਦੱਸਿਆ ਕਿ ਉਹ ਸਰਕਾਰੀ ਹਸਪਤਾਲ ਬਰਨਾਲਾ ਦੇ ਓਟ ਕਲੀਨਿਕ ਨਸ਼ਾ ਛੁਡਾਊ ਕੇਂਦਰ ਵਿੱਚ ਕੰਮ ਕਰਦੇ ਹਨ। ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਇਸ ਲਈ ਪੰਜਾਬ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਕਈ ਵਾਰ ਮਿਲ ਚੁੱਕੇ ਹਨ। ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਉਹ ਸਿਹਤ ਵਿਭਾਗ ਵਿੱਚ ਬਹੁਤ ਹੀ ਘੱਟ ਤਨਖ਼ਾਹ ’ਤੇ ਆਊਟਸੋਰਸਿੰਗ ’ਤੇ ਕੰਮ ਕਰ ਰਹੇ ਹਨ, ਜਦਕਿ ਉਹ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ 6 ਤੋਂ 8 ਘੰਟੇ ਕੰਮ ਕਰ ਰਹੇ ਹਨ। ਪਰ ਤਨਖ਼ਾਹ ਅਤੇ ਹੋਰ ਸਹੂਲਤਾਂ ਦੇ ਮਾਮਲੇ ਵਿੱਚ ਉਨ੍ਹਾਂ ਨਾਲ ਵਿਤਕਰਾ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਦੋ ਸਾਲ ਬੀਤ ਜਾਣ ਤੋਂ ਬਾਅਦ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਹ 2014 ਤੋਂ ਸਿਹਤ ਵਿਭਾਗ ਵਿੱਚ ਆਊਟਸੋਰਸ ਦੇ ਆਧਾਰ ’ਤੇ ਕੰਮ ਕਰ ਰਹੇ ਹਨ। ਇਕ ਤਾਂ ਉਨ੍ਹਾਂ ਨੂੰ ਘੱਟ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਦੂਜਾ ਉਨ੍ਹਾਂ ਨੂੰ ਸਮੇਂ ਸਿਰ ਤਨਖਾਹ ਨਹੀਂ ਦਿੱਤੀ ਜਾ ਰਹੀ। ਇਸੇ ਲਈ ਉਹ ਕਈ ਵਾਰ ਸਿਹਤ ਮੰਤਰੀ ਨੂੰ ਮਿਲ ਚੁੱਕੇ ਹਨ ਅਤੇ ਸਰਕਾਰ ਵਾਰ-ਵਾਰ ਮੀਟਿੰਗਾਂ ਕਰਕੇ ਸਾਡੇ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਨਸ਼ਾ ਛੁਡਾਊ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਦੋ ਰੋਜ਼ਾ ਸੰਘਰਸ਼ ਵਿੱਢਿਆ ਗਿਆ ਹੈ। ਜਿਸ ਦੇ ਤਹਿਤ ਅੱਜ ਸਮੂਹ ਕਰਮਚਾਰੀ ਹੜਤਾਲ 'ਤੇ ਚਲੇ ਗਏ ਹਨ। ਭਲਕੇ ਪੰਜਾਬ ਦੇ ਸਾਰੇ ਨਸ਼ਾ ਛੁਡਾਊ ਕੇਂਦਰਾਂ ਦੇ ਮੁਲਾਜ਼ਮ ਜਲੰਧਰ ਜ਼ਿਲ੍ਹੇ ਵਿੱਚ ਜਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਫਿਰ ਵੀ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ਇਸ ਮੌਕੇ ਨਸ਼ਾ ਛੁਡਾਊ ਕੇਂਦਰ ਵਿੱਚ ਦਵਾਈ ਲੈਣ ਆਏ ਮਰੀਜ਼ਾਂ ਨੇ ਦੱਸਿਆ ਕਿ ਉਹ ਆਪਣਾ ਕੰਮ ਛੱਡ ਕੇ ਦਵਾਈ ਲੈਣ ਆਏ ਹਨ। ਪਰ ਇੱਥੇ ਆ ਕੇ ਸਾਨੂੰ ਪਤਾ ਲੱਗਾ ਕਿ ਮੁਲਾਜ਼ਮਾਂ ਦੀ ਹੜਤਾਲ ਕਾਰਨ ਦਵਾਈ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਤਨਖਾਹਾਂ ਨਾ ਮਿਲਣ ਕਾਰਨ ਮੁਲਾਜ਼ਮ ਪ੍ਰੇਸ਼ਾਨ ਹਨ। ਪਰ ਅਸੀਂ ਮਰੀਜ਼ਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮਰੀਜ਼ਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਜੇਕਰ ਉਨ੍ਹਾਂ ਨੂੰ ਦਵਾਈ ਨਾ ਮਿਲੀ ਤਾਂ ਉਹ ਹਸਪਤਾਲ ਦੇ ਬਾਹਰ ਬੈਠ ਕੇ ਧਰਨਾ ਦੇਣਗੇ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Read More
{}{}