Home >>Punjab

SGPC News: ਸੁਧੀਰ ਸੂਰੀ ਕਤਲ ਮਾਮਲਾ; ਜੇਲ੍ਹ 'ਚ ਬੰਦ ਭਾਈ ਸੰਦੀਪ ਸਿੰਘ ਨੂੰ ਤੰਗ ਕਰਨ 'ਤੇ ਐਸਜੀਸੀਪੀਸ ਨੇ ਖੜ੍ਹੇ ਕੀਤੇ ਵੱਡੇ ਸਵਾਲ

SGPC News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਭਾਈ ਸੰਦੀਪ ਸਿੰਘ ਦੀ ਹਮਾਇਤ ਵਿੱਚ ਆ ਗਈ ਹੈ ਤੇ ਜੇਲ੍ਹ ਵਿੱਚ ਕੀਤੇ ਜਾ ਰਹੇ ਵਿਵਹਾਰ ਉਤੇ ਸਵਾਲੀਆਂ ਨਿਸ਼ਾਨ ਖੜ੍ਹੇ ਕੀਤੇ ਹਨ।

Advertisement
SGPC News: ਸੁਧੀਰ ਸੂਰੀ ਕਤਲ ਮਾਮਲਾ; ਜੇਲ੍ਹ 'ਚ ਬੰਦ ਭਾਈ ਸੰਦੀਪ ਸਿੰਘ ਨੂੰ ਤੰਗ ਕਰਨ 'ਤੇ ਐਸਜੀਸੀਪੀਸ ਨੇ ਖੜ੍ਹੇ ਕੀਤੇ ਵੱਡੇ ਸਵਾਲ
Stop
Ravinder Singh|Updated: Jul 15, 2023, 03:04 PM IST

SGPC News:  ਹਿੰਦੂ ਨੇਤਾ ਸੁਧੀਰ ਸੂਰੀ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਨਜ਼ਰਬੰਦ ਭਾਈ ਸੰਦੀਪ ਸਿੰਘ ਨੂੰ ਤੰਗ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਧੀਰ ਸੂਰੀ ਕਤਲ ਮਾਮਲੇ ਵਿੱਚ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਨਜ਼ਰਬੰਦ ਭਾਈ ਸੰਦੀਪ ਸਿੰਘ ਨੂੰ ਜੇਲ੍ਹ ਅੰਦਰ ਤੰਗ ਪਰੇਸ਼ਾਨ ਕਰਨ ਦੀ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਭਾਈ ਸੰਦੀਪ ਸਿੰਘ ਨੂੰ ਗੁਰਦੁਆਰਾ ਸਾਹਿਬ ਵਿਖੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਅਤੇ ਬਣਦਾ ਸਮਾਂ ਬੰਦੀ 'ਚੋਂ ਬਾਹਰ ਵੀ ਨਹੀਂ ਨਿਕਲਣ ਦਿੱਤਾ ਜਾਂਦਾ। ਇਸ ਨਾਲ ਹੀ ਸੰਦੀਪ ਸਿੰਘ ਨੂੰ ਮੈਡੀਕਲ ਸੇਵਾਵਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਇੱਕ ਵਿਅਕਤੀ ਨੂੰ ਜੇਲ੍ਹ ਅੰਦਰ ਮਿਲਣ ਵਾਲੀਆਂ ਸਹੂਲਤਾਂ ਲੈਣ ਲਈ ਭੁੱਖ ਹੜਤਾਲ ਸ਼ੁਰੂ ਕਰਨੀ ਪਈ ਹੈ।

ਇਹ ਵੀ ਪੜ੍ਹੋ : Punjab News: ਫਰੀਦਕੋਟ ਹਸਪਤਾਲ ਤੋਂ ਭੱਜਿਆ ਬੰਬੀਹਾ ਗਰੁੱਪ ਦਾ ਗੁਰਗਾ, ਲਾਰੈਂਸ ਬਿਸ਼ਨੋਈ ਵੀ ਇੱਥੇ ਜੇਰੇ ਇਲਾਜ

ਐਡਵੋਕੇਟ ਧਾਮੀ ਨੇ ਕਿਹਾ ਕਿ 22 ਜੂਨ 2023 ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ 'ਤੇ ਆਈਜੀ ਜੇਲ੍ਹਾਂ ਨੂੰ ਪੱਤਰ ਵੀ ਲਿਖਿਆ ਗਿਆ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਭਾਈ ਸੰਦੀਪ ਸਿੰਘ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਜੇਲ੍ਹ ਪ੍ਰਸ਼ਾਸਨ ਉਸਦੇ ਅਧਿਕਾਰਾਂ ਨੂੰ ਲਤਾੜਿਆਂ ਨਾ ਜਾਵੇ। ਕਾਬਿਲੇਗੌਰ ਹੈ ਕਿ ਬੀਤੇ ਦਿਨ ਖ਼ਬਰਾਂ ਆ ਰਹੀਆਂ ਸਨ ਕਿ ਭਾਈ ਸੰਦੀਪ ਸਿੰਘ ਸੰਨੀ ਨੇ ਆਪਣੀ ਜਾਨ ਦੇ ਖ਼ਤਰੇ ਨੂੰ ਲੈਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈਕੇ ਜੇਲ੍ਹ ਅੰਦਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ।

ਭਾਈ ਸੰਨੀ ਨੂੰ ਹਾਈ ਸਕਿਓਰਿਟੀ ਜ਼ੋਨ 'ਚ ਖਤਰਨਾਕ ਅਪਰਾਧੀਆਂ ਤੇ ਗੈਂਗਸਟਰਾਂ ਨਾਲ ਰੱਖਿਆ ਗਿਆ ਹੈ ਜਿਥੇ ਭਾਈ ਸੰਨੀ ਵੱਲੋਂ ਆਪਣੀ ਜਾਨ ਨੂੰ ਖਤਰਾ ਮਹਿਸੂਸ ਕੀਤਾ ਜਾ ਰਿਹਾ ਸੀ।ਸੰਨੀ ਨੇ ਜੇਲ੍ਹ ਪ੍ਰਸ਼ਾਸਨ ਕੋਲ ਇਹ ਵੀ ਖਦਸ਼ਾ ਜ਼ਾਹਿਰ ਕੀਤਾ ਕਿ ਉਸਦੇ ਖਾਣੇ ਵਿਚ ਵੀ ਕਿਸੇ ਵੱਲੋਂ ਕੁਝ ਮਿਲਾਇਆ ਜਾ ਸਕਦਾ ਹੈ, ਇਸ ਕਰਕੇ ਉਸਦਾ ਖਾਣੇ ਦਾ ਵੀ ਵੱਖਰੀ ਵਿਵਸਥਾ ਕੀਤੀ ਜਾਵੇ। ਭਾਈ ਸੰਨੀ ਦੇ ਵੱਡੇ ਭਰਾ ਹਰਦੀਪ ਸਿੰਘ ਵੱਲੋਂ ਜੇਲ੍ਹ ਸੁਪਰਡੈਂਟ ਅੰਮ੍ਰਿਤਸਰ ਤੇ ਐਸਜੀਪੀਸੀ ਵੱਲੋਂ ਆਈਜੀ ਜੇਲ੍ਹਾਂ ਪੰਜਾਬ ਨੂੰ ਵੀ ਇਸ ਸਬੰਧੀ ਪੱਤਰ ਲਿਖੇ ਗਏ ਸਨ।

 

ਇਹ ਵੀ ਪੜ੍ਹੋ : Mansa Ghaggar news: ਮਾਨਸਾ 'ਚ ਘੱਗਰ ਦੀ ਤਬਾਹੀ! ਚਾਂਦਪੁਰਾ ਬੰਨ੍ਹ ਤੋਂ ਸਰਦੂਲਗੜ੍ਹ 'ਚੋਂ ਲੰਘਣ ਵਾਲੇ ਘੱਗਰ 'ਚ ਪਿਆ ਪਾੜ

 

Read More
{}{}