Home >>Punjab

Kotkapura Firing Case- SIT ਅੱਗੇ ਪੇਸ਼ ਹੋਏ ਸੁਖਬੀਰ ਬਾਦਲ, ਇਹਨਾਂ ਸਵਾਲਾਂ ਨਾਲ ਹੋਇਆ ਸਾਹਮਣਾ !

14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ। ਇਸ ਵਿੱਚ ਦੋ ਵਿਅਕਤੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਮਾਰੇ ਗਏ ਸਨ। ਇਸ ਸਬੰਧੀ ਪੰਜਾਬ ਪੁਲੀਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਜਾਂਚ ਕਰ ਰਹੀ ਹੈ।

Advertisement
Kotkapura Firing Case- SIT ਅੱਗੇ ਪੇਸ਼ ਹੋਏ ਸੁਖਬੀਰ ਬਾਦਲ, ਇਹਨਾਂ ਸਵਾਲਾਂ ਨਾਲ ਹੋਇਆ ਸਾਹਮਣਾ !
Stop
Zee Media Bureau|Updated: Sep 15, 2022, 05:15 PM IST

Kotkapura Firing Caseਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਖਿਰਕਾਰ ਸਿੱਟ ਦੇ ਸਾਹਮਣੇ ਪੇਸ਼ ਹੋ ਹੀ ਗਏ। ਉਹਨਾਂ ਤੋਂ ਕੀ ਸਵਾਲ ਪੁੱਛੇ ਗਏ ਇਹ ਹਰ ਕੋਈ ਜਾਣਨ ਲਈ ਉਤਸੁਕ ਹੈ। ਇਹ ਸਵਾਲ ਕੀ ਹੋ ਸਕਦੇ ਹਨ ਇਸਨੂੰ ਲੈ ਕੇ ਕਿਆਸ ਅਰਾਈਆਂ ਚੱਲ ਰਹੀਆਂ ਹਨ। ਪਰ ਅਜੇ ਤੱਕ ਸਪਸ਼ਟ ਨਹੀਂ ਹੋ ਸਕਿਆ ਕਿ ਸੁਖਬੀਰ ਬਾਦਲ ਤੋਂ ਕੀ ਸਵਾਲ ਪੁੱਛੇ ਗਏ।ਪਰ ਸੁਖਬੀਰ ਬਾਦਲ ਦੀ ਪੇਸ਼ੀ ਜ਼ਰੂਰ ਚਰਚਾ ਦਾ ਵਿਸ਼ਾ ਰਹੀ।

 

ਸਿਟ ਯਾਨਿ ਕਿ ਵਿਸ਼ੇਸ਼ ਜਾਂਚ ਟੀਮ 2015 ਵਿਚ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਹੈ। ਉਸ ਵੇਲੇ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸੀ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸਨ ਅਤੇ ਗ੍ਰਹਿ ਮੰਤਰਾਲਾ ਵੀ ਉਹਨਾਂ ਦੇ ਕੋਲ ਸੀ। ਇਹ ਗੋਲੀਕਾਂਡ ਉਸ ਵੇਲੇ ਵਾਪਰਿਆ ਸੀ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਸਿੱਖ ਸੰਗਤ ਬਰਗਾੜੀ ਵਿਚ ਸ਼ਾਂਤਮਾਈ ਰੋਸ ਪ੍ਰਦਰਸ਼ਨ ਕਰ ਰਹੀ ਸੀ।ਭੀੜ ਨੂੰ ਹਟਾਉਣ ਲਈ ਤਤਕਾਲੀ ਡੀ.ਜੀ.ਪੀ. ਸੁਮੇਧ ਸੈਣੀ ਵੱਲੋਂ ਗੋਲੀ ਚਲਾਉਣ ਦੇ ਹੁਕਮ ਦਿੱਤੇ ਗਏ ਸਨ ਅਤੇ ਪੁਲਿਸ ਦੀ ਗੋਲੀ ਨਾਲ ਦੋ ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ ਸੀ।

ਜ਼ਿਕਰਯੋਗ ਹੈ ਕਿ ਇਸੇ ਮਾਮਲੇ 'ਚ ਸੁਖਬੀਰ ਸਿੰਘ ਬਾਦਲ ਨੂੰ ਐਸ. ਆਈ. ਟੀ. ਨੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਐਲ. ਕੇ. ਯਾਦਵ ਦੀ ਅਗਵਾਈ ਹੇਠ ਤਲਬ ਕੀਤਾ ਸੀ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ 30 ਅਗਸਤ ਨੂੰ ਤਲਬ ਕੀਤਾ ਸੀ ਬਾਦਲ ਪੇਸ਼ ਨਹੀਂ ਹੋਏ। ਹਵਾਲਾ ਇਹ ਦਿੱਤਾ ਗਿਆ ਸੀ ਉਹਨਾਂ ਨੂੰ ਕੋਈ ਵੀ ਸੰਮਨ ਨਹੀਂ ਹਾਸਲ ਹੋਇਆ।

 

ਸੁਖਬੀਰ ਬਾਦਲ ਵੱਡੀ ਗਿਣਤੀ ਆਪਣੇ ਸਮਰਥਕਾਂ ਅਤੇ ਅਕਾਲੀ ਆਗੂਆਂ ਦੇ ਨਾਲ ਸੈਕਟਰ 32 ਦੇ ਪੁਲਿਸ ਇੰਸਟੀਚਿਊਟ ਪਹੁੰਚੇ।ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਆਪ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਬੈਰੀਕੇਡਿੰਗ ਵੀ ਕੀਤੀ ਗਈ ਸੀ। ਬਾਦਲ ਨਾਲ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ। ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ ਅਤੇ ਹੋਰ ਕਈ ਆਗੂ ਹਾਜ਼ਰ ਸਨ।

 

WATCH LIVE TV 

Read More
{}{}