Home >>Punjab

Sukhpal Khaira News: ਭੇਸ ਬਦਲ ਕੇ ਸੁਖਪਾਲ ਸਿੰਘ ਖਹਿਰਾ ਨੂੰ ਮਿਲਦਾ ਸੀ ਗੁਰਦੇਵ ਸਿੰਘ!

Sukhpal Khaira News: ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਨੈਟਵਰਕ ਅਤੇ ਮਨੀ ਲਾਂਡਰਿੰਗ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ।   

Advertisement
Sukhpal Khaira News: ਭੇਸ ਬਦਲ ਕੇ ਸੁਖਪਾਲ ਸਿੰਘ ਖਹਿਰਾ ਨੂੰ ਮਿਲਦਾ ਸੀ ਗੁਰਦੇਵ ਸਿੰਘ!
Stop
Zee News Desk|Updated: Oct 01, 2023, 09:57 AM IST

Sukhpal Khaira News: ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Khaira) ਬਾਰੇ ਵਿਸ਼ੇਸ਼ ਜਾਂਚ ਟੀਮ ਵੱਲੋਂ ਇਸ ਮਾਮਲੇ ਨਾਲ ਸਬੰਧਤ ਹੋਰ ਮੁਲਜ਼ਮਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਜੇਲ੍ਹਾਂ ਵਿੱਚ ਬੰਦ ਵਿਅਕਤੀਆਂ ਨੂੰ ਪ੍ਰੋਡਕਸ਼ਨ ਵਰੰਟ ਉੱਤੇ ਲਿਆਂਦਾ ਜਾਵੇ। ਕਿਹਾ ਜਾ ਰਿਹਾ ਹੈ ਕਿ ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਜਦੋਂ 2015 ਵਿੱਚ ਨਸ਼ਾ ਤਸਕਰ ਗੁਰਦੇਵ ਸਿੰਘ ਖਿਲਾਫ਼ ਐਨਡੀਪੀਐਸ ਦਾ ਕੇਸ ਦਰਜ ਹੋਇਆ ਸੀ ਤਾਂ ਉਹ ਤਿੰਨ ਦਿਨ ਤੱਕ ਫਰਾਰ ਸੀ ਇਸ ਦੌਰਾਨ ਵੀ ਉਹ ਸੁਖਪਾਲ ਖਹਿਰਾ ਨਾਲ ਗੱਲਬਾਤ ਕਰਦਾ ਰਿਹਾ ਅਤੇ ਇਸ ਦੇ ਨਾਲ ਹੀ SIT ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆਈ ਹੈ ਕਿ ਗੁਰਦੇਵ ਸਿੰਘ ਆਪਣਾ ਭੇਸ ਬਦਲ ਕੇ ਖਹਿਰਾ ਨੂੰ ਮਿਲਦਾ ਰਿਹਾ। ਇਨ੍ਹਾਂ ਸਾਰੇ ਤੱਥਾਂ ਦੀ ਹੁਣ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ (Sukhpal Khaira) ਨੂੰ ਵੀਰਵਾਰ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਨੈਟਵਰਕ ਅਤੇ ਮਨੀ ਲਾਂਡਰਿੰਗ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਬੀਤੇ ਦਿਨੀ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਸੁਖਪਾਲ ਖਹਿਰਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Sukhpal Khaira Arrest News: ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ

ਦਰਅਸ਼ਲ ਸੁਖਬੀਰ ਸਿੰਘ ਖਹਿਰਾ (Sukhpal Khaira)  ਨੂੰ ਪੁਲਿਸ ਨੇ ਬਹੁਤ ਹੀ ਨਾਟਕੀ ਢੰਗ ਨਾਲ ਜਲਾਲਾਬਾਦ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਪੁਲਿਸ ਨੇ ਬੈਕ ਡੋਰ ਐਂਟਰੀ ਕਰਵਾਈ ਜਦਕਿ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਇੱਕ ਝਲਕ ਪਾਉਣ ਲਈ ਸਵੇਰ ਤੋਂ ਖੜ੍ਹੇ ਹੋਏ ਸਨ।  ਪੁਲਿਸ ਨੇ ਖਾਲੀ ਗੱਡੀਆਂ ਨੂੰ ਅਦਾਲਤ ਦੇ ਇੱਕ ਰਸਤੇ ਤੋਂ ਲੈ ਆਏ ਜਦਕਿ ਸੁਖਪਾਲ ਖਹਿਰਾ ਨੂੰ ਲੈ ਕੇ ਆਈਆਂ ਗੱਡੀਆਂ ਹੋਰ ਰਸਤੇ ਪੁੱਜੀਆਂ। ਸਮਰਥਕਾਂ ਵੱਲੋਂ ਪੁਲਿਸ ਦੀ ਇਸ ਚਾਲ ਕਾਰਨ ਸਮਰਥਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ।

ਸੁਖਪਾਲ ਖਹਿਰਾ (Sukhpal Khaira)  ਦੇ ਵਕੀਲ ਨਿਤਿਨ ਮਿੱਡਾ ਨੇ ਦੱਸਿਆ ਕਿ ਸੁਖਪਾਲ ਖਹਿਰਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਵਕੀਲ ਨੇ ਦੱਸਿਆ ਕਿ ਅਦਾਲਤ ਨੇ ਪੁਲਿਸ ਨੂੰ ਟਿੱਪਣੀ ਕੀਤੀ ਕਿ ਜਦ ਇੰਨੇ ਪੁਰਾਣੇ ਮਾਮਲੇ ਵਿੱਚ ਸੁਖਪਾਲ ਦਾ ਕੋਈ ਕੁਨੈਕਸ਼ਨ, ਕਾਲ ਡਿਟੇਲ ਹੱਥ ਨਹੀਂ ਲੱਗੀ ਤਾਂ ਹੁਣ ਪੁਲਿਸ ਰਿਮਾਂਡ ਦੀ ਕੀ ਲੋੜ ਪੈ ਗਈ ਹੈ। ਪੁਲਿਸ ਨੇ 7 ਦਿਨ ਦਾ ਰਿਮਾਂਡ ਮੰਗਿਆ ਸੀ।

ਜ਼ਿਕਰਯੋਗ ਹੈ ਕਿ 2015 'ਚ ਜਲਾਲਾਬਾਦ ਪੁਲਿਸ ਵੱਲੋਂ ਮਾਰਕਿਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਣੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਕੋਲੋਂ 1 ਕਿਲੋ ਤੋਂ ਵਧ ਹੈਰੋਇਨ, ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਸਿਮ ਕਾਰਡ ਤੇ ਟਾਟਾ ਸਫਾਰੀ ਬਰਾਮਦ ਹੋਈ ਸੀ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ।

(ਮਨੋਜ ਜੋਸ਼ੀ ਦੀ ਰਿਪੋਰਟ)

 

 

Read More
{}{}