Home >>Punjab

Sunil Jakhar News: ਸੁਨੀਲ ਜਾਖੜ ਨੇ AAP 'ਤੇ ਫਰੀਦਕੋਟ ਅਤੇ ਸੰਗਰੂਰ 'ਚ ਭਾਜਪਾ ਦੇ ਪੋਲਿੰਗ ਬੂਥਾਂ ਨੂੰ ਹਟਾਉਣ ਦੇ ਦੋਸ਼ ਲਗਾਏ

Sunil Jakhar News: ਜਾਖੜ ਨੇ ਕਿਹਾ ਕਿ ਉਹ ਪਹਿਲਾਂ ਹੀ ਪੰਜਾਬ ਦੇ ਰਿਟਰਨਿੰਗ ਅਫਸਰ ਅਤੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸੂਬੇ ਦੇ ਦਿਹਾਤੀ ਖੇਤਰਾਂ ਵਿੱਚ ਵਾਧੂ ਕੇਂਦਰੀ ਪੁਲਿਸ ਤਾਇਨਾਤ ਕਰਨ ਦੀ ਮੰਗ ਕਰ ਚੁੱਕੇ ਹਨ, ਤਾਂ ਜੋ ਸੂਬੇ ਵਿੱਚ ਵੋਟਿੰਗ ਪ੍ਰਕਿਰਿਆ ਬਿਨਾਂ ਕਿਸੇ ਅੜਚਨ ਦੇ ਨੇਪਰੇ ਚੜ੍ਹ ਸਕੇ।

Advertisement
Sunil Jakhar News: ਸੁਨੀਲ ਜਾਖੜ ਨੇ AAP 'ਤੇ ਫਰੀਦਕੋਟ ਅਤੇ ਸੰਗਰੂਰ 'ਚ ਭਾਜਪਾ ਦੇ ਪੋਲਿੰਗ ਬੂਥਾਂ ਨੂੰ ਹਟਾਉਣ ਦੇ ਦੋਸ਼ ਲਗਾਏ
Stop
Manpreet Singh|Updated: May 31, 2024, 08:22 PM IST

Sunil Jakhar News: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੋਟਾਂ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਹੈ ਕਿ ਫਰੀਦਕੋਟ ਅਤੇ ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਆੜ ਵਿੱਚ ਭਾਜਪਾ ਦੇ ਬੂਥਾਂ ਨੂੰ ਧੱਕੇ ਨਾਲ ਹਟਾ ਦਿੱਤਾ। ਉਨ੍ਹਾਂ ਚੋਣ ਕਮਿਸ਼ਨ ਤੋਂ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼ਨੀਵਾਰ ਨੂੰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਆਖਰੀ ਪੜਾਅ 'ਚ ਵੋਟਿੰਗ ਹੋਵੇਗੀ।

ਜਾਖੜ ਨੇ ਕਿਹਾ ਕਿ ਉਹ ਪਹਿਲਾਂ ਹੀ ਪੰਜਾਬ ਦੇ ਰਿਟਰਨਿੰਗ ਅਫਸਰ ਅਤੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸੂਬੇ ਦੇ ਦਿਹਾਤੀ ਖੇਤਰਾਂ ਵਿੱਚ ਵਾਧੂ ਕੇਂਦਰੀ ਪੁਲਿਸ ਤਾਇਨਾਤ ਕਰਨ ਦੀ ਮੰਗ ਕਰ ਚੁੱਕੇ ਹਨ, ਤਾਂ ਜੋ ਸੂਬੇ ਵਿੱਚ ਵੋਟਿੰਗ ਪ੍ਰਕਿਰਿਆ ਬਿਨਾਂ ਕਿਸੇ ਅੜਚਨ ਦੇ ਨੇਪਰੇ ਚੜ੍ਹ ਸਕੇ। ਪਰ ਦੁੱਖ ਦੀ ਗੱਲ ਹੈ ਕਿ ਇਸ ਦੇ ਬਾਵਜੂਦ ਚੋਣ ਕਮਿਸ਼ਨ ਨੇ ਕੋਈ ਕਾਰਵਾਈ ਨਹੀਂ ਕੀਤੀ। ਜਾਖੜ ਨੇ ਕਿਹਾ ਕਿ ਫਰੀਦਕੋਟ ਦੇ ਪਿੰਡ ਕਿੰਗਰਾ ਅਤੇ ਸੰਗਰੂਰ ਦੇ ਪਿੰਡ ਬਹਾਦਰਪੁਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਿਸਾਨਾਂ ਦੀ ਆੜ ਵਿੱਚ ਭਾਜਪਾ ਦੇ ਪੋਲਿੰਗ ਬੂਥਾਂ ਨੂੰ ਧੱਕੇ ਨਾਲ ਹਟਾ ਦਿੱਤਾ। ਅਜਿਹੀਆਂ ਘਟਨਾਵਾਂ ਨਾਲ ਲੋਕਤੰਤਰੀ ਪ੍ਰਣਾਲੀ ਖ਼ਤਰੇ ਵਿਚ ਪੈ ਸਕਦੀ ਹੈ ਅਤੇ ਚੋਣ ਪ੍ਰਕਿਰਿਆ ਵਿਚ ਵੀ ਵਿਘਨ ਪੈ ਸਕਦਾ ਹੈ।

ਇਹ ਵੀ ਪੜ੍ਹੋ: Lok Sabha Election: ਪਟਿਆਲਾ ਲੋਕ ਸਭਾ ਹਲਕੇ ਵਿੱਚ 31 ਮਈ ਦੀ ਰਾਤ ਨੂੰ ਹਾਈਟੈਕ ਡਰੋਨਾਂ ਨਾਲ ਨਿਗਰਾਨੀ

 

ਜਾਖੜ ਦੇ ਪੱਤਰ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਅਜਿਹੀਆਂ ਕਾਰਵਾਈਆਂ ਨਾਲ ਵੋਟਰਾਂ ਵਿੱਚ ਡਰ ਪੈਦਾ ਹੋ ਸਕਦਾ ਹੈ। ਨਾਲ ਹੀ ਇਹ ਉਨ੍ਹਾਂ ਨੂੰ ਸੰਵਿਧਾਨ ਵਿੱਚ ਦਿੱਤੇ ਗਏ ਵੋਟ ਦੇ ਅਧਿਕਾਰ ’ਤੇ ਵੀ ਹਮਲਾ ਹੈ। ਜਾਖੜ ਨੇ ਕਿਹਾ ਕਿ ਵੋਟਿੰਗ ਤੋਂ ਕੁਝ ਘੰਟੇ ਪਹਿਲਾਂ ਅਜਿਹੀ ਕਾਰਵਾਈ ਮੁਆਫ਼ੀਯੋਗ ਨਹੀਂ ਹੈ। ਚੋਣ ਕਮਿਸ਼ਨ ਨੂੰ ਇਸ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਨਾਲ ਹੀ ਪੇਂਡੂ ਖੇਤਰਾਂ ਵਿੱਚ ਭਾਜਪਾ ਦੇ ਪੋਲਿੰਗ ਬੂਥਾਂ ਦੀ ਸੁਰੱਖਿਆ ਲਈ ਬਿਨਾਂ ਕਿਸੇ ਦੇਰੀ ਦੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣ।

ਇਹ ਵੀ ਪੜ੍ਹੋ: Ludhiana News: ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਿਲੀ ਧਮਕੀ

Read More
{}{}