Home >>Punjab

Sangrur liquor News: ਸੁਨੀਲ ਜਾਖੜ ਤੇ ਖਹਿਰਾ ਸੰਗਰੂਰ ਸ਼ਰਾਬ ਦੁਖਾਂਤ ਦੇ ਪੀੜਤਾਂ ਨੂੰ ਮਿਲਣ ਲਈ ਪੁੱਜੇ; ਉੱਚ ਪੱਧਰੀ ਜਾਂਚ ਮੰਗੀ

Sangrur liquor News: ਸੰਗਰੂਰ ਜ਼ਿਲ੍ਹੇ ਵਿੱਚ ਵਾਪਰੇ ਸ਼ਰਾਬ ਦੁਖਾਂਤ ਤੋਂ ਬਾਅਦ ਪੀੜਤਾਂ ਨੂੰ ਸਿਆਸਤਦਾਨਾਂ ਵੱਲੋਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। 

Advertisement
Sangrur liquor News: ਸੁਨੀਲ ਜਾਖੜ ਤੇ ਖਹਿਰਾ ਸੰਗਰੂਰ ਸ਼ਰਾਬ ਦੁਖਾਂਤ ਦੇ ਪੀੜਤਾਂ ਨੂੰ ਮਿਲਣ ਲਈ ਪੁੱਜੇ; ਉੱਚ ਪੱਧਰੀ ਜਾਂਚ ਮੰਗੀ
Stop
Ravinder Singh|Updated: Mar 24, 2024, 04:55 PM IST

Sangrur liquor News: ਸੰਗਰੂਰ ਜ਼ਿਲ੍ਹੇ ਵਿੱਚ ਵਾਪਰੇ ਸ਼ਰਾਬ ਦੁਖਾਂਤ ਤੋਂ ਬਾਅਦ ਪੀੜਤਾਂ ਨੂੰ ਸਿਆਸਤਦਾਨਾਂ ਵੱਲੋਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਦਰਅਸਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਪਿੰਡ ਗੁਜਰਾਂ ਵਿੱਚ ਸੰਗਰੂਰ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਦੇ ਨਾਲ ਦੁਖ ਸਾਂਝਾ ਕੀਤਾ।

ਇਸ ਮੌਕੇ ਉਨ੍ਹਾਂ ਨੇ ਸ਼ਰਾਬ ਪੀਣ ਨਾਲ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਦਿਲਾਸਾ ਦਿੱਤਾ। ਉਨ੍ਹਾਂ ਨੇ ਇਸ ਮੌਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਨੌਜਵਾਨਾਂ ਨੂੰ ਸੰਭਾਲਣਾ ਸੀ। ਉਨ੍ਹਾਂ ਕਿਹਾ ਕਿ ਅਸੀਂ ਇਲੈਕਸ਼ਨ ਕਮਿਸ਼ਨ ਨੂੰ ਮਿਲ ਕੇ ਆਏ ਤਾਂ ਉਨ੍ਹਾਂ ਨੇ ਐਸ.ਆਈ.ਟੀ. ਦਾ ਗਠਨ ਕੀਤਾ ਹੈ। ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸ਼ਰਾਬ ਕੋਈ ਵੀ ਹੋਵੇ ਪਰ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਤਾਂ ਬਣਦੀ ਹੈ। 

ਇਹ ਵੀ ਪੜ੍ਹੋ : Sangrur liquor News: ਸੰਗਰੂਰ ਸ਼ਰਾਬ ਕਾਂਡ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ; ਦੋ ਪੁਲਿਸ ਮੁਲਾਜ਼ਮ ਵੀ ਜਾਂਚ ਦੇ ਘੇਰੇ 'ਚ ਆਏ

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਐਤਵਾਰ ਨੂੰ ਸੁਨਾਮ ਦੇ ਟਿੱਬੀ ਰਵਿਦਾਸਪੁਰਾ ਵਿਖੇ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਜਾਨਾਂ ਗੁਆ ਚੁੱਕੇ ਪਰਿਵਾਰਾਂ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਵੱਡਾ ਰੈਕੇਟ ਹੈ ਅਤੇ ਨਕਲੀ ਸ਼ਰਾਬ ਦਾ ਧੰਦਾ ਫੈਲਿਆ ਹੋਇਆ ਹੈ। ਕਾਂਗਰਸ ਇਸ ਪੂਰੇ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕਰਦੀ ਹੈ।

ਸੁਨਾਮ ਦੇ ਪਿੰਡ ਰਵਿਦਾਸਪੁਰਾ ਟਿੱਬੀ ’ਚ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਉਣ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਪਹੁੰਚੇ। ਢੀਂਡਸਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੋਸ਼ੀ ਸਿਰਫ਼ ਜ਼ਹਿਰ ਵੇਚਣ ਵਾਲੇ ਹੀ ਨਹੀਂ ਬਲਕਿ ਉਹ ਵੀ ਬਰਾਬਰ ਦੇ ਦੋਸ਼ੀ ਹਨ, ਜਿਨ੍ਹਾਂ ਦੀ ਨੱਕ ਹੇਠ ਜ਼ਹਿਰੀਲੀ ਸ਼ਰਾਬ ਵੇਚੀ ਗਈ। ਵੀਹ ਵੀਹ ਰੁਪਏ ਵਿੱਚ ਸ਼ਰਾਬ ਵੇਚੀ ਜਾ ਰਹੀ ਸੀ। ਜਿਹੜੇ ਗਰੀਬ ਪਰਿਵਾਰਾਂ ਦੇ ਮੈਬਰਾਂ ਦੀ ਮੌਤ ਹੋਈ ਹੈ, ਉਨ੍ਹਾਂ ਨੂੰ ਇੱਕ-ਇੱਕ ਕਰੋੜ ਰੁਪਏ ਮੁਆਵਜ਼ਾ ਦੇਣਾ ਚਾਹੀਦਾ ਹੈ।

 

ਹ ਵੀ ਪੜ੍ਹੋ : Pathankot News: ਪਠਾਨਕੋਟ 'ਚ ਪੁਲਿਸ ਨੇ ਪੰਜਾਬ-ਹਿਮਾਚਲ ਬਾਰਡਰ ਨਾਲ ਲੱਗਦੇ ਇਲਾਕੇ 'ਚ ਸਰਚ ਅਭਿਆਨ ਚਲਾਇਆ

Read More
{}{}