Home >>Punjab

Amritsar News: ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ

Amritsar News: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।

Advertisement
Amritsar News: ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ
Stop
Ravinder Singh|Updated: Nov 25, 2023, 07:18 PM IST

Amritsar News: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਧਾਰਮਿਕ ਸੰਸਥਾਵਾਂ ਤੇ ਸੰਗਤਾਂ ਨੇ ਭਰਵਾਂ ਸਹਿਯੋਗ ਦਿੱਤਾ। ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ।

ਇਸ ਮੌਕੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਅਤੇ ਗਤਕਾ ਪਾਰਟੀਆਂ ਨੇ ਵੀ ਪੂਰਾ ਉਤਸ਼ਾਹ ਦਿਖਾਇਆ। ਨਗਰ ਕੀਰਤਨ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੀ ਹਾਜ਼ਰ ਸਨ।

ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸੱਚਖੰਡ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਸਜਾਇਆ ਗਿਆ ਜੋ ਕਿ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੇ ਹੋਏ ਵਾਪਸ ਸ੍ਰੀ ਅਕਾਲ ਤਖਤ ਸਾਹਿਬ ਉਤੇ ਸਮਾਪਤ ਹੋਵੇਗਾ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੁਲਕੀਤ ਸਿੰਘ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਸਤਨਾਮ ਸਿੰਘ ਰਿਆੜ ਨਰਿੰਦਰ ਸਿੰਘ ਇਕਬਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : Sultanpur Lothi News: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ; ਵਿਦੇਸ਼ੀ ਫੁੱਲਾਂ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਕੀਤੀ ਸਜਾਵਟ

ਗੌਰਤਲਬ ਹੈ ਕਿ ਸੋਮਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਧਾਰਮਿਕ ਪ੍ਰੋਗਰਾਮ ਕਰਵਾਇਆ ਜਾਵੇਗਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪੁੱਜੇਗੀ। ਕਾਬਿਲੇਗੌਰ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ ਕੱਤਕ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੇ ਨਾਲ ਹੀ ਕਈ ਸਕੂਲਾਂ ਵਿੱਚ ਨਗਰ ਕੀਰਤਨ ਪਾਠ ਤੇ ਲੰਗਰ ਵੀ ਲਗਾਏ ਜਾਂਦੇ ਹਨ।

ਇਹ ਵੀ ਪੜ੍ਹੋ : Punjab News: ਸੰਘਣੀ ਧੁੰਦ 'ਚ ਹਾਈਵੇ ਉਪਰ ਹਾਦਸਿਆਂ ਤੋਂ ਬਚਣ ਲਈ ਗੱਡੀ ਚਲਾਉਂਦੇ ਸਮੇਂ ਅਪਣਾਓ ਇਹ ਢੰਗ

Read More
{}{}