Home >>Punjab

SC ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਖਿਲਾਫ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਧੋਖਾਧੜੀ ਦਾ ਮਾਮਲਾ ਕੀਤਾ ਰੱਦ!

ਸ਼ਿਕਾਇਤ ਅਨੁਸਾਰ ਚੋਣ ਕਮਿਸ਼ਨ ਅੱਗੇ ਅਕਾਲੀ ਦਲ ਵੱਲੋਂ ਆਪਣੇ ਆਪ ਨੂੰ ਧਰਮ ਨਿਰਪੱਖ, ਜਮਹੂਰੀ ਪਾਰਟੀ ਹੋਣ ਦਾ ਦਾਅਵਾ ਕੀਤਾ ਗਿਆ, ਜਦੋਂ ਕਿ ਅਸਲ ਵਿੱਚ ਇਹ ਇੱਕ ਧਾਰਮਿਕ ਪਾਰਟੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਦੀ ਹੈ।

Advertisement
SC ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਖਿਲਾਫ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਧੋਖਾਧੜੀ ਦਾ ਮਾਮਲਾ ਕੀਤਾ ਰੱਦ!
Stop
Rajan Nath|Updated: Apr 28, 2023, 02:02 PM IST

Supreme Court on Parkash Singh, Sukhbir Singh Badal's SAD constitutions case news: ਪੰਜਾਬ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੁਪਰੀਮ ਕੋਰਟ ਵੱਲੋਂ ਸ਼ੁਕਰਵਾਰ ਨੂੰ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਧੋਖਾਧੜੀ ਅਤੇ ਜਾਅਲਸਾਜ਼ੀ ਦੇ ਦੋਸ਼ਾਂ 'ਚ ਹੁਸ਼ਿਆਰਪੁਰ ਅਦਾਲਤ 'ਚ ਚੱਲ ਰਹੀ ਕਾਰਵਾਈ ਨੂੰ ਰੱਦ ਕਰ ਦਿੱਤਾ ਗਿਆ ਹੈ। 

ਦੱਸ ਦਈਏ ਕਿ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ਨੂੰ ਲੈ ਕੇ ਬਾਦਲ ਪਰਿਵਾਰ ਵੱਲੋਂ ਸੁਪਰੀਮ ਕੋਰਟ ਦਾ ਰੁੱਖ ਕੀਤਾ ਗਿਆ ਸੀ। SC ਨੇ ਕਿਹਾ ਕਿ ਬਾਦਲ ਦੇ ਖਿਲਾਫ ਕੋਈ ਮਾਮਲਾ ਨਹੀਂ ਬਣਦਾ। ਇਹ ਮਾਮਲਾ ਸਿੱਧੇ ਤੌਰ 'ਤੇ ਕਾਨੂੰਨ ਦੀ ਦੁਰਵਰਤੋਂ ਦਾ ਮਾਮਲਾ ਹੈ। 

ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ "ਅਸੀਂ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ਨੂੰ ਰੱਦ ਕਰ ਰਹੇ ਹਾਂ।" ਬਲਵੰਤ ਸਿੰਘ ਖਹਿਰਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਦੋ ਸੰਵਿਧਾਨ ਹਨ — ਇੱਕ ਸੰਵਿਧਾਨ, ਇਨ੍ਹਾਂ ਨੇ ਗੁਰਦੁਆਰਾ ਚੋਣ ਕਮਿਸ਼ਨ (ਜੀ.ਈ.ਸੀ.) ਨੂੰ ਗੁਰਦੁਆਰਿਆਂ ਦੇ ਪ੍ਰਬੰਧਨ ਲਈ ਤੇ ਪਾਰਟੀ ਵਜੋਂ ਰਜਿਸਟ੍ਰੇਸ਼ਨ ਦੀ ਮੰਗ ਕਰਨ ਲਈ ਸੌਂਪਿਆ ਹੈ, ਜਦਕਿ ਦੂਜਾ ਸੰਵਿਧਾਨ ਇਨ੍ਹਾਂ ਨੇ ਇੱਕ ਸਿਆਸੀ ਪਾਰਟੀ ਵਜੋਂ ਮਾਨਤਾ ਪ੍ਰਾਪਤ ਕਰਨ ਲਈ, ਭਾਰਤੀ ਚੋਣ ਕਮਿਸ਼ਨ (ਈਸੀਆਈ) ਨੂੰ ਸੌਂਪਿਆ ਹੈ। 

ਬਲਵੰਤ ਸਿੰਘ ਖਹਿਰਾ ਨੇ ਕਿਹਾ ਕਿ ਇਹ ਇੱਕ ਤਰ੍ਹਾਂ ਦੀ ਧੋਖਾਧੜੀ ਹੈ। ਸ਼ਿਕਾਇਤ ਅਨੁਸਾਰ ਚੋਣ ਕਮਿਸ਼ਨ ਅੱਗੇ ਅਕਾਲੀ ਦਲ ਵੱਲੋਂ ਆਪਣੇ ਆਪ ਨੂੰ ਧਰਮ ਨਿਰਪੱਖ, ਜਮਹੂਰੀ ਪਾਰਟੀ ਹੋਣ ਦਾ ਦਾਅਵਾ ਕੀਤਾ ਗਿਆ, ਜਦੋਂ ਕਿ ਅਸਲ ਵਿੱਚ ਇਹ ਇੱਕ ਧਾਰਮਿਕ ਪਾਰਟੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਦੀ ਹੈ।

ਇਹ ਵੀ ਪੜ੍ਹੋ: Karan Aujla News: ਕਰਨ ਔਜਲਾ ਦਾ ਮੈਨੇਜਰ ਸ਼ਾਰਪੀ ਘੁੰਮਣ ਹੋਇਆ ਗ੍ਰਿਫਤਾਰ!

ਸ਼ਿਕਾਇਤ 'ਤੇ ਸੁਣਵਾਈ ਕਰਦਿਆਂ ਹੁਸ਼ਿਆਰਪੁਰ ਦੀ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਨੂੰ ਤਲਬ ਕੀਤਾ ਸੀ। ਬਾਦਲ ਵੱਲੋਂ ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੰਮਨਾਂ ਨੂੰ ਚੁਣੌਤੀ ਦਿੱਤੀ ਗਈ ਸੀ ਪਰ ਹਾਈਕੋਰਟ ਨੇ ਸੰਮਨ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਇਸੇ ਤੋਂ ਬਾਅਦ ਉਨ੍ਹਾਂ ਸੁਪਰੀਮ ਕੋਰਟ ਦਾ ਰੁੱਖ ਕੀਤਾ। 

ਇਹ ਵੀ ਪੜ੍ਹੋ: Kiratpur Sahib news: ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲਾ ਪ੍ਰਧਾਨ ਸਹਿਤ 3 ਵਿਅਕਤੀਆਂ 'ਤੇ ਆਈਪੀਸੀ 306, 34 ਤਹਿਤ ਮਾਮਲਾ ਦਰਜ

(For more news apart from Supreme Court on Parkash Singh, Sukhbir Singh Badal's SAD constitutions case, stay tuned to Zee PHH)

Read More
{}{}