Home >>Punjab

Taran Taran News: ਤਰਨਤਾਰਨ 'ਚ ਬੇਖੌਫ ਚੋਰਾਂ ਨੇ ਹੁਣ ਜੱਜ ਦੇ ਘਰ ਨੂੰ ਬਣਾਇਆ ਨਿਸ਼ਾਨਾ

Taran Taran News: ਪੁਲੀਸ ਚੌਕੀ ਤੋਂ ਮਹਿਜ਼ ਚਾਰ ਸੌ ਮੀਟਰ ਦੀ ਦੂਰੀ ’ਤੇ ਸਥਿਤ ਇੱਕ ਮਹਿਲਾ ਜੱਜ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਅਤੇ ਘਰ ਵਿੱਚ ਰੱਖੇ ਕਰੀਬ 35 ਲੱਖ ਰੁਪਏ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ ਹਾਲਾਂਕਿ ਇਹ ਸਾਰੀ ਘਟਨਾ ਘਰ ਦੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਪੁਲਿਸ ਦੇ ਅਜੇ ਤੱਕ ਖਾਲੀ ਹੱਥ ਨਹੀਂ ਹਨ।

Advertisement
Taran Taran News: ਤਰਨਤਾਰਨ 'ਚ ਬੇਖੌਫ ਚੋਰਾਂ ਨੇ ਹੁਣ ਜੱਜ ਦੇ ਘਰ ਨੂੰ ਬਣਾਇਆ ਨਿਸ਼ਾਨਾ
Stop
Manpreet Singh|Updated: Jun 18, 2024, 07:46 PM IST

Taran Taran News: ਤਰਨਤਾਰਨ 'ਚ ਚੋਰਾਂ ਅਤੇ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਕਿਸੇ ਦਾ ਡਰ ਨਹੀਂ ਰਿਹਾ। ਚੋਰ ਬਿਨਾਂ ਕਿਸੇ ਡਰ ਦੇ ਲਗਾਤਾਰ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਜਿੱਥੇ ਤਿੰਨ-ਚਾਰ ਦਿਨ ਪਹਿਲਾਂ ਚੋਰਾਂ ਨੇ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਸੀ, ਉੱਥੇ ਹੀ ਹੁਣ ਤਾਜ਼ਾ ਮਾਮਲਾ ਇੱਥੋਂ ਦੇ ਫਤਿਹਾਬਾਦ ਕਸਬੇ ਦੇ ਸਰਦਾਰਾ ਮੁਹੱਲੇ ਤੋਂ ਸਾਹਮਣੇ ਆਇਆ ਹੈ। 

ਪੁਲੀਸ ਚੌਕੀ ਤੋਂ ਮਹਿਜ਼ ਚਾਰ ਸੌ ਮੀਟਰ ਦੀ ਦੂਰੀ ’ਤੇ ਸਥਿਤ ਇੱਕ ਮਹਿਲਾ ਜੱਜ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਅਤੇ ਘਰ ਵਿੱਚ ਰੱਖੇ ਕਰੀਬ 35 ਲੱਖ ਰੁਪਏ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ ਹਾਲਾਂਕਿ ਇਹ ਸਾਰੀ ਘਟਨਾ ਘਰ ਦੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਪੁਲਿਸ ਦੇ ਅਜੇ ਤੱਕ ਖਾਲੀ ਹੱਥ ਨਹੀਂ ਹਨ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਅਤੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।

ਤਰਨਤਾਰਨ ਦੇ ਕਸਬਾ ਫਤਿਹਾਬਾਦ ਦੇ ਸਰਦਾਰਾ ਮੁਹੱਲੇ ਦੇ ਰਹਿਣ ਵਾਲੇ ਡਾਕਟਰ ਰਾਹੁਲ ਸਿੰਘ ਜੋਸਨ ਨੇ ਦੱਸਿਆ ਕਿ ਉਸ ਦੀ ਪਤਨੀ ਪ੍ਰਨੀਤ ਕੌਰ ਜੱਜ ਹੈ ਅਤੇ ਉਸ ਦੇ ਪਿਤਾ ਡਾਕਟਰ ਹਨ। ਉਸ ਦੇ ਪਿਤਾ ਡਾ: ਬਲਬੀਰ ਸਿੰਘ ਕਲੀਨਿਕ 'ਤੇ ਗਏ ਹੋਏ ਸਨ ਕਿ ਦੁਪਹਿਰ ਤਿੰਨ ਵਜੇ ਦੇ ਕਰੀਬ ਦੋ ਚੋਰ ਮੇਨ ਗੇਟ ਟੱਪ ਕੇ ਘਰ 'ਚ ਦਾਖ਼ਲ ਹੋਏ ਅਤੇ ਉਨ੍ਹਾਂ ਦਾ ਇੱਕ ਸਾਥੀ ਬਾਈਕ 'ਤੇ ਘਰ ਦੇ ਬਾਹਰ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਇਸ ਤੋਂ ਬਾਅਦ ਉਹ ਘਰ ਦੇ ਕਮਰਿਆਂ 'ਚ ਪਹੁੰਚਣ ਲਈ ਕਮਰੇ ਦਾ ਦਰਵਾਜ਼ਾ ਤੋੜ ਕੇ ਲਾਕਰ ਰੂਮ 'ਚ ਪਹੁੰਚ ਜਾਂਦਾ ਹੈ, ਜਿੱਥੇ ਉਹ ਅਲਮਾਰੀ 'ਚੋਂ ਸਾਰੇ ਗਹਿਣੇ ਚੋਰੀ ਕਰਕੇ ਫਰਾਰ ਹੋ ਜਾਂਦਾ ਹੈ।

ਉਧਰ ਮਾਮਲੇ ਦੀ ਜਾਂਚ ਕਰ ਰਹੇ ਸਬੰਧਤ ਪੁਲਿਸ ਚੌਕੀ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਸੀਸੀਟੀਵੀ ਫੁਟੇਜ ਵੀ ਹਾਸਲ ਕਰ ਲਈ ਗਈ ਹੈ ਅਤੇ ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।

Read More
{}{}