Home >>Punjab

Moga Accident News: ਕਾਰ ਉਪਰ ਪਲਟਿਆ ਟਿੱਪਰ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਇੱਕ ਲੜਕੀ ਜ਼ਖ਼ਮੀ

Moga Accident News: ਮੋਗਾ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।

Advertisement
Moga Accident News: ਕਾਰ ਉਪਰ ਪਲਟਿਆ ਟਿੱਪਰ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਇੱਕ ਲੜਕੀ ਜ਼ਖ਼ਮੀ
Stop
Ravinder Singh|Updated: Dec 22, 2023, 07:25 PM IST

Moga Accident: ਮੋਗਾ ਦੇ ਪਿੰਡ ਬੁੱਟਰ ਨੇੜੇ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਕਾਰ ਉਪਰ ਟਿੱਪਰ ਪਲਟ ਗਿਆ। ਜਿਸ ਕਾਰਨ ਦੋ ਭਰਾਵਾਂ ਅਤੇ ਉਨ੍ਹਾਂ ਦੀ ਪਤਨੀ ਸਮੇਤ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਤੇ ਇੱਕ ਲੜਕੀ ਜ਼ਖ਼ਮੀ ਹੋ ਗਈ। ਪੁਲਿਸ ਨੇ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਇਹ ਸਾਰੇ ਲੋਕ ਰਾਜਸਥਾਨ ਦੇ ਰਹਿਣ ਵਾਲੇ ਮੋਗਾ ਦੇ ਪਿੰਡ ਦੋਧਰ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ।

ਇਹ ਵੀ ਪੜ੍ਹੋ : Imroz Passed Away: ਪੰਜਾਬ ਦੇ ਮਹਾਨ ਕਲਾਕਾਰ ਤੇ ਕਵੀ ਇਮਰੋਜ਼ ਦਾ ਦੇਹਾਂਤ, ਨਾਗਮਣੀ ਨਾਲ ਲੰਮਾ ਸਮਾਂ ਰਹੇ ਸਨ ਜੁੜੇ

ਐਂਬੂਲੈਂਸ ਚਾਲਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੁੱਟਰ ਨੇੜੇ ਪੱਥਰਾਂ ਨਾਲ ਭਰਿਆ ਟਿੱਪਰ ਕਾਰ 'ਤੇ ਪਲਟ ਗਿਆ ਹੈ। ਅਸੀਂ ਮੌਕੇ 'ਤੇ ਪਹੁੰਚ ਕੇ ਪੰਜ ਵਿਅਕਤੀਆਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਮੋਗਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ। ਦੋ ਔਰਤਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਇੱਕ ਬੱਚਾ ਜ਼ਖ਼ਮੀ ਹੋ ਗਿਆ।

ਮ੍ਰਿਤਕਾਂ ਦੀ ਪਛਾਣ ਸੋਹਾਵਤ ਸਿੰਘ ਪੁੱਤਰ ਰਤਨ ਸਿੰਘ, ਲਵਪ੍ਰੀਤ ਕੌਰ ਪਤਨੀ ਸੋਹਾਵਤ ਸਿੰਘ, ਕਰਮਨ ਸਿੰਘ ਪੁੱਤਰ ਰਤਨ ਸਿੰਘ ਅਤੇ ਇੱਕ ਹੋਰ ਔਰਤ ਦੀ ਮੌਤ ਹੋ ਗਈ। ਇਹ ਸਾਰੇ ਮ੍ਰਿਤਕ ਆਪਸ ਵਿੱਚ ਰਿਸ਼ਤੇਦਾਰ ਲੱਗਦੇ ਸਨ ਤੇ ਟਰੱਕ ਡਰਾਈਵਰ ਉਪਰੋਂ ਭੱਜ ਗਿਆ ਹੈ। ਉਕਤ ਪਰਿਵਾਰ ਸ੍ਰੀ ਗੰਗਾ ਨਗਰ ਤੋਂ ਮੋਗਾ ਜ਼ਿਲ੍ਹੇ ਵਿੱਚ ਸਥਿਤ ਪਿੰਡ ਦੋਧਰ ਵਿੱਚ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨ ਆਇਆ ਸੀ। ਜੋ ਕਿ ਅੱਜ ਰਾਤ ਨੂੰ ਵਿਆਹ ਦੀ ਜਾਗੋ ਦਾ ਪ੍ਰੋਗਰਾਮ ਸੀ, ਜਦ ਉਹ ਪਿੰਡ ਬੁੱਟਰ ਕਲਾਂ ਦੇ ਮੁੱਖ ਮਾਰਗ ਨਜ਼ਦੀਕ ਪੁੱਜੇ ਤਾਂ ਪੱਥਰਾਂ ਨਾਲ ਭਰੇ ਟਿੱਪਰ ਨਾਲ ਕਾਰ ਦੀ ਟੱਕਰ ਹੋ ਗਈ।

ਟੱਕਰ ਮਗਰੋਂ ਪੱਥਰਾਂ ਨਾਲ ਲੱਦਿਆ ਟਿੱਪਰ ਕਾਰ ਦੇ ਉੱਪਰ ਪਲਟ ਗਿਆ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ 5 ਸਾਲ ਦੀ ਬੱਚੀ ਦਾ ਵਾਲ-ਵਾਲ ਬਚਾਅ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ ਉਪਰ ਪੁੱਜ ਗਈ ਤੇ ਕਰੇਨ ਦੀ ਸਹਾਇਤਾ ਨਾਲ ਭਾਰੀ ਮੁਸ਼ੱਕਤ ਮਗਰੋਂ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ ਲੜਕੀ ਨੂੰ ਆਟੋ 'ਚ ਅਗ਼ਵਾ ਕਰਕੇ ਕੀਤਾ ਸਮੂਹਿਕ ਜਬਰ ਜਨਾਹ, ਮੁਲਜ਼ਮ ਗ੍ਰਿਫ਼ਤਾਰ

ਮੋਗਾ ਤੋਂ ਨਵਦੀਪ ਸਿੰਘ ਦੀ ਰਿਪੋਰਟ

Read More
{}{}