Home >>Punjab

Amritsar News: 1984 ਦੀ ਤਰਜ਼ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਤਿਆਰ; ਆਸਟ੍ਰੇਲੀਆ ਦੇ ਮਿਊਜ਼ੀਅਮ 'ਚ ਹੋਵੇਗਾ ਸੁਸ਼ੋਭਿਤ

Amritsar News: ਅੰਮ੍ਰਿਤਸਰ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦੋ ਮਾਡਲ ਆਸਟ੍ਰੇਲੀਆ ਦੇ ਮਿਊਜ਼ੀਅਮ ਵਿੱਚ ਸੁਸ਼ੋਭਿਤ ਕਰਨ ਲਈ ਤਿਆਰ ਕੀਤੇ ਗਏ ਹਨ।

Advertisement
Amritsar News: 1984 ਦੀ ਤਰਜ਼ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਤਿਆਰ; ਆਸਟ੍ਰੇਲੀਆ ਦੇ ਮਿਊਜ਼ੀਅਮ 'ਚ ਹੋਵੇਗਾ ਸੁਸ਼ੋਭਿਤ
Stop
Updated: Jul 20, 2024, 12:26 PM IST

Amritsar News:  (ਭਰਤ ਸ਼ਰਮਾ): ਆਸਟ੍ਰੇਲੀਆ ਦੀ ਧਰਤੀ ਉਤੇ ਰਹਿਣ ਵਾਲੇ ਅੰਮ੍ਰਿਤਸਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਪੇਪਰ ਆਰਟਿਸਟ ਵੱਲੋਂ ਡਿਟੇਲ ਮਾਡਲ ਤੇ ਜੂਨ 1984 ਦੇ ਘੱਲੂਘਾਰੇ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦੋਵੇਂ ਮਾਡਲ ਆਸਟ੍ਰੇਲੀਆ ਦੇ ਕਿਸੇ ਮਿਊਜ਼ੀਅਮ ਵਿੱਚ ਸੁਸ਼ੋਭਿਤ ਕਰਨ ਲਈ ਤਿਆਰ ਕੀਤੇ ਗਏ ਹਨ।

ਸੋਲਿਡ ਵੁੱਡ ਫਾਈਬਰ ਅਤੇ ਹੋਰ ਅਨੇਕਾਂ ਫੋਲਡਰ ਕੈਮੀਕਲ ਮਟੀਰੀਅਲ ਇਸਤੇਮਾਲ ਕਰਕੇ ਬਣਾਏ ਗਏ ਹਨ। ਇਹ ਮਾਡਲ ਘੱਲੂਘਾਰੇ ਦੌਰਾਨ ਸਿੱਖਾਂ ਉਤੇ ਜ਼ੁਲਮ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਮਾਰਤ ਨੂੰ ਢਹਿ-ਢੇਰੀ ਕਰਨ ਦੀ ਘਟਨਾ ਨੂੰ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਉਪਰ ਤੋਪਾਂ ਨਾਲ ਗੋਲੀਬਾਰੀ ਅਤੇ ਅਨੇਕਾਂ ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।

ਸਿੱਖ ਕੌਮ ਦੇ ਸੂਰਵੀਰ ਯੋਧੇ ਕੌਮ ਦੇ ਜਰਨੈਲ ਸ਼ਹੀਦ ਕਰ ਦਿੱਤੇ ਗਏ ਸਨ। ਉਨ੍ਹਾਂ ਮਹਾਨ ਲੋਕਾਂ ਦੀ ਸ਼ਹਾਦਤ ਨੂੰ ਇਹ ਦੋਵੇਂ ਮਾਡਲ ਸਮਰਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਜੂਨ 1984 ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਦਾ ਮਾਡਲ ਪੁਰਾਤਨ ਸਮੇਂ ਦੀ ਇਮਾਰਤ ਦਾ ਮਾਡਲ ਵੀ ਤਿਆਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਹ ਵੀ ਦੱਸਣਾ ਚਾਹੁੰਦੇ ਹਨ ਕਿ ਪਿਛਲੇ 40 ਸਾਲਾਂ ਤੋਂ ਜੋ ਸਿੱਖ ਕੌਮ ਨੂੰ ਇਨਸਾਫ ਨਹੀਂ ਮਿਲਿਆ ਤੇ ਜੋ ਸਿੱਖ ਕੌਮ ਨਾਲ ਵਾਪਰਿਆ ਹੈ।

ਉਸ ਬਾਰੇ ਵੀ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਪਤਾ ਲੱਗ ਸਕੇ ਕਿ ਸਿੱਖ ਕੌਮ ਨਾਲ ਅਜਿਹਾ ਕੀ ਹੋਇਆ ਸੀ ਜਿਸ ਦੀ ਪੀੜਾ ਅਸੀਂ ਅੱਜ ਤੱਕ ਸਹਿਣ ਕਰ ਰਹੇ ਹਾਂ। ਉਨ੍ਹਾਂ ਨੇ ਦੇਸ਼-ਵਿਦੇਸ਼ ਵਿੱਚ ਬੈਠੀ ਸੰਗਤ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੇ ਹੋਰ ਵੀ ਵੱਖ-ਵੱਖ ਮਾਡਲ ਗੁਰਦੁਆਰਾ ਸਾਹਿਬਾਨ ਵਿਖੇ ਅਜਾਇਬ ਘਰਾਂ ਅਤੇ ਲਾਇਬ੍ਰੇਰੀਆਂ ਵਿੱਚ ਲਗਾਉਣੇ ਚਾਹੀਦੇ ਹਨ।

ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਜਾਣੂ ਹੋ ਸਕੇ ਕਿ ਕਿਸ ਤਰ੍ਹਾਂ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਹੋਇਆ ਕਰਦਾ ਸੀ ਅਤੇ ਕਿਸ ਤਰ੍ਹਾਂ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਵਿਰਾਸਤ ਸਬੰਧੀ ਜਾਗਰੂਕ ਹੋਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇ।

ਕਈ ਦੇਸ਼ਾਂ ਵਿੱਚ ਪ੍ਰਦਰਸ਼ਿਤ ਕੀਤਾ ਗਿਆ

ਗੁਰਪ੍ਰੀਤ ਸਿੰਘ ਵੱਲੋਂ ਤਿਆਰ ਕੀਤੇ ਅਜਿਹੇ ਕਈ ਮਾਡਲ ਇੰਗਲੈਂਡ, ਕੈਨੇਡਾ, ਸਿੰਗਾਪੁਰ ਸਮੇਤ ਕਈ ਦੇਸ਼ਾਂ ਵਿੱਚ ਪ੍ਰਦਰਸ਼ਿਤ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਵੀ ਆਪਣੀ ਵਿਸ਼ੇਸ਼ ਅਤੇ ਨਿਵੇਕਲੀ ਕਲਾ ਸਦਕਾ ਆਸਟ੍ਰੇਲੀਆ ਸਰਕਾਰ ਵੱਲੋਂ ਉਹਨਾਂ ਨੂੰ ਆਸਟ੍ਰੇਲੀਆ ਦੀ ਪਾਰਲੀਮੈਂਟ ਵਿਚ ਪੇਪਰ ਵਰਕ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ, ਜਿਸ ਨੂੰ ਉਹਨਾਂ ਨੇ ਬਾਖੂਬੀ ਨਿਭਾਇਆ। ਇਸ ਕੰਮ ਲਈ ਉਨ੍ਹਾਂ ਨੂੰ ਆਸਟ੍ਰੇਲੀਅਨ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ।

Read More
{}{}