Home >>Punjab

ਮੁੱਖ ਮੰਤਰੀ ਦੀ ਕੋਠੀ ਅੱਗੇ 7ਵੇਂ ਦਿਨ ਵੀ ਬੇਰੁਜ਼ਗਾਰਾਂ ਦਾ ਮੋਰਚਾ ਜਾਰੀ

ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਅਖਵਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 7ਵੇਂ ਦਿਨਾਂ ਵਿੱਚ ਵੀ ਬੇਰੁਜ਼ਗਾਰਾਂ ਦੀ ਸਾਰ ਨਹੀਂ ਲਈ। ਪਿਛਲੀਆਂ ਰਵਾਇਤੀ ਸਰਕਾਰਾਂ ਵਾਂਗ ਹੀ ਬੇਰੁਜ਼ਗਾਰਾਂ ਦੇ ਮਸਲਿਆਂ ਨੂੰ ਅੱਖੋ ਪਰੋਖੇ ਕੀਤਾ ਜਾ ਰਿਹਾ ਹੈ।

Advertisement
ਮੁੱਖ ਮੰਤਰੀ ਦੀ ਕੋਠੀ ਅੱਗੇ 7ਵੇਂ ਦਿਨ ਵੀ ਬੇਰੁਜ਼ਗਾਰਾਂ ਦਾ ਮੋਰਚਾ ਜਾਰੀ
Stop
Zee Media Bureau|Updated: Jun 12, 2022, 11:37 AM IST

ਚੰਡੀਗੜ੍ਹ: ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ ਸਾਰੀਆਂ ਖਾਲੀ ਪੋਸਟਾਂ ਦੀ ਭਰਤੀ ਅਤੇ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਉਮਰ ਹੱਦ 5 ਸਾਲ ਛੋਟ ਦੀ ਮੰਗ ਨੂੰ ਲੈਕੇ 5 ਜੂਨ ਤੋ ਸਥਾਨਕ ਮੁੱਖ/ਸਿਹਤ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਦਾ ਮੋਰਚਾ 7ਵੇਂ ਦਿਨ ਵੀ ਜਾਰੀ ਰਿਹਾ।

ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਅਖਵਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 7ਵੇਂ ਦਿਨਾਂ ਵਿੱਚ ਵੀ ਬੇਰੁਜ਼ਗਾਰਾਂ ਦੀ ਸਾਰ ਨਹੀਂ ਲਈ। ਪਿਛਲੀਆਂ ਰਵਾਇਤੀ ਸਰਕਾਰਾਂ ਵਾਂਗ ਹੀ ਬੇਰੁਜ਼ਗਾਰਾਂ ਦੇ ਮਸਲਿਆਂ ਨੂੰ ਅੱਖੋ ਪਰੋਖੇ ਕੀਤਾ ਜਾ ਰਿਹਾ ਹੈ।

ਉਹਨਾ ਕਿਹਾ ਕਿ ਉਮੀਦ ਸੀ ਕਿ ‘ਆਪ’ ਸਰਕਾਰ ਬਣਨ ਮਗਰੋਂ ਰੋਸ ਪ੍ਰਦਰਸ਼ਨ ਨਹੀਂ ਕਰਨੇ ਪੈਣਗੇ,ਪਰ ਸਭ ਕੁਝ ਪਹਿਲਾਂ ਵਾਂਗ ਹੀ ਵਾਪਰ ਰਿਹਾ ਹੈ।

ਉਹਨਾਂ ਦੱਸਿਆ ਕਿ 5 ਜੂਨ ਨੂੰ ਪ੍ਰਸ਼ਾਸ਼ਨ ਨੇ ਮੰਗ ਪੱਤਰ ਪ੍ਰਾਪਤ ਕਰਕੇ ਜਲਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਜਿਹੜਾ ਕਿ ਊਠ ਦੇ ਬੁੱਲ੍ਹ ਵਾਂਗ ਲਟਕ ਰਿਹਾ ਹੈ।

ਉਹਨਾ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਉਮਰ ਹੱਦ ਪਾਰ ਕਰ ਚੁੱਕੇ ਨੌਜਵਾਨਾਂ ਵੱਲ ਜ਼ਰੂਰ ਧਿਆਨ ਦਿੱਤਾ ਜਾਵੇ। ਉਨ੍ਹਾਂ ਦੀਆਂ ਮੰਗਾਂ ਉਮਰ ਹੱਦ ਜਰਨਲ ਵਰਗ ਲਈ 37 ਤੋਂ 42 ਸਾਲ ਐਸ.ਸੀ. ਅਤੇ ਬੀ.ਸੀ. ਲਈ 47 ਸਾਲ ਕੀਤੀ ਜਾਵੇ। ਕਿਉਂਕਿ ਗੁਆਂਢੀ ਰਾਜ ਜਿਵੇਂ ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਵਿਚ ਵੀ ਉਮਰ ਹੱਦ 42 ਅਤੇ 47 ਤੱਕ ਹੈ।

Read More
{}{}