Home >>Punjab

Ludhiana News: ਲੁਧਿਆਣਾ 'ਚ ਕਾਰੋਬਾਰੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦੀ ਵੀਡੀਓ ਵਾਇਰਲ

Ludhiana News: ਲੁਧਿਆਣਾ ਦੇ ਟਿੱਬਾ ਰੋਡ 'ਤੇ ਰਹਿਣ ਵਾਲੇ ਕੱਪੜਾ ਕਾਰੋਬਾਰੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਦੀ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀ ਹੈ।

Advertisement
Ludhiana News: ਲੁਧਿਆਣਾ 'ਚ ਕਾਰੋਬਾਰੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦੀ ਵੀਡੀਓ ਵਾਇਰਲ
Stop
Ravinder Singh|Updated: Jan 16, 2024, 01:00 PM IST

Ludhiana News: ਲੁਧਿਆਣਾ ਸ਼ਹਿਰ ਦੀ ਇੱਕ ਵੀਡਿਓ ਸੋਸ਼ਲ ਮੀਡੀਆ ਉਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜੋ ਕਿ ਲੁਧਿਆਣਾ ਦੇ ਟਿੱਬਾ ਰੋਡ 'ਤੇ ਰਹਿਣ ਵਾਲੇ ਕੱਪੜਾ ਕਾਰੋਬਾਰੀ ਦੀ ਦੱਸੀ ਜਾ ਰਹੀ ਹੈ। ਇਸ ਵਿੱਚ ਉਸ ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵੀਡੀਓ ਵਿੱਚ ਉਹ ਕਿਸੇ ਪ੍ਰਾਪਰਟੀ ਡੀਲਰ ਤੋਂ ਪ੍ਰੇਸ਼ਾਨ ਹੋਣ ਦੀ ਗੱਲ ਕਰ ਰਿਹਾ ਹੈ। ਇਸ ਤੋਂ ਬਾਅਦ ਉਸ ਨੇ ਮਿੱਟੀ ਦਾ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਟਿੱਬਾ ਥਾਣਾ ਦੀ ਪੁਲਿਸ ਨੇ ਵੀਡੀਓ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰਨ ਦੀ ਗੱਲ ਆਖ ਰਹੀ ਹੈ। ਵੀਡੀਓ ਵਿੱਚ ਉਹ ਇਨਸਾਫ਼ ਦੀ ਮੰਗ ਕਰ ਰਿਹਾ ਹੈ।

ਅਧਿਕਾਰਕ ਤੌਰ ਉਤੇ ਪੁਲਿਸ ਪੁਸ਼ਟੀ ਨਹੀਂ ਕਰ ਰਹੀ। ਇਹ ਵੀ ਵੀਡੀਓ ਟਿੱਬਾ ਰੋਡ ਦੇ ਵਿਆਕਤੀ ਦੀ ਦੱਸੀ ਜਾ ਰਹੀ ਹੈ। ਉਸ ਨੇ ਸੋਮਵਾਰ ਸ਼ਾਮ 4.30 ਵਜੇ ਦੇ ਕਰੀਬ ਬਣਾਇਆ ਸੀ। ਵੀਡੀਓ ਵਿੱਚ ਵਿਕਅਤੀ ਬੋਲ ਰਿਹਾ ਹੈ ਕਿ ਉਸ ਨੂੰ ਪਿਛਲੇ ਕਾਫੀ ਸਮੇਂ ਤੋਂ ਕਰੀਬ 5 ਲੋਕ ਪ੍ਰੇਸ਼ਾਨ ਕਰ ਰਹੇ ਸਨ।

ਪ੍ਰਾਪਰਟੀ ਡੀਲਰ ਨੇ ਉਸ ਨੂੰ ਸਭ ਤੋਂ ਵੱਧ ਪ੍ਰੇਸ਼ਾਨ ਕੀਤਾ ਹੈ। ਵੀਡੀਓ 'ਚ ਉਹ ਫਿਨਾਇਲ ਦੀਆਂ ਗੋਲੀਆਂ ਖਾਂਦਾ ਨਜ਼ਰ ਆ ਰਿਹਾ ਹੈ। ਲੱਖ ਰੁਪਏ ਦੇ ਲੈਣ-ਦੇਣ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਜਦੋਂ ਪਰਿਵਾਰ ਨੂੰ ਸਾਰੀ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਉਸ ਨੂੰ ਇਲਾਜ ਲਈ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜਿਥੇ ਉਸ ਦੀ ਸਥਿਤੀ ਸਥਿਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : Sadhu Dharamsot Arrest News: ਈਡੀ ਵੱਲੋਂ ਗ੍ਰਿਫਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਥਾਣਾ ਟਿੱਬਾ ਦੀ ਪੁਲਿਸ ਜਾਂਚ ਕਰ ਰਹੀ ਹੈ। ਵੀਡੀਓ 'ਚ ਕਿਹਾ ਕਿ ਉਸ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਉਕਤ ਦੋਸ਼ੀਆਂ ਵੱਲੋਂ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ : Mining Income News: ਸਰਕਾਰ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ- ਚੇਤਨ ਸਿੰਘ ਜੌੜਾਮਾਜਰਾ

Read More
{}{}