Home >>Punjab

Vigilance News: ਵਿਜੀਲੈਂਸ ਨੇ ਮਾਲ ਪਟਵਾਰੀ ਰਿਸ਼ਵਤ ਲੈਂਦਾ ਕੀਤਾ ਗ੍ਰਿਫ਼ਤਾਰ

Vigilance News: ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। 

Advertisement
Vigilance News: ਵਿਜੀਲੈਂਸ ਨੇ ਮਾਲ ਪਟਵਾਰੀ ਰਿਸ਼ਵਤ ਲੈਂਦਾ ਕੀਤਾ ਗ੍ਰਿਫ਼ਤਾਰ
Stop
Ravinder Singh|Updated: Mar 19, 2024, 08:02 PM IST

Vigilance News (ਕੁਲਬੀਰ ਬੀਰਾ): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਠੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ’ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2,000 ਰੁਪਏ ਲੈ ਚੁੱਕਾ ਹੈ ਤੇ ਰਿਸ਼ਵਤ ਦੇ ਬਕਾਇਆ 4,000 ਰੁਪਏ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ : Punjab Police Meeting: ਡੀਜੀਪੀ ਪੰਜਾਬ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼

ਇਸ ਸਬੰਧੀ ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਦੂਜੇ ਪਾਸੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਡੀ. ਡੀ.ਐਮ.-2 ਅੰਮ੍ਰਿਤਸਰ ਦਫ਼ਤਰ ਵਿੱਚ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅੰਮ੍ਰਿਤਸਰ ਜ਼ਿਲੇ ਦੇ ਪਿੰਡ ਠੱਠੀਆਂ ਵਾਸੀ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਕਤ ਦੋਸ਼ੀ ਨੇ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ 77,92,000 ਰੁਪਏ ਦਾ ਮੁਆਵਜ਼ਾ ਦਿਵਾਉਣ 'ਚ ਸ਼ਿਕਾਇਤਕਰਤਾ ਦੀ ਮਦਦ ਕਰਨ ਬਦਲੇ 30,000 ਰੁਪਏ ਦੀ ਰਿਸ਼ਵਤ ਲਈ ਸੀ। ਭਾਰਤ ਨੇ ਮੰਗ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਜਾਲ ਵਿਛਾਇਆ ਗਿਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ : Khanna News: ਖੰਨਾ ਪੁਲਿਸ ਨੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

{}{}