Home >>Punjab

Vigilance Bureau: 1500 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮਾਂ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

Vigilance Bureau: ਮੁਲਜ਼ਮ ਵਿਰੁੱਧ ਇਹ ਕੇਸ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।

Advertisement
Vigilance Bureau: 1500 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮਾਂ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ
Stop
Manpreet Singh|Updated: Feb 01, 2024, 07:34 PM IST

Vigilance Bureau: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਲਗਾਤਾਰ ਭ੍ਰਿਸ਼ਟਾਚਾਰ ਦੇ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਵਿਜੀਲੈਂਸ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮਾਂ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਇਲਜ਼ਾਮ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 500 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਉਕਤ ਪਟਵਾਰੀ ਨੇ ਇਸ ਕੇਸ ਵਿੱਚ ਫਰਦ ਦੀਆਂ ਕਾਪੀਆਂ ਦੇਣ ਬਦਲੇ ਉਸ ਤੋਂ 1500 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸੌਂਪੀ ਹੈ।

ਇਹ ਵੀ ਪੜ੍ਹੋ: Chandigarh Mayor News: ਚੰਡੀਗੜ੍ਹ ਮੇਅਰ ਦੀ ਚੋਣ ਦੇ ਖਿਲਾਫ ਆਪ ਪਹੁੰਚੀ ਸੁਪਰੀਮ ਕੋਰਟ

ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: Congress Meeting News: ਪੰਜਾਬ ਕਾਂਗਰਸ ਦੀ ਮੀਟਿੰਗ ਸਿੱਧੂ ਗੈਰ ਹਾਜ਼ਰ, ਅਲੱਗ ਤੋਂ ਸਾਬਕਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ

 

Read More
{}{}