Home >>Punjab

Amritpal Singh Oath News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ

Amritpal Singh Oath News: ਅੰਮ੍ਰਿਤਪਾਲ ਸਿੰਘ ਨੂੰ ਅੱਜ ਤੜਕੇ 4 ਵਜੇ ਡਿਬਰੂਗੜ੍ਹ ਤੋਂ ਪੁਲਿਸ ਲੈ ਕੇ ਰਵਾਨਾ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਤੜਕੇ 3.52 ਵਜੇ ਦੇ ਕਰੀਬ ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਅੰਦਰ ਪੁਲਿਸ ਦੀ ਗੱਡੀ ਵਿੱਚ ਸਵਾਰ ਹੋਏ ਤੇ 4 ਵਜੇ ਪੁਲਿਸ ਦੀ ਗੱਡੀ ਜੇਲ੍ਹ ਤੋਂ ਬਾਹਰ ਆ ਗਈ। 

Advertisement
Amritpal Singh Oath News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ
Stop
Manpreet Singh|Updated: Jul 05, 2024, 10:57 AM IST

Amritpal Singh Oath News (Bharat Sharma): ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਅੱਜ ਲੋਕ ਸਭਾ ਮੈਂਬਰ ਵਿੱਚ ਸਹੁੰ ਚੁੱਕਣਗੇ। ਇਸ ਸਬੰਧ ਜਾਣਕਾਰੀ ਜਦੋਂ ਅੰਮ੍ਰਿਤਪਾਲ ਸਿੰਘ ਦੇ ਪਿੰਡ ਵਿੱਚ ਪੁੱਜੀ ਤਾਂ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਦੌਰਾਨ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਬਾਕੀ ਸੰਸਦ ਮੈਂਬਰਾਂ ਨਾਲ ਸਹੁੰ ਚੁਕਾਉਣੀ ਚਾਹੀਦੀ ਸੀ ਅਤੇ ਇਸ ਵਿੱਚ ਹੋਰ ਦੇਰੀ ਨਹੀਂ ਕਰਨੀ ਚਾਹੀਦੀ।

ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਖ਼ਬਰ ਮਿਲਦਿਆਂ ਹੀ ਪਿੰਡ ਜੱਲੂਪੁਰ ਖਹਿਰਾ ਦੇ ਵਸਨੀਕ ਨਗਿੰਦਰਪਾਲ ਸਿੰਘ ਅਤੇ ਕੁਲਵੰਤ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਪਿੰਡ ਖਡੂਰ ਸਾਹਿਬ ਸਮੇਤ ਪੰਜਾਬ ਦੇ ਸਮੂਹ ਲੋਕ ਸਭਾ ਹਲਕਿਆਂ ਵਿੱਚ ਵਸਦੇ ਪੰਜਾਬੀਆਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਬਾਕੀ ਸੰਸਦ ਮੈਂਬਰਾਂ ਨਾਲ ਸਹੁੰ ਚੁਕਾਉਣੀ ਚਾਹੀਦੀ ਸੀ। ਪਰ ਹੁਣ ਅੰਮ੍ਰਿਤਪਾਲ ਸਹੁੰ ਚੁੱਕ ਰਹੇ ਹਨ ਤਾਂ ਇਹ ਵੀ ਖੁਸ਼ੀ ਵਾਲੀ ਗੱਲ ਹੈ।

ਇਹ ਵੀ ਪੜ੍ਹੋ: Tarn Taran News: ਨਸ਼ਾ ਤਸਕਰ ਖਿਲਾਫ ED ਦੀ ਵੱਡੀ ਕਾਰਵਾਈ, ਸਤਕਾਰ ਸਿੰਘ ਲਾਡੀ ਨੂੰ ਕੀਤਾ ਗ੍ਰਿਫਤਾਰ

ਇਸ ਦੇ ਨਾਲ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਅਤੀਤ ਨੂੰ ਛੱਡ ਕੇ ਹੁਣ ਜੇਕਰ ਕੋਈ ਵਿਅਕਤੀ ਸੰਵਿਧਾਨ ਤਹਿਤ ਚੋਣ ਲੜਦਾ ਹੈ ਅਤੇ ਜਿੱਤਦਾ ਹੈ ਅਤੇ ਜਿੱਤਣ ਤੋਂ ਬਾਅਦ ਸੰਵਿਧਾਨ ਦੀ ਸਹੁੰ ਚੁੱਕਦਾ ਹੈ ਤਾਂ ਸਰਕਾਰ ਨੂੰ ਉਸ ਨੂੰ ਵੱਡੇ ਦਿਲ ਨਾਲ ਰਿਹਾਅ ਕਰਨਾ ਚਾਹੀਦਾ ਹੈ ਤਾਂ ਜੋ ਉਹ ਲੋਕਾਂ ਵਿੱਚ ਆ ਸਕੇ। ਕਿਉਂਕਿ ਹੁਣ ਉਹ ਸੰਸਦ ਮੈਂਬਰ ਬਣ ਚੁੱਕੇ ਹਨ ਅਤੇ ਹਲਕੇ ਦੇ ਲੋਕਾਂ ਨੇ ਬਹੁਤ ਸਾਰੇ ਕੰਮ ਉਨ੍ਹਾਂ ਤੋਂ ਕਰਵਾਉਣੇ ਹਨ। ਜੇਕਰ ਭਾਈ ਸਾਬ੍ਹ ਬਾਹਰ ਆਕੇ ਆਪਣੇ ਹਲਕੇ ਵਿੱਚ ਵਿਚਰਦੇ ਹਨ ਤਾਂ ਉਹ ਲੋਕ ਭਲਾਈ ਲਈ ਹੋਰ ਕਈ ਸਾਰੇ ਕੰਮ ਕਰਨਗੇ।

ਇਹ ਵੀ ਪੜ੍ਹੋ: Punjab Weather Update: ਸੂਬੇ ਵਿੱਚ ਅਗਲੇ 5 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਔਰੇਂਜ ਅਲਰਟ ਕੀਤਾ ਜਾਰੀ

Read More
{}{}