Home >>Punjab

Weather Report: ਪੰਜਾਬ ਸਮੇਤ ਚੰਡੀਗੜ੍ਹ 'ਚ ਦਿਨ-ਰਾਤ ਦੇ ਤਾਪਮਾਨ 'ਚ ਆਈ ਗਿਰਾਵਟ, ਤੇਜ਼ ਹਵਾਵਾਂ ਕਾਰਨ ਵਧੀ ਠੰਡ

Punjab Weather Update: ਪੰਜਾਬ ਸਮੇਤ ਕਈ ਸੂਬਿਆਂ ਭਾਰੀ ਮੀਂਹ ਪੈਣ ਕਰਕੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਪਹਾੜਾਂ 'ਤੇ ਹੋਈ ਬਰਫਬਾਰੀ ਦਾ ਅਸਰ ਟ੍ਰਾਈਸਿਟੀ 'ਚ ਵੀ ਦੇਖਣ ਨੂੰ ਮਿਲਿਆ। ਸੋਮਵਾਰ ਨੂੰ ਦਿਨ ਭਰ ਬੱਦਲ ਛਾਏ ਰਹੇ ਅਤੇ ਦੁਪਹਿਰ ਬਾਅਦ ਰੁਕ-ਰੁਕ ਕੇ ਬਾਰਿਸ਼ ਹੋਈ। ਠੰਢੀਆਂ ਹਵਾਵਾਂ ਵੀ ਚੱਲੀਆਂ, ਜਿਸ ਕਾਰਨ ਠੰਢ ਵਧ ਗਈ। ਹੁਣ ਲੋਕਾਂ ਨੇ ਗਰਮ ਕੱਪੜੇ ਕੱਢ ਲਏ ਹਨ। ਹਰ ਕਿਸੇ ਵਿਅਕਤੀ ਦਾ ਕਹਿਣਾ ਹੈ ਕਿ ਸਰਦੀ ਆ ਗਈ ਹੈ।   

Advertisement
Weather Report: ਪੰਜਾਬ ਸਮੇਤ ਚੰਡੀਗੜ੍ਹ 'ਚ ਦਿਨ-ਰਾਤ ਦੇ ਤਾਪਮਾਨ 'ਚ ਆਈ ਗਿਰਾਵਟ, ਤੇਜ਼ ਹਵਾਵਾਂ ਕਾਰਨ ਵਧੀ ਠੰਡ
Stop
Updated: Nov 15, 2022, 09:09 AM IST

Weather Update: ਪੰਜਾਬ ਦੇ ਕਈ ਜ਼ਿਲਿਆਂ 'ਚ ਸੋਮਵਾਰ ਨੂੰ ਤਾਪਮਾਨ 'ਚ ਅਚਾਨਕ ਗਿਰਾਵਟ ਆਉਣ ਨਾਲ ਠੰਡ (cold) ਵਧ ਗਈ ਹੈ। ਹਲਕੀ ਬਾਰਿਸ਼ ਤੋਂ ਬਾਅਦ ਸੂਬੇ 'ਚ ਸੀਤ ਲਹਿਰ ਮਹਿਸੂਸ ਕੀਤੀ ਜਾ ਰਹੀ ਹੈ। ਖਾਸ ਤੌਰ 'ਤੇ ਰਾਤ ਦੇ ਸਮੇਂ ਠੰਡ ਵੱਧ ਰਹੀ ਹੈ। ਹਾਲਾਂਕਿ ਹਵਾ 'ਚ ਪ੍ਰਦੂਸ਼ਣ ਤੋਂ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ। ਚੰਡੀਗੜ੍ਹ ਤੋਂ ਇਲਾਵਾ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਰਗੇ ਸ਼ਹਿਰਾਂ ਵਿੱਚ ਧੂੰਏਂ ਅਤੇ ਧੁੰਦ ਦੀ ਇੱਕ ਪਰਤ ਦੇਖੀ ਜਾ ਸਕਦੀ ਹੈ।

ਜਾਣਕਾਰੀ ਮੁਤਾਬਕ ਸੋਮਵਾਰ ਨੂੰ ਪੂਰੇ ਪੰਜਾਬ 'ਚ ਬੱਦਲ ਛਾਏ ਰਹੇ। ਸ਼ਾਮ ਨੂੰ ਜ਼ਿਆਦਾਤਰ ਇਲਾਕਿਆਂ 'ਚ ਹੋਈ ਬਾਰਿਸ਼ ਕਾਰਨ ਤਾਪਮਾਨ 'ਚ ਅਚਾਨਕ ਗਿਰਾਵਟ ਆਈ ਹੈ। ਜਿੱਥੇ ਐਤਵਾਰ ਨੂੰ ਕਈ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਤੱਕ ਸੀ, ਉਹ ਸੋਮਵਾਰ ਨੂੰ 24 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਰਾਤ ਸਮੇਂ ਪਾਰਾ 16 ਡਿਗਰੀ ਤੱਕ ਪਹੁੰਚ ਗਿਆ, ਜਿਸ ਕਾਰਨ ਹੁਣ ਪੂਰੇ ਸੂਬੇ 'ਚ ਸੀਤ ਲਹਿਰ ਮਹਿਸੂਸ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਦੀ ਬੇਟੀ ਨਾਲ ਪਹਿਲੀ ਖੂਬਸੂਰਤ ਤਸਵੀਰ ਆਈ ਸਾਹਮਣੇ, ਕੈਪਸ਼ਨ ਦੇਖ ਕੇ ਹੋ ਜਾਓਗੇ ਭਾਵੁਕ 

ਮੌਸਮ ਵਿਭਾਗ (IMD) ਅਨੁਸਾਰ ਮੰਗਲਵਾਰ ਨੂੰ ਭਾਵੇਂ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਪਰ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸ-ਪਾਸ ਰਹੇਗਾ ਜਦਕਿ ਆਉਣ ਵਾਲੇ ਹਫ਼ਤੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ 24 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਧਿਆਨ ਯੋਗ ਹੈ ਕਿ ਇਨ੍ਹੀਂ ਦਿਨੀਂ ਪਰਾਲੀ ਦਾ ਸੀਜ਼ਨ ਚੱਲ ਰਿਹਾ ਹੈ। ਕਿਸਾਨ ਆਉਣ ਵਾਲੀ ਫ਼ਸਲ ਦੀ ਤਿਆਰੀ ਲਈ ਕਈ ਇਲਾਕਿਆਂ ਵਿੱਚ ਪਰਾਲੀ ਨੂੰ ਅੱਗ ਲਗਾ ਰਹੇ ਹਨ, ਜਿਸ ਕਾਰਨ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਹਵਾ ਪ੍ਰਦੂਸ਼ਣ ਵਧਣਾ ਸ਼ੁਰੂ ਹੋ ਗਿਆ ਹੈ। 

ਜਾਣੋ AQI ਲੈਵਲ 
ਪੰਜਾਬ ਵਿੱਚ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਰਹੀ। ਸੋਮਵਾਰ ਨੂੰ ਅੰਮ੍ਰਿਤਸਰ ਦਾ AQI 102, ਚੰਡੀਗੜ੍ਹ ਦਾ 124, ਲੁਧਿਆਣਾ ਦਾ 209 ਸੀ।

ਹਿਮਾਚਲ ਦੀਆਂ ਉੱਚੀਆਂ ਚੋਟੀਆਂ 'ਤੇ ਐਤਵਾਰ ਰਾਤ ਤੋਂ ਹੀ ਬਰਫਬਾਰੀ ਹੋ ਰਹੀ ਹੈ। ਸ਼ਿਮਲਾ ਜ਼ਿਲੇ ਦੇ ਨਾਰਕੰਡਾ ਨਾਲ ਲੱਗਦੇ ਬਾਗੀ ਅਤੇ ਖਦਰਾਲਾ 'ਚ ਸੋਮਵਾਰ ਨੂੰ ਇਸ ਮੌਸਮ ਦੀ ਪਹਿਲੀ ਬਰਫਬਾਰੀ ਹੋਈ। ਸੈਲਾਨੀ ਸ਼ਹਿਰ ਮਨਾਲੀ ਵਿੱਚ ਸਰਦੀਆਂ ਦੀ ਪਹਿਲੀ ਬਰਫ਼ਬਾਰੀ ਹੋਈ ਹੈ। ਸਭ ਤੋਂ ਵੱਧ ਗਿਰਾਵਟ ਅੰਮ੍ਰਿਤਸਰ ਵਿੱਚ ਦੇਖਣ ਨੂੰ ਮਿਲੀ, ਜਿੱਥੇ ਵੱਧ ਤੋਂ ਵੱਧ ਪਾਰਾ 19.8 ਡਿਗਰੀ ਦਰਜ ਕੀਤਾ ਗਿਆ। ਇਸ ਕਾਰਨ ਸਭ ਤੋਂ ਠੰਢਾ ਦਿਨ ਅੰਮ੍ਰਿਤਸਰ ਵਿੱਚ ਰਿਹਾ, ਜਦੋਂ ਕਿ ਜਲੰਧਰ ਵਿੱਚ ਰਾਤਾਂ ਠੰਢੀਆਂ ਰਹੀਆਂ। ਇੱਥੇ ਘੱਟੋ-ਘੱਟ ਤਾਪਮਾਨ 11.1 ਡਿਗਰੀ ਦਰਜ ਕੀਤਾ ਗਿਆ।

Read More
{}{}