Home >>Punjab

Punjab Weather Update: ਪੰਜਾਬ 'ਚ ਮਾਨਸੂਨ ਜਲਦ ਦੇ ਰਿਹਾ ਦਸਤਕ; ਇਸ ਦਿਨ ਹੋਵੇਗੀ ਜ਼ੋਰਦਾਰ ਬਾਰਿਸ਼

Punjab Weather Update: ਪੰਜਾਬ 'ਚ ਮਾਨਸੂਨ ਜਲਦ ਦਸਤਕ ਦੇ ਰਿਹਾ ਹੈ। ਪੂਰੇ ਪੰਜਾਬ 'ਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। 

Advertisement
Punjab Weather Update: ਪੰਜਾਬ 'ਚ ਮਾਨਸੂਨ ਜਲਦ ਦੇ ਰਿਹਾ ਦਸਤਕ; ਇਸ ਦਿਨ ਹੋਵੇਗੀ ਜ਼ੋਰਦਾਰ ਬਾਰਿਸ਼
Stop
Riya Bawa|Updated: Jul 02, 2023, 08:42 AM IST

Punjab Weather Update: ਪੰਜਾਬ 'ਚ ਮਾਨਸੂਨ ਹੌਲੀ-ਹੌਲੀ ਅੱਗੇ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੇ ਸਕਦੀ ਹੈ। ਇਸ ਤੋਂ ਇਲਾਵਾ ਕੁਝ ਇਲਾਕੇ ਅਜਿਹੇ ਹਨ ਜਿੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ। ਦੱਖਣੀ-ਪੱਛਮੀ ਮਾਨਸੂਨ ਦੇ ਹਾਲਾਤ ਸਰਗਰਮ ਹੁੰਦੇ ਨਜ਼ਰ ਆ ਰਹੇ ਹਨ, ਜਿਸ ਕਾਰਨ ਦੇਸ਼ ਦੇ ਬਾਕੀ ਹਿੱਸਿਆਂ ਖਾਸ ਕਰਕੇ ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਬਾਕੀ ਹਿੱਸਿਆਂ 'ਚ ਮਾਨਸੂਨ ਸਰਗਰਮ ਹੋ ਜਾਵੇਗਾ।

ਮਾਨਸੂਨ ਕਾਰਨ ਪੰਜਾਬ ਦੇ ਕਈ ਇਲਾਕਿਆਂ (Punjab Weather Update) ਵਿੱਚ 3 ਜੁਲਾਈ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਆਂਢੀ ਸੂਬੇ ਹਰਿਆਣਾ 'ਚ ਮਾਨਸੂਨ ਜ਼ਿਆਦਾ ਸਰਗਰਮ ਨਜ਼ਰ ਆ ਰਿਹਾ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਹਰਿਆਣਾ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Punjab News: ਚੰਡੀਗੜ੍ਹ ਦੇ ਮੁੱਦੇ 'ਤੇ CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਤੰਜ਼, ਕਹੀ ਇਹ ਵੱਡੀ ਗੱਲ

ਦਰਅਸਲ ਪੰਜਾਬ 'ਚ ਬੀਤੇ ਦਿਨੀ ਧਾਰੀਵਾਲ, ਪੱਟੀ, ਸ਼ਾਹਪੁਰ ਕੰਢੀ, ਗੁਰਦਾਸਪੁਰ, ਲੁਧਿਆਣਾ ਸਮੇਤ ਕਈ ਹਿੱਸਿਆਂ 'ਚ ਮੀਂਹ ਪਿਆ। ਮੌਸਮ ਵਿਭਾਗ ਅਨੁਸਾਰ ਹਾਲਾਂਕਿ ਕੱਲ੍ਹ ਦੇ ਮੁਕਾਬਲੇ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 2.3 ​​ਡਿਗਰੀ ਸੈਲਸੀਅਸ ਘੱਟ ਹੈ। 

ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਗਲੇ 4 ਦਿਨਾਂ ਤੱਕ ਤਾਪਮਾਨ ਵਧਣ ਦੀ ਸੰਭਾਵਨਾ ਬਹੁਤ ਘੱਟ ਹੈ। ਇਸ ਦੇ ਨਾਲ ਹੀ 6 ਜੁਲਾਈ ਤੱਕ ਪੂਰੇ ਪੰਜਾਬ ਵਿੱਚ ਮਾਨਸੂਨ ਦੇ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Twitter New Rule: ਐਲੋਨ ਮਸਕ ਨੇ ਕੀਤਾ ਵੱਡਾ ਐਲਾਨ- 'ਇੱਕ ਦਿਨ 'ਚ ਹੁਣ ਸਿਰਫ਼ ਪੜ੍ਹ ਸਕਦੇ ਹੋ 600 ਟਵੀਟ'!

ਪਿਛਲੇ ਦਿਨ ਦੀ ਗੱਲ ਕਰੀਏ ਤਾਂ ਚੰਡੀਗੜ੍ਹ ਵਿੱਚ ਸਭ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ। ਚੰਡੀਗੜ੍ਹ ਵਿੱਚ 24.6 ਐਮਐਮ, ਲੁਧਿਆਣਾ ਵਿੱਚ 22.4 ਐਮਐਮ, ਪਟਿਆਲਾ ਵਿੱਚ 20.4 ਐਮਐਮ ਅਤੇ ਫਿਰੋਜ਼ਪੁਰ ਵਿੱਚ 9.5 ਐਮਐਮ ਮੀਂਹ ਰਿਕਾਰਡ ਕੀਤਾ ਗਿਆ।

ਦੂਜੇ ਪਾਸੇ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਪਿਛਲੇ ਦਿਨ ਨਾਲੋਂ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਤਿੰਨਾਂ ਸ਼ਹਿਰਾਂ ਵਿੱਚ ਮੀਂਹ ਪੈਣ ਕਾਰਨ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 24.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Read More
{}{}