Home >>Punjab

ਜਦੋਂ ਲਾਰੈਂਸ ਬਿਸ਼ਨੋਈ ਨੂੰ ਜੇਲ੍ਹ ਵਿਚ ਮਿਲੀ ਸੀ ਸਿੱਧੂ ਮੂਸੇਵਾਲਾ ਦਾ ਕਤਲ ਦੀ ਖ਼ਬਰ, ਦੱਸਿਆ ਕਿਸਨੇ ਕੀਤਾ ਸੀ ਫੋਨ

ਲਾਰੈਂਸ ਨੇ ਇਹ ਵੀ ਦੱਸਿਆ ਕਿ ਮੂਸੇਵਾਲਾ ਦੇ ਕਤਲ ਲਈ ਕੋਈ ਤਰੀਕ ਤੈਅ ਨਹੀਂ ਕੀਤੀ ਗਈ ਸੀ ਅਤੇ ਉਸ ਨੂੰ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੀ ਪਤਾ ਲੱਗਾ ਸੀ ਕਿ ਇਹ ਘਟਨਾ ਵਾਪਰੀ ਹੈ। ਲਾਰੈਂਸ ਨੇ ਫਿਰ ਤੋਂ ਮੂਸੇਵਾਲਾ ਦੇ ਕਤਲ ਵਿੱਚ ਕਿਸੇ ਵੀ ਤਰ੍ਹਾਂ ਦੀ ਸਿੱਧੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ।  

Advertisement
ਜਦੋਂ ਲਾਰੈਂਸ ਬਿਸ਼ਨੋਈ ਨੂੰ ਜੇਲ੍ਹ ਵਿਚ ਮਿਲੀ ਸੀ ਸਿੱਧੂ ਮੂਸੇਵਾਲਾ ਦਾ ਕਤਲ ਦੀ ਖ਼ਬਰ, ਦੱਸਿਆ ਕਿਸਨੇ ਕੀਤਾ ਸੀ ਫੋਨ
Stop
Zee Media Bureau|Updated: Jun 18, 2022, 09:52 AM IST

ਚੰਡੀਗੜ: ਨਵੀਂ ਦਿੱਲੀ ਦੀ ਤਿਹਾੜ ਜੇਲ੍ਹ ਨੂੰ ਭਾਰਤ ਦੀ ਸਭ ਤੋਂ ਸੁਰੱਖਿਅਤ ਜੇਲ੍ਹ ਦਾ ਦਰਜਾ ਪ੍ਰਾਪਤ ਹੈ, ਪਰ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਇਸ ਜੇਲ੍ਹ ਵਿੱਚ ਮੋਬਾਈਲ ਫੋਨ ਦੀ ਸਹੂਲਤ ਵੀ ਆਸਾਨ ਸੀ। ਇਸ ਦੀ ਮਦਦ ਨਾਲ ਉਸ ਨੇ ਗੈਂਗਸਟਰ ਗੋਲਡੀ ਬਰਾੜ ਨਾਲ ਕਰੀਬ ਦੋ ਮਹੀਨੇ ਗੱਲਬਾਤ ਕੀਤੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚੀ। ਲਾਰੈਂਸ ਤੋਂ ਪੁੱਛਗਿੱਛ ਦੇ ਆਧਾਰ 'ਤੇ ਪੰਜਾਬ ਪੁਲਸ ਨੇ ਬਿਹਾਰ ਤੋਂ ਇਕ ਗੈਂਗਸਟਰ ਮੁਹੰਮਦ ਰਾਜਾ ਹੁਸੈਨ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲਾਰੈਂਸ ਨੇ ਖੁਲਾਸਾ ਕੀਤਾ ਕਿ ਉਸ ਦੇ ਗੈਂਗ ਨੇ ਮੋਹਾਲੀ ਵਿੱਚ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਹੈ। ਪਰ ਉਸ ਨੇ ਮੁੜ ਇਸ ਕਤਲ ਵਿੱਚ ਆਪਣੀ ਸਿੱਧੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ।

 

ਪੰਜਾਬ ਪੁਲਸ ਦੀ ਪੁੱਛਗਿੱਛ 'ਚ ਲਾਰੈਂਸ ਬਿਸ਼ਨੋਈ ਨੇ ਤਿਹਾੜ ਜੇਲ 'ਚ ਮੋਬਾਇਲ ਹੋਣ ਅਤੇ ਉੱਥੋਂ ਗੋਲਡੀ ਬਰਾੜ ਨਾਲ ਗੱਲ ਕਰਨ ਦੇ ਸਵਾਲਾਂ ਦਾ ਨਾਂਹ-ਪੱਖੀ ਜਵਾਬ ਦਿੱਤਾ ਹੈ ਪਰ ਇਸ ਮਾਮਲੇ 'ਚ ਜਦੋਂ ਦਿੱਲੀ ਪੁਲਸ ਨੇ ਤਿਹਾੜ 'ਚ ਹੀ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕੀਤੀ ਸੀ ਤਾਂ ਉਸ ਨੇ ਦੱਸਿਆ ਸੀ ਕਿ ਲਾਰੈਂਸ ਗੋਲਡੀ ਬਰਾੜ ਨਾਲ ਮੋਬਾਈਲ 'ਤੇ ਗੱਲ ਕਰਦਾ ਸੀ ਅਤੇ ਦੋਵਾਂ ਵਿਚਾਲੇ ਕਰੀਬ ਦੋ ਮਹੀਨੇ ਤੱਕ ਗੱਲਬਾਤ ਚੱਲੀ।

 

ਇਸੇ ਦੌਰਾਨ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਦੇ ਆਧਾਰ 'ਤੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਪੁਲਿਸ ਨੇ ਬਿਹਾਰ ਦੇ ਗੋਪਾਲਗੰਜ ਇਲਾਕੇ ਤੋਂ ਮੁਹੰਮਦ ਰਾਜਾ ਹੁਸੈਨ ਨਾਮ ਦੇ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਲਾਰੈਂਸ ਬਿਸ਼ਨੋਈ ਨੇ ਪੁੱਛਗਿੱਛ ਦੌਰਾਨ ਇਸ ਗੈਂਗਸਟਰ ਦੇ ਨਾਂ ਦਾ ਖੁਲਾਸਾ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਬਿਹਾਰ ਦੇ ਗੋਪਾਲਗੰਜ ਤੋਂ ਕਾਬੂ ਕਰ ਲਿਆ।

 

ਮੁਹੰਮਦ ਰਾਜਾ ਹੁਸੈਨ ਨੂੰ ਲਾਰੈਂਸ ਅਤੇ ਗੋਲਡੀ ਬਰਾੜ ਦਾ ਸਾਥੀ ਦੱਸਿਆ ਜਾਂਦਾ ਹੈ। ਉਸ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਇਸ ਤਰ੍ਹਾਂ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬ ਪੁਲਿਸ ਵੱਲੋਂ ਹੁਣ ਤੱਕ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁੱਛਗਿੱਛ ਦੌਰਾਨ ਲਾਰੈਂਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਕਾਰਨਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਪੁਲਿਸ ਨੂੰ ਦੱਸਿਆ ਹੈ ਕਿ ਮੂਸੇਵਾਲਾ ਦਾ ਕਤਲ ਪੈਸੇ ਲਈ ਨਹੀਂ ਕੀਤਾ ਗਿਆ ਸੀ ਅਤੇ ਨਾ ਹੀ ਮੂਸੇਵਾਲਾ ਤੋਂ ਪ੍ਰੋਟੈਕਸ਼ਨ ਮਨੀ ਲਈ ਮੰਗ ਕੀਤੀ ਗਈ ਸੀ।

 

ਲਾਰੈਂਸ ਨੇ ਦੁਹਰਾਇਆ ਕਿ ਉਸ ਦੇ ਗੈਂਗ ਨੇ ਮੋਹਾਲੀ ਵਿੱਚ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਮੂਸੇਵਾਲਾ ਨੂੰ ਮਾਰਿਆ ਸੀ। ਮਿੱਡੂਖੇੜਾ ਲਾਰੈਂਸ ਦਾ ਕਾਲਜ ਦੋਸਤ ਸੀ। ਲਾਰੈਂਸ ਨੇ ਇਹ ਵੀ ਦੱਸਿਆ ਕਿ ਮੂਸੇਵਾਲਾ ਦੇ ਕਤਲ ਲਈ ਕੋਈ ਤਰੀਕ ਤੈਅ ਨਹੀਂ ਕੀਤੀ ਗਈ ਸੀ ਅਤੇ ਉਸ ਨੂੰ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੀ ਪਤਾ ਲੱਗਾ ਸੀ ਕਿ ਇਹ ਘਟਨਾ ਵਾਪਰੀ ਹੈ। ਲਾਰੈਂਸ ਨੇ ਫਿਰ ਤੋਂ ਮੂਸੇਵਾਲਾ ਦੇ ਕਤਲ ਵਿੱਚ ਕਿਸੇ ਵੀ ਤਰ੍ਹਾਂ ਦੀ ਸਿੱਧੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ।

 

WATCH LIVE TV

Read More
{}{}