Home >>Punjab

World AIDS Day: ਸਿਹਤ ਮੰਤਰੀ ਪੰਜਾਬ ਨੇ ਕਿਹਾ- ਏਡਜ਼ ਦਾ ਹੁਣ ਇਲਾਜ ਸੰਭਵ, ਨਸ਼ੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

World AIDS Day: ਸਰਕਾਰੀ ਹਸਪਤਾਲਾਂ ਦੇ ਵਿੱਚ ਇਸ ਸਬੰਧੀ ਮੁਫਤ ਦਵਾਈਆਂ ਮੁਹਈਆ ਕਰਵਾਈ ਜਾਂਦੀਆਂ ਹਨ ਉਨ੍ਹਾਂ ਇਹ ਵੀ ਦੱਸਿਆ ਕਿ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।   

Advertisement
World AIDS Day: ਸਿਹਤ ਮੰਤਰੀ ਪੰਜਾਬ ਨੇ ਕਿਹਾ- ਏਡਜ਼ ਦਾ ਹੁਣ ਇਲਾਜ ਸੰਭਵ, ਨਸ਼ੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
Stop
Bharat Sharma |Updated: Dec 01, 2023, 01:54 PM IST

World AIDS Day:  ਅੱਜ ਪੂਰੀ ਦੁਨੀਆਂ ਭਰ ਦੇ ਵਿੱਚ ਵਿਸ਼ਵ ਏਡਜ਼ ਦਿਵਸ ਮਨਾਇਆ ਜਾ ਰਿਹਾ ਹੈ। ਵਿਸ਼ਵ ਵਿੱਚ ਏਡਜ਼ ਦਿਵਸ (World AIDS Day) ਹਰ ਸਾਲ 1 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਹ ਏਡਜ਼ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ, ਐੱਚਆਈਵੀ ਦੀ ਲਾਗ ਕਾਰਨ ਹੋਣ ਵਾਲੀ ਘਾਤਕ ਬਿਮਾਰੀ। ਇਸਦਾ ਉਦੇਸ਼ ਦੁਨੀਆ ਭਰ ਦੇ ਲੋਕਾਂ ਨੂੰ ਬਿਮਾਰੀ ਦੇ ਵਿਰੁੱਧ ਇੱਕਜੁੱਟ ਕਰਨਾ, ਐੱਚਆਈਵੀ ਨਾਲ ਜੀ ਰਹੇ ਲੋਕਾਂ ਲਈ ਸਮਰਥਨ ਦਿਖਾਉਣਾ, ਏਡਜ਼ ਨਾਲ ਮਰ ਚੁੱਕੇ ਲੋਕਾਂ ਨੂੰ ਯਾਦ ਕਰਨਾ, ਅਤੇ ਨਵੀਆਂ ਲਾਗਾਂ ਵਿਰੁੱਧ ਜਾਗਰੂਕਤਾ ਫੈਲਾਉਣਾ ਹੈ।

ਇਸੇ ਨੂੰ ਲੈ ਕੇ ਅੱਜ ਸੂਬਾ ਪੱਧਰੀ ਸਮਾਗਮ ਲੁਧਿਆਣਾ ਦੇ ਵਿੱਚ ਮਨਾਇਆ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਹਿੱਸਾ ਲਿਆ ਗਿਆ ਜਿਨਾਂ ਨੇ ਗੱਲਬਾਤ ਕਰਦੇ ਕਿਹਾ ਕਿ ਅੱਜ ਦੁਨੀਆਂ ਭਰ ਦੇ ਵਿੱਚ ਏਡਜ਼ ਨਾ ਮੁਰਾਦ ਬਿਮਾਰੀ ਫੈਲ ਰਹੀ ਹੈ ਉਹਨਾਂ ਨੇ ਕਿਹਾ ਕਿ ਹੁਣ ਇਸ ਦਾ ਇਲਾਜ ਵੀ ਸੰਭਵ ਹੈ।

ਇਹ ਵੀ ਪੜ੍ਹੋ: Punjab News: ਗੰਨਾ ਕਿਸਾਨਾਂ ਲਈ ਖੁਸ਼ਖ਼ਬਰੀ, ਕੀਮਤਾਂ 'ਚ ਹੋਇਆ ਵਾਧਾ, ਜਾਣੋ ਕਦੋਂ ਕਿੰਨਾ ਵਧਿਆ ਗੰਨੇ ਦਾ ਰੇਟ

ਸਰਕਾਰੀ ਹਸਪਤਾਲਾਂ ਦੇ ਵਿੱਚ ਇਸ ਸਬੰਧੀ ਮੁਫ਼ਤ ਦਵਾਈਆਂ ਮੁਹਈਆ ਕਰਵਾਈ ਜਾਂਦੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਲੁਧਿਆਣਾ ਵਿੱਚ ਜਿਹੜੀਆਂ ਇਮਾਰਤਾਂ ਬਣੀਆਂ ਹੋਈਆਂ ਹਨ ਉਨ੍ਹਾਂ ਨੂੰ ਇਸਤੇਮਾਲ ਕਰਨਗੇ, ਨਸ਼ੇ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕਿ ਨਸ਼ਾ ਵੀ ਇੱਕ ਵੱਡਾ ਕਾਰਨ ਹੈ ਜਿਸ ਕਰਕੇ ਏਡਜ਼ ਦੇ ਕੇਸਾਂ ਦੇ ਨਾਲ ਕਾਲੇ ਪੀਲੀਏ ਦੇ ਮਾਮਲਿਆਂ ਵਿੱਚ  ਇਜਾਫਾ ਹੋਇਆ ਹੈ, ਉਨ੍ਹਾਂ ਕਿਹਾ ਕਿ ਸਿਹਤ ਲਗਾਤਾਰ ਇਸ ਸਬੰਧੀ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਜੇਲ੍ਹਾਂ ਦੇ ਵਿੱਚ ਵੀ ਮੁਹਿੰਮ ਚਲਾਈ ਸੀ ਅਤੇ ਕੈਦੀਆਂ ਦੇ ਟੈਸਟ ਕਰਵਾਏ ਸਨ।

ਇਹ ਵੀ ਪੜ੍ਹੋ: Punjab News: ਗੰਨਾ ਕਿਸਾਨਾਂ ਲਈ ਖੁਸ਼ਖ਼ਬਰੀ, ਕੀਮਤਾਂ 'ਚ ਹੋਇਆ ਵਾਧਾ, ਜਾਣੋ ਕਦੋਂ ਕਿੰਨਾ ਵਧਿਆ ਗੰਨੇ ਦਾ ਰੇਟ

ਏਡਜ਼ ਇੱਕ ਗੰਭੀਰ ਬਿਮਾਰੀ ਹੈ ਜੋ ਦੁਨੀਆਂ ਭਰ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਇਸ ਬਿਮਾਰੀ ਬਾਰੇ ਜਾਗਰੂਕਤਾ ਦੀ ਘਾਟ ਇਸ ਨੂੰ ਹੋਰ ਖ਼ਤਰਨਾਕ ਬਣਾ ਦਿੰਦੀ ਹੈ। ਅਜਿਹੀ ਸਥਿਤੀ ਵਿੱਚ, ਲੋਕਾਂ ਨੂੰ ਇਸ ਬਾਰੇ ਵਧੇਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਹਰ ਸਾਲ 1 ਦਸੰਬਰ ਨੂੰ ਵਿਸ਼ਵ ਏਡਜ਼ ਦਿਵਸ (World AIDS Day) ਮਨਾਇਆ ਜਾਂਦਾ ਹੈ। ਇਹ ਇੱਕ ਅਜਿਹੀ ਬਿਮਾਰੀ ਹੈ ਜਿਸ ਨੂੰ ਸਮੇਂ ਸਿਰ ਇਲਾਜ ਨਾਲ ਕਾਫੀ ਹੱਦ ਤੱਕ ਕਾਬੂ ਕੀਤਾ ਜਾ ਸਕਦਾ ਹੈ।

 

Read More
{}{}