Home >>Zee PHH Religion

Religion Punjab News: ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈਕੇ ਨਗਰ ਕੌਂਸਲ ਪੱਬਾਂ ਭਾਰ

Religion Punjab News: 17 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕੀਰਤਪੁਰ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਿਹਾ ਹੈ। 

Advertisement
Religion Punjab News: ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈਕੇ ਨਗਰ ਕੌਂਸਲ ਪੱਬਾਂ ਭਾਰ
Stop
Bimal Kumar - Zee PHH|Updated: Dec 16, 2023, 07:59 PM IST

Religion Punjab News: 17 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕੀਰਤਪੁਰ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਿਹਾ ਹੈ। ਅਨੰਦਪੁਰ ਸਾਹਿਬ 'ਚ ਨਗਰ ਕੀਰਤਨ ਦੀ ਆਮਦ ਨੂੰ ਲੈਕੇ ਤਿਆਰੀਆਂ ਜ਼ੋਰਾਂ ਸ਼ੋਰਾਂ ਦੇ ਨਾਲ ਕੀਤੀਆਂ ਜਾ ਰਹੀਆ ਹਨ। 

ਨਗਰ ਕੀਰਤਨ ਦੀ ਆਮਦ ਵੇਖਦੇ ਹੋਏ ਨਗਰ ਕੌਂਸਲ ਅਨੰਦਪੁਰ ਸਾਹਿਬ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਦੇ ਆਲੇ-ਦੁਆਲੇ ਸਫਾਈ ਮੁਹਿੰਮ ਵੀ ਚਲਾਈ ਗਈ, ਇਸ ਮੌਕੇ ਨਗਰ ਕੌਂਸਲ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਦੱਸਿਆ

ਕਿ 17 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕੀਰਤਪੁਰ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਿਹਾ ਹੈ ਤੇ ਨਗਰ ਕੌਂਸਲ ਵੱਲੋਂ ਨਗਰ ਕੀਰਤਨ ਦੇ ਸਾਰੇ ਰੂਟ ਤੇ ਵਿਸ਼ੇਸ਼ ਤੌਰ ਤੇ ਸਫਾਈ ਕੀਤੀ ਜਾ ਰਹੀ ਹੈ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਪ੍ਰਧਾਨ ਨੇ ਦੱਸਿਆ ਕਿ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਆਲੇ-ਦੁਆਲੇ, ਨਵੀ ਆਬਾਦੀ ਅਤੇ ਹੋਰ ਕਈ ਸੜਕਾਂ ਤੇ ਨਗਰ ਕੌਂਸਲ ਦੀ ਸਮੁੱਚੀ ਟੀਮ ਵੱਲੋਂ ਸਫਾਈ ਮੁਹਿੰਮ ਚਲਾਈ ਗਈ। ਸ਼੍ਰੀ ਅਨੰਦਪੁਰ ਸਾਹਿਬ ਨੂੰ ਸੂਬੇ ਭਰ ਚੋਂ ਨੰਬਰ ਵਨ ਸ਼ਹਿਰ ਬਣਾਉਣਾ ਹੈ, ਜਿਸ ਦੇ ਲਈ ਨਗਰ ਕੋਂਸਲ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਨੂੰ ਸਾਫ ਸੁਥਰਾ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ ।

ਇਹ ਵੀ ਪੜ੍ਹੋ: Bandi Sikh News: ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈਕੇ ਪ੍ਰਦਰਸ਼ਨ ਮੁਲਤਵੀ, ਕਾਲਕਾ ਨੇ ਲਿਖਿਆ ਪੱਤਰ

ਸ਼੍ਰੀ ਗੁਰੂ ਤੇਗ ਬਹਾਦਰ ਜੀ ਗੁਰੂ ਹਰਗੋਬਿੰਦ ਸਾਹਿਬ ਦੇ ਸਭ ਤੋਂ ਛੋਟੇ ਪੁੱਤਰ ਸਨ। ਇਨ੍ਹਾਂ ਨੂੰ ‘ਹਿੰਦ ਦੀ ਚਾਦਰ’ ਵੀ ਕਿਹਾ ਜਾਂਦਾ ਹੈ। ਹਿੰਦੂ ਧਰਮ ਨੂੰ ਬਚਾਉਣ ਲਈ, ਉਨ੍ਹਾਂ ਨੇ ਔਰੰਗਜ਼ੇਬ ਨਾਲ ਸਿੱਧੀ ਟੱਕਰ ਲਈ ਸੀ। ਜਦੋਂ ਔਰੰਗਜ਼ੇਬ ਦੇ ਜਬਰੀ ਧਰਮ ਪਰਿਵਰਤਨ ਵਿਰੁੱਧ ਮੋਰਚਾ ਖੋਲ੍ਹਿਆ ਹੋਇਆ ਸੀ। ਗੁਰੂ ਤੇਗ ਬਹਾਦਰ ਜੀ ਸਿਰ ਕਲਮ ਕਰਵਾਉਣ ਲਈ ਸਹਿਮਤ ਹੋ ਗਏ ਸਨ, ਪਰ ਔਰੰਗਜ਼ੇਬ ਅੱਗੇ ਨਹੀਂ ਝੁਕੇ ਸਨ।

ਉਨ੍ਹਾਂ ਨੇ ਆਪਣੇ ਧਰਮ ਦੀ ਰਾਖੀ ਲਈ ਆਪਣਾ ਸਿਰ ਕਲਮ ਕਰਵਾ ਦਿੱਤਾ ਸੀ। 24 ਨਵੰਬਰ 1675 ਈ: ਨੂੰ ਔਰੰਗਜ਼ੇਬ ਨੇ ਦਿੱਲੀ ਦੇ ਚਾਂਦਨੀ ਚੌਕ ਵਿੱਚ ਮੁਸਲਮਾਨ ਬਣਨ ਤੋਂ ਇਨਕਾਰ ਕਰਨ ਕਰਕੇ ਗੁਰੂ ਸਾਹਿਬ ਦਾ ਸਿਰ ਕਲਮ ਕਰ ਦਿੱਤਾ ਸੀ।

ਇਹ ਵੀ ਪੜ੍ਹੋ: Sri Anandpur Sahib News: ਸਿੱਖਿਆ ਮੰਤਰੀ ਦੇ ਵਿਧਾਨ ਸਭ ਹਲਕਾ 'ਚ ਅਧਿਆਪਕ ਮਾਪੇ ਮਿਲਣੀ ਨੂੰ ਮਿਲਿਆ ਭਰਪੂਰ ਹੁੰਗਾਰਾ

Read More
{}{}