Home >>ZeePHH Trending News

Arvind Kejriwal Arrest: ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ

ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਦੀ ਟੀਮ 10ਵੇਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਵੀਰਵਾਰ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਦੋ ਘੰਟੇ ਪੁੱਛਗਿੱਛ ਤੋਂ ਬਾਅਦ ਰਾਤ 9 ਵਜੇ ਇਹ ਕਾਰਵਾਈ ਕੀਤੀ

Advertisement
Arvind Kejriwal Arrest: ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ
Stop
Riya Bawa|Updated: Mar 21, 2024, 09:44 PM IST

Arvind Kejriwal Arrest: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਦੀ ਟੀਮ 10ਵੇਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਵੀਰਵਾਰ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਦੋ ਘੰਟੇ ਪੁੱਛਗਿੱਛ ਤੋਂ ਬਾਅਦ ਰਾਤ 9 ਵਜੇ ਇਹ ਕਾਰਵਾਈ ਕੀਤੀ।

ਮੰਤਰੀ ਆਤਿਸ਼ੀ ਦਾ ਬਿਆਨ 
ਇਸ ਦੌਰਾਨ ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਹੀ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਜੇਲ੍ਹ ਤੋਂ ਸਰਕਾਰ ਚਲਾਏਗੀ। ਇਧਰ, ਕੇਜਰੀਵਾਲ ਦੀ ਕਾਨੂੰਨੀ ਟੀਮ ਨੇ ਵੀ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਵੀਰਵਾਰ ਦੁਪਹਿਰ 2.30 ਵਜੇ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫਤਾਰੀ 'ਤੇ ਰੋਕ ਲਗਾਉਣ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।

ਇਸ ਤੋਂ ਪਹਿਲਾਂ ਈਡੀ ਨੇ 17 ਮਾਰਚ ਨੂੰ ਕੇਜਰੀਵਾਲ ਨੂੰ 9ਵਾਂ ਸੰਮਨ ਭੇਜਿਆ ਸੀ। ਕੇਜਰੀਵਾਲ 19 ਮਾਰਚ ਨੂੰ ਸੰਮਨ ਦੇ ਖਿਲਾਫ ਹਾਈਕੋਰਟ ਪਹੁੰਚੇ ਸਨ। ਉਸ ਦੀ ਪਟੀਸ਼ਨ 'ਤੇ 20 ਮਾਰਚ ਨੂੰ ਸੁਣਵਾਈ ਹੋਈ ਸੀ। ਅਦਾਲਤ ਨੇ ਵਾਰ-ਵਾਰ ਸੰਮਨ ਭੇਜਣ 'ਤੇ ਈ.ਡੀ.ਨੂੰ ਤਲਬ ਕੀਤਾ 

ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ 27 ਫਰਵਰੀ, 26 ਫਰਵਰੀ, 22 ਫਰਵਰੀ, 2 ਫਰਵਰੀ, 17 ਜਨਵਰੀ, ਇਸ ਸਾਲ 3 ਜਨਵਰੀ ਅਤੇ 2023 ਵਿੱਚ 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਗਏ ਸਨ। ਹਾਲਾਂਕਿ, ਉਹ ਇੱਕ ਵਾਰ ਵੀ ਪੁੱਛਗਿੱਛ ਲਈ ਨਹੀਂ ਗਏ।

Read More
{}{}