Home >>ZeePHH Trending News

Education Budget: ਬਜਟ ਵਿੱਚ ਵਿਦਿਆਰਥੀਆਂ ਲਈ ਵੱਡਾ ਐਲਾਨ; ਘੱਟ ਵਿਆਜ 'ਤੇ ਮਿਲੇਗਾ ਐਜੂਕੇਸ਼ਨ ਲੋਨ

  ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਐਜੂਕੇਸ਼ਨ ਲੋਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦਾ ਕਰਜ਼ਾ ਮਿਲੇਗਾ ਸਿੱਖਿਆ ਕਰਜ਼ਿਆਂ 'ਤੇ ਬੋਲਦਿਆਂ ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਸਰਕਾਰ ਘਰੇਲੂ ਸੰਸਥ

Advertisement
Education Budget: ਬਜਟ ਵਿੱਚ ਵਿਦਿਆਰਥੀਆਂ ਲਈ ਵੱਡਾ ਐਲਾਨ; ਘੱਟ ਵਿਆਜ 'ਤੇ ਮਿਲੇਗਾ ਐਜੂਕੇਸ਼ਨ ਲੋਨ
Stop
Ravinder Singh|Updated: Jul 23, 2024, 12:17 PM IST

Education Budget:  ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਐਜੂਕੇਸ਼ਨ ਲੋਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ।

ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦਾ ਕਰਜ਼ਾ ਮਿਲੇਗਾ

ਸਿੱਖਿਆ ਕਰਜ਼ਿਆਂ 'ਤੇ ਬੋਲਦਿਆਂ ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਸਰਕਾਰ ਘਰੇਲੂ ਸੰਸਥਾਵਾਂ ਵਿੱਚ ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦੇ ਕਰਜ਼ੇ ਲਈ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। 

ਐਜੂਕੇਸ਼ਨ ਕਰਜ਼ੇ ਲਈ ਵਿਆਜ 'ਚ ਛੋਟ ਵੀ ਮਿਲੇਗੀ

ਵਿੱਤ ਮੰਤਰਾਲੇ ਨੇ ਕਿਹਾ ਹੈ ਕਿ ਘਰੇਲੂ ਸੰਸਥਾਵਾਂ ਵਿੱਚ ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦੇ ਕਰਜ਼ੇ ਲਈ ਈ-ਵਾਊਚਰ ਹਰ ਸਾਲ 1 ਲੱਖ ਵਿਦਿਆਰਥੀਆਂ ਨੂੰ ਸਿੱਧੇ ਦਿੱਤੇ ਜਾਣਗੇ। ਕਰਜ਼ੇ ਦੀ ਰਕਮ ਦੇ 3 ਫੀਸਦੀ ਦੀ ਸਾਲਾਨਾ ਵਿਆਜ ਛੋਟ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੇਂਦਰੀ ਬਜਟ 2024-25 ਵਿੱਚ ਹਰ ਸਾਲ 25,000 ਵਿਦਿਆਰਥੀਆਂ ਦੀ ਮਦਦ ਲਈ ਮਾਡਲ ਸਕਿੱਲ ਲੋਨ ਸਕੀਮ ਵਿੱਚ ਸੋਧ ਕਰਨ ਦਾ ਪ੍ਰਸਤਾਵ ਵੀ ਹੈ।

ਇਹ ਵੀ ਪੜ੍ਹੋ : Union Budget 2024: ਪੀਐਮ ਗ਼ਰੀਬ ਕਲਿਆਣ ਯੋਜਨਾ 'ਚ 5 ਸਾਲ ਲਈ ਵਾਧਾ; 80 ਕਰੋੜ ਤੋਂ ਵਧ ਲੋਕ ਲੈ ਰਹੇ ਲਾਭ

ਕੇਂਦਰੀ ਬਜਟ 2024-25 ਵਿੱਚ ਹਰ ਸਾਲ 25,000 ਵਿਦਿਆਰਥੀਆਂ ਦੀ ਮਦਦ ਕਰਨ ਲਈ ਮਾਡਲ ਸਕਿੱਲ ਲੋਨ ਸਕੀਮ ਵਿੱਚ ਸੋਧ ਕਰਨ ਦਾ ਪ੍ਰਸਤਾਵ ਹੈ। ਘਰੇਲੂ ਸੰਸਥਾਵਾਂ ਵਿੱਚ ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦੇ ਕਰਜ਼ੇ ਲਈ ਈ-ਵਾਉਚਰ ਹਰ ਸਾਲ 1 ਲੱਖ ਵਿਦਿਆਰਥੀਆਂ ਨੂੰ ਕਰਜ਼ੇ ਦੀ ਰਕਮ ਦੇ 3% ਦੀ ਸਾਲਾਨਾ ਵਿਆਜ ਛੋਟ ਲਈ ਸਿੱਧੇ ਦਿੱਤੇ ਜਾਣਗੇ।

ਇਹ ਵੀ ਪੜ੍ਹੋ : Union Budget 2024: ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ, ਕਿਸਾਨਾਂ ਲਈ ਵੱਡੇ ਐਲਾਨ! ਵਿੱਤ ਮੰਤਰੀ ਦੀਆਂ ਵੱਡੀਆਂ ਗੱਲਾਂ

Read More
{}{}