Home >>ZeePHH Trending News

Weather Update: ਜੰਮੂ-ਕਸ਼ਮੀਰ 'ਚ ਸੀਤ ਲਹਿਰ ਸ਼ੁਰੂ; ਮੀਂਹ ਤੇ ਬਰਫਬਾਰੀ ਦੀ ਪੇਸ਼ੀਨਗੋਈ

Weather Update: ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਕਈ ਸੂਬਿਆਂ ਵਿੱਚ ਸਵੇਰੇ ਤੇ ਰਾਤ ਨੂੰ ਠੰਢ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ, ਹਾਲਾਂਕਿ ਦਿਨ ਵੇਲੇ ਇੰਨੀ ਠੰਢ ਨਹੀਂ ਹੁੰਦੀ ਹੈ।

Advertisement
Weather Update: ਜੰਮੂ-ਕਸ਼ਮੀਰ 'ਚ ਸੀਤ ਲਹਿਰ ਸ਼ੁਰੂ; ਮੀਂਹ ਤੇ ਬਰਫਬਾਰੀ ਦੀ ਪੇਸ਼ੀਨਗੋਈ
Stop
Ravinder Singh|Updated: Nov 23, 2023, 11:54 AM IST

Weather Update: ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਕਈ ਸੂਬਿਆਂ ਵਿੱਚ ਸਵੇਰੇ ਤੇ ਰਾਤ ਨੂੰ ਠੰਢ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ, ਹਾਲਾਂਕਿ ਦਿਨ ਵੇਲੇ ਇੰਨੀ ਠੰਢ ਨਹੀਂ ਹੁੰਦੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਰਾਜਧਾਨੀ ਦਿੱਲੀ 'ਚ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਉੱਤਰ-ਪੂਰਬੀ ਰਾਜਾਂ ਅਸਾਮ, ਮਿਜ਼ੋਰਮ, ਨਾਗਾਲੈਂਡ ਅਤੇ ਮਨੀਪੁਰ ਵਿੱਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ। ਜੰਮੂ-ਕਸ਼ਮੀਰ ਵਿੱਚ ਸੀਤ ਲਹਿਰ ਦਾ ਦੌਰ ਸ਼ੁਰੂ ਹੋ ਗਿਆ ਤੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਮਨਫੀ ਉਤੇ ਜਾਣ ਦੀ ਸੰਭਾਵਨਾ ਹੈ।

ਭਾਰਤੀ ਮੌਸਮ ਵਿਭਾਗ ਮੁਤਾਬਕ ਹਿਮਾਲੀਅਨ ਪਰਬਤ ਲੜੀ 'ਚ ਸਥਿਤ ਜੰਮੂ-ਕਸ਼ਮੀਰ ਤੇ ਲੱਦਾਖ ਰਾਜਾਂ ਦੇ ਕਈ ਇਲਾਕਿਆਂ 'ਚ ਬਰਫ਼ਬਾਰੀ ਹੋ ਸਕਦੀ ਹੈ, ਜਦਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਬਰਫੀਲੀਆਂ ਹਵਾਵਾਂ ਕਾਰਨ ਪਾਰਾ ਡਿੱਗ ਸਕਦਾ ਹੈ। ਹਿਮਾਲਿਆ ਤੋਂ ਚੱਲਣ ਵਾਲੀਆਂ ਹਵਾਵਾਂ ਤੇ ਦਿੱਲੀ ਸਮੇਤ ਹੋਰ ਮੈਦਾਨੀ ਰਾਜਾਂ ਵਿੱਚ ਤਾਪਮਾਨ ਘੱਟੋ-ਘੱਟ 10 ਡਿਗਰੀ ਤੋਂ ਹੇਠਾਂ ਜਾ ਸਕਦਾ ਹੈ। ਇਸ ਨਾਲ ਠੰਢ ਵਧੇਗੀ।

ਦੱਖਣੀ ਭਾਰਤ ਦੇ ਕਈ ਰਾਜਾਂ ਜਿਵੇਂ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਤੇ ਕੇਰਲ ਵਿੱਚ ਬਾਰਿਸ਼ ਹੋ ਰਹੀ ਹੈ। ਕੇਰਲ ਤੇ ਤਾਮਿਲਨਾਡੂ 'ਚ ਭਾਰੀ ਬਾਰਿਸ਼ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ 23 ਨਵੰਬਰ ਤੱਕ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਤੇ ਤੂਫਾਨ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ : Sultanpur Lodhi Firing News: ਗੁਰਦੁਆਰਾ 'ਤੇ ਕਬਜ਼ੇ ਨੂੰ ਲੈ ਕੇ ਪੁਲਿਸ ਤੇ ਨਿਹੰਗ ਸਿੰਘਾਂ 'ਚ ਮੁਕਾਬਲਾ; ਕਾਂਸਟੇਬਲ ਦੀ ਮੌਤ, 5 ਜ਼ਖ਼ਮੀ

ਆਂਧਰਾ ਪ੍ਰਦੇਸ਼ ਦੇ ਕਈ ਹਿੱਸਿਆਂ 'ਚ ਮੰਗਲਵਾਰ ਨੂੰ ਵੀ ਬੱਦਲ ਛਾਏ ਰਹੇ। ਮੌਸਮ ਵਿਭਾਗ ਮੁਤਾਬਕ ਪੂਰਬੀ ਦਿਸ਼ਾ 'ਚ ਘੱਟ ਦਬਾਅ ਵਾਲਾ ਖੇਤਰ ਮਤਲਬ ਸਮੁੰਦਰੀ ਤਲ 'ਤੇ ਹੁਣ ਆਂਧਰਾ ਪ੍ਰਦੇਸ਼ ਦੇ ਤੱਟ ਦੇ ਕੋਮੋਰਿਨ ਖੇਤਰ ਤੋਂ ਲੰਘ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਵੀ ਰਾਤ ਸਮੇਂ ਹਲਕੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਹਾਲਾਂਕਿ ਪੰਜਾਬ ਵਿੱਚ ਦਿਨ ਵੇਲੇ ਆਮ ਵਰਗਾ ਮੌਸਮ ਹੈ।

ਇਹ ਵੀ ਪੜ੍ਹੋ : Farmers Protest: ਕਿਸਾਨਾਂ ਨੇ ਦੇਸ਼ ਭਰ 'ਚ ਮੁੜ ਵਜਾਇਆ ਸੰਘਰਸ਼ ਦਾ ਵਿਗੁਲ; ਮੰਡੀ ਬੋਰਡ ਤੋਂ ਸ਼ੁਰੂ ਹੋਵੇਗਾ ਰੋਸ ਮਾਰਚ

Read More
{}{}