Home >>ZeePHH Trending News

Coronavirus India Updates: ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਕੇਂਦਰੀ ਸਿਹਤ ਮੰਤਰੀ ਨੇ ਸੱਦੀ ਅਹਿਮ ਮੀਟਿੰਗ

ਕੇਂਦਰ ਸਰਕਾਰ ਵੱਲੋਂ ਹਵਾਈ ਯਾਤਰੀਆਂ, ਰੇਲ ਅਤੇ ਬੱਸ ਯਾਤਰੀਆਂ ਲਈ, ਮਾਸਕ, ਸੈਨੀਟਾਈਜ਼ਰ ਅਤੇ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਲਾਜ਼ਮੀ ਕੀਤਾ ਜਾ ਸਕਦਾ ਹੈ।   

Advertisement
Coronavirus India Updates: ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਕੇਂਦਰੀ ਸਿਹਤ ਮੰਤਰੀ ਨੇ ਸੱਦੀ ਅਹਿਮ ਮੀਟਿੰਗ
Stop
Zee Media Bureau|Updated: Dec 21, 2022, 05:40 PM IST

Coronavirus India Updates: ਚੀਨ ਸਣੇ ਦੁਨੀਆਂ ਦੇ ਕਈ ਦੇਸ਼ਾਂ ਵਿੱਚ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਦੇਖਿਆ ਜਾ ਰਿਹਾ ਹੈ ਅਤੇ ਇਸ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ 'ਤੇ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਸੂਬਿਆਂ ਨੂੰ ਚੌਕਸ ਰਹਿਣ ਦੀ ਹਦਾਇਤਾਂ ਦਿੱਤੀਆਂ ਗਈਆਂ ਹਨ।

ਦੂਜੇ ਪਾਸੇ ਕੇਦਂਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਅਤੇ ਮਾਹਿਰਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ। ਇਸ ਮੀਟਿੰਗ ਤੋਂ ਬਾਅਦ ਕੋਰੋਨਾ ਦੀ ਪਾਲਣਾ ਬਾਰੇ ਯਾਤਰੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। 

ਕੇਂਦਰ ਸਰਕਾਰ ਵੱਲੋਂ ਹਵਾਈ ਯਾਤਰੀਆਂ, ਰੇਲ ਅਤੇ ਬੱਸ ਯਾਤਰੀਆਂ ਲਈ, ਮਾਸਕ, ਸੈਨੀਟਾਈਜ਼ਰ ਅਤੇ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਲਾਜ਼ਮੀ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਅਪੀਲ ਕੀਤੀ ਗਈ ਹੈ ਕਿ ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਨੂੰ ਟਰੈਕ ਕਰਨ ਲਈ ਸੰਕਰਮਿਤ ਲੋਕਾਂ ਦੇ ਨਮੂਨਿਆਂ ਦੇ ਜੀਨੋਮ ਸਿਕਵੈਂਸਿੰਗ ਨੂੰ ਵਧਾਇਆ ਜਾਵੇ। 

ਕੇਂਦਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਵੱਲੋਂ ਕਿਹਾ ਗਿਆ ਹੈ ਕਿ ਅਜਿਹੀ ਐਕਸਰਸਾਈਜ਼ ਭਾਰਤ ਵਿੱਚ ਵਾਇਰਸ ਦੇ ਨਵੇਂ ਰੂਪਾਂ ਦਾ ਪਤਾ ਲਗਾਉਣ ਵਿੱਚ ਸਮਰੱਥ ਹੋਵੇਗੀ।

ਹੋਰ ਪੜ੍ਹੋ: ਪੰਜਾਬ 'ਚ ਛਾਈ ਸੰਘਣੀ ਧੁੰਦ ਕਰਕੇ ਕੰਮਕਾਜ ਹੋਇਆ ਪ੍ਰਭਾਵਿਤ, ਇਨ੍ਹਾਂ ਜ਼ਿਲ੍ਹਿਆਂ ਰੈੱਡ ਅਲਰਟ ਜਾਰੀ

ਕੇਂਦਰ ਨੇ ਦੱਸਿਆ ਕਿ ਭਾਰਤ ਟੈਸਟ-ਨਿਗਰਾਨੀ-ਇਲਾਜ-ਟੀਕਾਕਰਨ ਅਤੇ ਕੋਵਿਡ ਦੇ ਉਚਿਤ ਵਿਵਹਾਰ ਦੀ ਪਾਲਣਾ ਕਰ ਰਿਹਾ ਹੈ ਅਤੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਸੀਮਤ ਕਰਨ ਦੇ ਯੋਗ ਹੈ।  

ਹੋਰ ਪੜ੍ਹੋ:  ਸੰਮਨ ਜਾਰੀ ਹੋਣ ਤੋਂ ਬਾਅਦ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਸਾਬਕਾ CM ਚਰਨਜੀਤ ਚੰਨੀ

(For more news related to Coronavirus updates about India, stay tuned to Zee PHH)

Read More
{}{}