Home >>ZeePHH Trending News

Arvind Kejriwal News: ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ, SC ਨੇ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਤੋਂ ਕੀਤਾ ਇਨਕਾਰ

Arvind kejriwal News: ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 7 ਦਿਨ ਵਧਾਉਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦਾ ਫੈਸਲਾ ਆ ਗਿਆ ਹੈ। ਸੁਪਰੀਮ ਕੋਰਟ ਨੇ ਮੈਡੀਕਲ ਆਧਾਰ 'ਤੇ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

Advertisement
Arvind Kejriwal News: ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ, SC ਨੇ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਤੋਂ ਕੀਤਾ ਇਨਕਾਰ
Stop
Riya Bawa|Updated: May 28, 2024, 11:47 AM IST

Arvind kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 7 ਦਿਨਾਂ ਲਈ ਵਧਾਉਣ ਦੀ ਪਟੀਸ਼ਨ 'ਤੇ ਜਲਦ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਮੈਡੀਕਲ ਆਧਾਰ 'ਤੇ ਅੰਤਰਿਮ ਜ਼ਮਾਨਤ ਵਧਾਉਣ ਦੀ ਮੰਗ ਕੀਤੀ ਸੀ। ਇਹ ਮਾਮਲਾ ਸੁਪਰੀਮ ਕੋਰਟ ਦੇ ਜੱਜ ਜੇਕੇ ਮਹੇਸ਼ਵਰੀ ਦੀ ਬੈਂਚ ਸਾਹਮਣੇ ਰੱਖਿਆ ਗਿਆ। 

ਸੁਪਰੀਮ ਕੋਰਟ ਨੇ ਸਾਫ਼ ਕਿਹਾ ਕਿ ਅਸੀਂ ਇਸ ਸਬੰਧੀ ਕੋਈ ਹੁਕਮ ਨਹੀਂ ਦੇ ਸਕਦੇ। ਤੁਹਾਨੂੰ ਇਸ ਮਾਮਲੇ ਸਬੰਧੀ ਚੀਫ਼ ਜਸਟਿਸ ਕੋਲ ਜਾਣਾ ਚਾਹੀਦਾ ਹੈ। ਇਸ ਮਾਮਲੇ ਵਿੱਚ ਸਿਰਫ਼ ਚੀਫ਼ ਜਸਟਿਸ ਹੀ ਫ਼ੈਸਲਾ ਲੈਣਗੇ।

ਇਹ ਵੀ ਪੜ੍ਹੋ: Punjab Roads: ਸਰਕਾਰ ਦੇ ਵਾਅਦਿਆਂ ਤੇ ਦਾਵਿਆਂ ਦੀ ਨਿੱਕਲੀ ਫੂਕ! ਸੁਣੋ ਬਠਿੰਡਾ ਤੇ ਪਠਾਨਕੋਟ ਦੇ ਲੋਕ ਕੀ ਕਹਿ ਰਹੇ ਨੇ 

ਦਰਅਸਲ ਮੰਗਲਵਾਰ ਨੂੰ ਜਿਵੇਂ ਹੀ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋਈ, ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਅਸੀਂ ਸੱਤ ਦਿਨਾਂ ਦੀ ਹੋਰ ਅੰਤਰਿਮ ਰਾਹਤ ਚਾਹੁੰਦੇ ਹਾਂ। ਮੈਡੀਕਲ ਟੈਸਟ ਕਰਵਾਉਣੇ ਪੈਂਦੇ ਹਨ। ਇਹ ਅਦਾਲਤ ਦੁਆਰਾ ਦਿੱਤੀ ਗਈ ਆਜ਼ਾਦੀ ਦੀ ਦੁਰਵਰਤੋਂ ਨਹੀਂ ਹੈ। ਇਸ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਇਸ 'ਤੇ ਫੈਸਲਾ ਸਿਰਫ਼ CJI ਹੀ ਲੈਣਗੇ। ਸਿਖਰਲੀ ਅਦਾਲਤ ਨੇ ਇਹ ਸਵਾਲ ਵੀ ਪੁੱਛਿਆ ਕਿ ਤੁਸੀਂ ਪਿਛਲੇ ਹਫ਼ਤੇ ਜਸਟਿਸ ਦੱਤਾ ਦੇ ਸਾਹਮਣੇ ਇਸ ਦਾ ਜ਼ਿਕਰ ਕਿਉਂ ਨਹੀਂ ਕੀਤਾ। 

ਇਹ ਵੀ ਪੜ੍ਹੋ: Punjab Viral Video: ਮੰਤਰੀ ਬਲਕਾਰ ਸਿੰਘ ਕਥਿਤ ਵਾਇਰਲ ਵੀਡੀਓ ਮਾਮਲੇ 'ਚ ਮਹਿਲਾ ਕਮਿਸ਼ਨ ਦੇ ਚੇਅਰਮੈਨ ਨੇ ਕੀਤੀ ਨਿੰਦਾ 

ਗੌਰਤਲਬ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਸੁਪਰੀਮ ਕੋਰਟ 'ਚ ਪਟੀਸ਼ਨ ਪਾਈ ਸੀ। ਦਰਅਸਲ ਇਹ ਪਟੀਸ਼ਨ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਲਈ ਪਾਈ ਗਈ ਸੀ। ਸੂਤਰਾਂ ਤੋਂ ਇਹ ਜਾਣਕਾਰੀ ਮਿਲੀ ਹੈ। ਇਸ ਦਾ ਕਾਰਨ ਦੱਸਦੇ ਹੋਏ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਕੇਜਰੀਵਾਲ ਦਾ 7 ਕਿਲੋ ਵਜ਼ਨ ਘਟਿਆ ਹੈ। 

ਇਸ ਲਈ ਹੁਣ ਕੇਜਰੀਵਾਲ ਦਾ ਕੀਟੋਨ ਪੱਧਰ ਬਹੁਤ ਜ਼ਿਆਦਾ ਹੈ, ਇਹ ਕਿਸੇ ਗੰਭੀਰ ਬੀਮਾਰੀ ਦਾ ਲੱਛਣ ਹੋ ਸਕਦਾ ਹੈ।  ਮੈਕਸ ਦੇ ਡਾਕਟਰਾਂ ਨੇ ਕੇਜਰੀਵਾਲ ਦੀ ਜਾਂਚ ਕੀਤੀ, ਉਨ੍ਹਾਂ ਨੂੰ ਪੀਈਟੀ-ਸੀਟੀ ਸਕੈਨ ਕਰਵਾਉਣ ਦੀ ਲੋੜ ਹੈ ਅਤੇ ਹੁਣ ਇਸ ਲਈ ਕੇਜਰੀਵਾਲ (Arvind kejriwal Health) ਨੇ ਜਾਂਚ ਕਰਵਾਉਣ ਲਈ 7 ਦਿਨ ਦਾ ਸਮਾਂ ਮੰਗਿਆ ਸੀ। 

{}{}