Home >>ZeePHH Trending News

Delhi Excise Policy Case: ਅਰਵਿੰਦ ਕੇਜਰੀਵਾਲ ਨੂੰ ED ਦਾ 9ਵਾਂ ਸੰਮਨ, 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ

Delhi Excise Policy Case: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਜ਼ਮਾਨਤ ਮਿਲਣ ਦੇ ਇਕ ਦਿਨ ਬਾਅਦ ਹੀ ਕੇਂਦਰੀ ਏਜੰਸੀ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਸੰਮਨ ਭੇਜੇ ਹਨ। ਏਜੰਸੀ ਨੇ ਉਸ ਨੂੰ 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਮੁੱਖ ਮੰਤਰੀ ਕੇਜਰੀਵਾਲ ਨੂੰ ਭੇਜਿਆ ਗਿਆ ਇਹ 9ਵਾਂ ਸੰਮਨ ਹੈ।

Advertisement
Delhi Excise Policy Case: ਅਰਵਿੰਦ ਕੇਜਰੀਵਾਲ ਨੂੰ ED ਦਾ 9ਵਾਂ ਸੰਮਨ, 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ
Stop
Riya Bawa|Updated: Mar 17, 2024, 09:56 AM IST

Delhi Excise Policy Case:  ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸੰਮਨ ਭੇਜਿਆ ਹੈ। ਇਹ 9ਵੀਂ ਵਾਰ ਹੈ ਜਦੋਂ ਕੇਂਦਰੀ ਏਜੰਸੀ ਨੇ ਉਨ੍ਹਾਂ ਨੂੰ ਸੰਮਨ ਭੇਜਿਆ ਹੈ। ਉਹਨਾਂ ਨੂੰ 21 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਪਿਛਲੇ ਸੰਮਨ 'ਤੇ ਪੇਸ਼ ਨਾ ਹੋਣ ਦੇ ਇਸ ਮਾਮਲੇ 'ਚ ਸ਼ਨੀਵਾਰ ਨੂੰ ਹੀ ਉਹਨਾਂ ਨੂੰ ਜ਼ਮਾਨਤ ਮਿਲ ਗਈ ਸੀ। ਕੇਂਦਰੀ ਏਜੰਸੀ ਨੇ 2 ਨਵੰਬਰ 2023 ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ  (Arvind Kejriwal) ਨੂੰ ਪਹਿਲਾ ਸੰਮਨ ਭੇਜਿਆ ਸੀ ਪਰ ਉਹ ਪੇਸ਼ ਨਹੀਂ ਹੋਏ।

ਪਹਿਲਾਂ ਵੀ ਜਾਰੀ ਹੋਏ ਸੰਮਨ
ਇਸ ਤੋਂ ਬਾਅਦ ਏਜੰਸੀ ਨੇ ਉਸ ਨੂੰ 21 ਨਵੰਬਰ, 3 ਜਨਵਰੀ, 18 ਜਨਵਰੀ, 2 ਫਰਵਰੀ, 19 ਫਰਵਰੀ, 26 ਫਰਵਰੀ ਅਤੇ 4 ਮਾਰਚ ਨੂੰ ਅੱਠਵਾਂ ਸੰਮਨ ਭੇਜਿਆ।

ਸੀਐਮ ਕੇਜਰੀਵਾਲ  (Arvind Kejriwal)  ਕਿਸੇ ਵੀ ਸੰਮਨ 'ਤੇ ਪੇਸ਼ ਨਹੀਂ ਹੋਏ ਅਤੇ ਕੇਂਦਰ ਸਰਕਾਰ 'ਤੇ ਏਜੰਸੀ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ। ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਦਾ ਦਾਅਵਾ ਹੈ ਕਿ ਕੇਂਦਰੀ ਏਜੰਸੀ ਈਡੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਨੂੰ ਬੀਤੇ ਦਿਨ ਦਿੱਲੀ ਦੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਦੀ ਜਾਂਚ 'ਚ ਸ਼ਾਮਲ ਹੋਣ ਲਈ ਭੇਜੇ ਗਏ ਸੰਮਨ ਦੀ ਉਲੰਘਣਾ 'ਤੇ ਈਡੀ ਅਦਾਲਤ 'ਚ ਪਹੁੰਚੀ ਸੀ।

ਇਹ ਵੀ ਪੜ੍ਹੋ: Delhi Excise policy Case: ED ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ, ਕਿਹਾ- ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਪਰ...

ਉਸ ਵਿਰੁੱਧ ਦੋ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਸਨ ਅਤੇ ਇਸ ਤੋਂ ਬਾਅਦ ਉਹ ਸ਼ਨੀਵਾਰ ਨੂੰ ਅਦਾਲਤ ਵਿਚ ਪੇਸ਼ ਹੋਇਆ ਸੀ। ਇਸ ਤੋਂ ਪਹਿਲਾਂ ਦੀ ਸੁਣਵਾਈ ਵਿੱਚ ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਰਾਹੀਂ ਬੈਂਚ ਦੇ ਸਾਹਮਣੇ ਪੇਸ਼ ਹੋਏ ਸਨ। ਹਾਲਾਂਕਿ, ਰਾਉਸ ਐਵੇਨਿਊ ਕੋਰਟ ਨੇ ਸਵੀਕਾਰ ਕਰ ਲਿਆ ਕਿ ਉਸਦੇ ਖਿਲਾਫ਼ ਕੇਸ ਜ਼ਮਾਨਤਯੋਗ ਹਨ ਅਤੇ ਉਹਨਾਂ ਨੂੰ ਕੁੱਲ 50,000 ਰੁਪਏ ਦੇ ਦੋ ਬਾਂਡ 'ਤੇ ਜ਼ਮਾਨਤ ਦੇ ਦਿੱਤੀ ਗਈ ਹੈ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ  ਅਰਵਿੰਦ ਕੇਜਰੀਵਾਲ (Arvind Kejriwal) ਨੂੰ 2 ਨਵੰਬਰ ਅਤੇ 21 ਦਸੰਬਰ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਪਰ ਉਸ ਨੇ ਏਜੰਸੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਦਿੱਲੀ ਸਰਕਾਰ ਦੇ ਸਾਬਕਾ ਆਬਕਾਰੀ ਨੀਤੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਪਹਿਲਾ ਸੰਮਨ ਭੇਜਿਆ ਗਿਆ ਸੀ ਪਰ ਉਹ ਪੁੱਛਗਿੱਛ ਪ੍ਰਕਿਰਿਆ ਵਿੱਚ ਹਿੱਸਾ ਲੈਣ ਨਹੀਂ ਆਏ।

ਇਹ ਵੀ ਪੜ੍ਹੋ: Sidhu Moose Wala News: ਸਿੱਧੂ ਮੂਸੇਵਾਲਾ ਦੇ ਘਰ ਆਈ ਖੁਸ਼ਖਬਰੀ! ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ
 

 

Read More
{}{}