Home >>ZeePHH Trending News

LPG Cylinder Subsidy: ਉਜਵਲਾ ਲਾਭਪਾਤਰੀਆਂ ਨੂੰ ਸਰਕਾਰ ਦਾ ਵੱਡਾ ਤੋਹਫਾ; ਹੁਣ 600 ਰੁਪਏ 'ਚ ਮਿਲੇਗਾ ਸਿਲੰਡਰ

LPG Cylinder Subsidy:  ਮੋਦੀ ਕੈਬਨਿਟ ਨੇ ਵੱਡਾ ਫੈਸਲਾ ਲੈਂਦੇ ਹੋਏ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਈ। ਮੰਤਰੀ ਮੰਡਲ ਨੇ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਸਬਸਿਡੀ 200 ਰੁਪਏ ਤੋਂ ਵਧਾ ਕੇ 300 ਰੁਪਏ ਕਰ ਦਿੱਤੀ ਹੈ।

Advertisement
LPG Cylinder Subsidy: ਉਜਵਲਾ ਲਾਭਪਾਤਰੀਆਂ ਨੂੰ ਸਰਕਾਰ ਦਾ ਵੱਡਾ ਤੋਹਫਾ; ਹੁਣ 600 ਰੁਪਏ 'ਚ ਮਿਲੇਗਾ ਸਿਲੰਡਰ
Stop
Ravinder Singh|Updated: Oct 04, 2023, 04:19 PM IST

LPG Cylinder Subsidy:  ਮੋਦੀ ਕੈਬਨਿਟ ਨੇ ਬੁੱਧਵਾਰ ਨੂੰ ਵੱਡਾ ਫੈਸਲਾ ਲੈਂਦੇ ਹੋਏ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਈ। ਮੰਤਰੀ ਮੰਡਲ ਨੇ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਸਬਸਿਡੀ 200 ਰੁਪਏ ਤੋਂ ਵਧਾ ਕੇ 300 ਰੁਪਏ ਕਰ ਦਿੱਤੀ ਹੈ। ਮੰਤਰੀ ਮੰਡਲ ਨੇ ਰਕਸ਼ਾ ਬੰਧਨ ਅਤੇ ਓਨਮ ਦੇ ਮੌਕੇ 'ਤੇ ਐਲਪੀਜੀ 'ਚ 200 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ ਸੀ। ਅੱਜ ਉੱਜਵਲਾ ਦੇ ਲਾਭਪਾਤਰੀ ਲਈ ਰਾਸ਼ੀ 200 ਰੁਪਏ ਤੋਂ ਵਧਾ ਕੇ 300 ਰੁਪਏ ਕਰ ਦਿੱਤੀ ਗਈ ਹੈ।

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਬੈਠਕ ਤੋਂ ਬਾਅਦ ਪ੍ਰੈੱਸ ਕਾਨਫਰੰਸ 'ਚ ਕਿਹਾ, 'ਕੈਬਨਿਟ ਦੀ ਬੈਠਕ ਪੀਐੱਮ ਮੋਦੀ ਦੀ ਪ੍ਰਧਾਨਗੀ 'ਚ ਹੋਈ। ਅਸੀਂ ਰਕਸ਼ਾ ਬੰਧਨ ਅਤੇ ਓਨਮ ਦੇ ਮੌਕੇ 'ਤੇ ਐਲਪੀਜੀ ਸਿਲੰਡਰ 200 ਰੁਪਏ ਘੱਟ ਕੀਤੇ ਸਨ। ਇਹ ਕੀਮਤ 1100 ਰੁਪਏ ਤੋਂ ਘਟ ਕੇ 900 ਰੁਪਏ ਹੋ ਗਈ ਹੈ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 700 ਰੁਪਏ ਵਿੱਚ ਗੈਸ ਮਿਲਣੀ ਸ਼ੁਰੂ ਹੋ ਗਈ ਹੈ।

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਦੀਆਂ ਭੈਣਾਂ ਨੂੰ ਹੁਣ 300 ਰੁਪਏ ਦੀ ਸਬਸਿਡੀ ਮਿਲੇਗੀ। ਯਾਨੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਹੁਣ 600 ਰੁਪਏ ਵਿੱਚ ਗੈਸ ਸਿਲੰਡਰ ਮਿਲੇਗਾ। ਦਿੱਲੀ ਵਿੱਚ ਉੱਜਵਲਾ ਦੇ ਲਾਭਪਾਤਰੀ ਵਰਤਮਾਨ ਵਿੱਚ 14.2 ਕਿਲੋਗ੍ਰਾਮ ਦੇ ਐਲਪੀਜੀ ਸਿਲੰਡਰ ਲਈ 703 ਰੁਪਏ ਦਾ ਭੁਗਤਾਨ ਕਰਦੇ ਹਨ, ਜਦੋਂ ਕਿ ਇਸਦੀ ਮਾਰਕੀਟ ਕੀਮਤ 903 ਰੁਪਏ ਹੈ।

ਇਹ ਵੀ ਪੜ੍ਹੋ : SGPC Election News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ

ਕੇਂਦਰੀ ਮੰਤਰੀ ਮੰਡਲ ਦੇ ਫੈਸਲੇ ਤੋਂ ਬਾਅਦ ਉਨ੍ਹਾਂ ਨੂੰ 603 ਰੁਪਏ ਦਾ ਸਿਲੰਡਰ ਮਿਲੇਗਾ। ਮੰਤਰੀ ਮੰਡਲ ਨੇ ਵਣ ਦੇਵਤਾ ਦੇ ਨਾਂ 'ਤੇ ਤੇਲੰਗਾਨਾ ਵਿੱਚ ਕੇਂਦਰੀ ਕਬਾਇਲੀ ਯੂਨੀਵਰਸਿਟੀ ਖੋਲ੍ਹਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਹ ਕੇਂਦਰੀ ਕਬਾਇਲੀ ਯੂਨੀਵਰਸਿਟੀ 889 ਕਰੋੜ ਰੁਪਏ ਦੀ ਲਾਗਤ ਨਾਲ ਖੋਲ੍ਹੀ ਜਾਵੇਗੀ। ਮੰਤਰੀ ਮੰਡਲ ਨੇ ਕੇਂਦਰੀ ਹਲਦੀ ਬੋਰਡ ਦੇ ਗਠਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਪੀਐਮ ਮੋਦੀ ਨੇ ਤੇਲੰਗਾਨਾ ਵਿੱਚ ਵੀ ਇਸ ਦਾ ਐਲਾਨ ਕੀਤਾ ਸੀ। ਭਾਰਤ ਹਲਦੀ ਦਾ ਸਭ ਤੋਂ ਵੱਡਾ ਉਤਪਾਦਕ ਅਤੇ ਖਪਤਕਾਰ ਹੈ। ਹਲਦੀ ਦੀ ਬਰਾਮਦ ਦਾ ਟੀਚਾ 8400 ਕਰੋੜ ਰੁਪਏ ਰੱਖਿਆ ਗਿਆ ਹੈ। ਇਸ ਦੇ ਲਈ ਕੇਂਦਰੀ ਹਲਦੀ ਬੋਰਡ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : India-Canada News: ਭਾਰਤ-ਕੈਨੇਡਾ ਤਲਖ਼ੀਆਂ ਵਿਚਾਲੇ ਜਸਟਿਨ ਟਰੂਡੋ ਦਾ ਬਿਆਨ, ਕਿਹਾ "ਅਸੀਂ ਮਾਮਲੇ ਨੂੰ ਅੱਗੇ ਵਧਾਉਣੁ ਦੀ ਕੋਸ਼ਿਸ਼ ਨਹੀਂ ਕਰ ਰਹੇ"

Read More
{}{}