Home >>ZeePHH Trending News

PM Modi Oath Ceremony Live: ਨਰਿੰਦਰ ਮੋਦੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਤੀਜੀ ਵਾਰ ਲਿਆ ਹਲਫ਼; ਕਈ ਨਵੇਂ ਚਿਹਰੇ ਸ਼ਾਮਲ

Narendra Modi swearing in ceremony Latest Updates Live: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ ਵਿੱਚ ਕਰਵਾਇਆ ਗਿਆ।  

Advertisement
PM Modi Oath Ceremony Live: ਨਰਿੰਦਰ ਮੋਦੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਤੀਜੀ ਵਾਰ ਲਿਆ ਹਲਫ਼; ਕਈ ਨਵੇਂ ਚਿਹਰੇ ਸ਼ਾਮਲ
Stop
Riya Bawa|Updated: Jun 09, 2024, 09:39 PM IST
LIVE Blog

PM Modi Shapath Grahan Samaroh Latest Updates LIVE : ਐਨਡੀਏ ਸੰਸਦੀ ਦਲ ਦੇ ਨੇਤਾ ਨਰਿੰਦਰ ਮੋਦੀ ਨੇ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਨਰਿੰਦਰ ਮੋਦੀ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਹਲਫ ਦਿਵਾਇਆ। ਉਸ ਤੋਂ ਬਾਅਦ ਰਾਜਨਾਥ ਸਿੰਘ ਨੂੰ ਸਹੁੰ ਚੁਕਾਈ ਗਈ। ਉਨ੍ਹਾਂ ਨੂੰ ਵਿਭਾਗ ਦੀ ਅਲਾਟਮੈਂਟ ਕੁਝ ਦਿਨਾਂ ਬਾਅਦ ਹੋਵੇਗੀ। ਇਸ ਮਗਰੋਂ ਅਮਿਤ ਸ਼ਾਹ ਅਤੇ ਨਿਤਿਨ ਗਡਕਰੀ ਨੇ ਸਹੁੰ ਚੁੱਕੀ। ਮੋਦੀ ਸਰਕਾਰ 3.0 'ਚ ਕਈ ਨਵੇਂ ਚਿਹਰਿਆਂ ਨੂੰ ਜਗ੍ਹਾ ਮਿਲੇਗੀ। ਨਿਰਮਲਾ ਸੀਤਾਰਮਨ ਨੇ ਵਿੱਤ ਅਤੇ ਐਸ ਜੈਸ਼ੰਕਰ ਨੇ ਵਿਦੇਸ਼ ਮੰਤਰਾਲੇ ਵਜੋਂ ਸਹੁੰ ਚੁੱਕੀ। ਜੇਪੀ ਨੱਡਾ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ ਹੈ। ਨੱਡਾ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਮਨੋਹਰ ਲਾਲ ਖੱਟਰ ਅਤੇ ਕੁਮਾਰਸਵਾਮੀ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ। ਦੋਵੇਂ ਨੇਤਾ ਪਹਿਲੀ ਵਾਰ ਮੋਦੀ ਮੰਤਰੀ ਮੰਡਲ ਦਾ ਹਿੱਸਾ ਬਣੇ ਹਨ।

ਸਹੁੰ ਚੁੱਕ ਕੇ ਮੋਦੀ ਲਗਾਤਾਰ ਤਿੰਨ ਵਾਰ ਪ੍ਰਧਾਨ ਮੰਤਰੀ (PM Narendra Modi)  ਬਣਨ ਦੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ 62 ਸਾਲ ਪੁਰਾਣੇ ਰਿਕਾਰਡ ਦੀ ਬਰਾਬਰੀ ਕਰਨਗੇ। ਨਹਿਰੂ 1952, 1957 ਅਤੇ 1962 ਵਿੱਚ ਲਗਾਤਾਰ ਤਿੰਨ ਵਾਰ ਜਿੱਤ ਕੇ ਪ੍ਰਧਾਨ ਮੰਤਰੀ ਬਣੇ। ਹਾਲਾਂਕਿ ਨਹਿਰੂ ਦੀ ਸਰਕਾਰ ਕੋਲ ਪੂਰਨ ਬਹੁਮਤ ਸੀ। ਮੋਦੀ ਦੀ ਤੀਜੀ ਪਾਰੀ ਗਠਜੋੜ ਦੇ ਆਧਾਰ 'ਤੇ ਚੱਲੇਗੀ।

ਦੇਸ਼ ਵਿੱਚ 1990 ਤੋਂ ਗੱਠਜੋੜ ਦੀ ਰਾਜਨੀਤੀ ਚੱਲ ਰਹੀ ਸੀ। ਇਸ ਰੁਝਾਨ ਨੂੰ ਭਾਜਪਾ ਨੇ ਮੋਦੀ ਦੀ ਅਗਵਾਈ ਹੇਠ 2014 ਅਤੇ 2019 ਵਿੱਚ ਪੂਰਨ ਬਹੁਮਤ ਹਾਸਲ ਕਰਕੇ ਤੋੜ ਦਿੱਤਾ ਸੀ। ਹਾਲਾਂਕਿ, 2024 ਵਿੱਚ, ਭਾਜਪਾ 240 ਸੀਟਾਂ ਤੱਕ ਸਿਮਟ ਗਈ ਸੀ ਅਤੇ ਬਹੁਮਤ ਲਈ ਆਪਣੇ ਸਹਿਯੋਗੀਆਂ ਦੀ ਲੋੜ ਸੀ।

7 ਜੂਨ ਨੂੰ ਸੰਸਦ ਦੇ ਸੈਂਟਰਲ ਹਾਲ ਵਿੱਚ ਹੋਈ ਮੀਟਿੰਗ ਵਿੱਚ ਐਨਡੀਏ ਆਗੂਆਂ ਨੇ ਮੋਦੀ ਨੂੰ ਆਪਣਾ ਆਗੂ ਚੁਣਿਆ ਸੀ। ਹੁਣ ਸਹੁੰ ਦੀ ਉਡੀਕ ਹੈ। ਇਸ ਸਮਾਰੋਹ ਵਿੱਚ ਚੀਨ, ਪਾਕਿਸਤਾਨ ਅਤੇ ਅਫਗਾਨਿਸਤਾਨ ਨੂੰ ਛੱਡ ਕੇ 7 ਗੁਆਂਢੀ ਦੇਸ਼ਾਂ- ਸ਼੍ਰੀਲੰਕਾ, ਬੰਗਲਾਦੇਸ਼, ਮਾਲਦੀਵ, ਸੇਸ਼ੇਲਸ, ਮਾਰੀਸ਼ਸ, ਨੇਪਾਲ ਅਤੇ ਭੂਟਾਨ ਦੇ ਰਾਜ ਮੁਖੀ ਸ਼ਾਮਲ ਹੋਣਗੇ।

PM Narendra Modi Oath Taking Ceremony Live Updates ---

 

{}{}