Home >>ZeePHH Trending News

Hisar News: ਪਾਰਕ 'ਚ ਬੈਠੇ ਪ੍ਰੇਮੀ ਜੋੜੇ ਨੂੰ ਗੋਲੀਆਂ ਨਾਲ ਭੁੰਨਿਆ, 2 ਮਹੀਨੇ ਪਹਿਲਾਂ ਕਰਵਾਈ ਸੀ ਲਵ ਮੈਰਿਜ

Hisar News: ਪੁਲਿਸ ਨੂੰ ਸੂਚਨਾ ਮਿਲੀ ਕਿ ਪਾਰਕ ਵਿੱਚ ਦੋ ਵਿਅਕਤੀਆਂ ਦੀਆਂ ਲਾਸ਼ਾਂ ਪਈਆਂ ਹਨ। ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਤੁਰੰਤ ਆਸਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ।

Advertisement
Hisar News: ਪਾਰਕ 'ਚ ਬੈਠੇ ਪ੍ਰੇਮੀ ਜੋੜੇ ਨੂੰ ਗੋਲੀਆਂ ਨਾਲ ਭੁੰਨਿਆ, 2 ਮਹੀਨੇ ਪਹਿਲਾਂ ਕਰਵਾਈ ਸੀ ਲਵ ਮੈਰਿਜ
Stop
Manpreet Singh|Updated: Jun 24, 2024, 04:06 PM IST

Hisar News: ਹਰਿਆਣਾ ਦੇ ਹਿਸਾਰ 'ਚ ਪਾਰਕ 'ਚ ਬੈਠੇ ਇੱਕ ਜੋੜੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਜੋੜਾ ਹਿਸਾਰ, ਹਾਂਸੀ ਸਥਿਤ ਲਾਲਾ ਹੁਕਮ ਚੰਦ ਜੈਨ ਪਾਰਕ 'ਚ ਬੈਠਾ ਸੀ। ਇਸ ਦੌਰਾਨ ਬਾਈਕ 'ਤੇ ਸਵਾਰ ਦੋ ਬਦਮਾਸ਼ ਆਏ ਅਤੇ ਪਤੀ-ਪਤਨੀ ਨੂੰ ਦੇਖਦੇ ਹੀ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਜਾਣਕਾਰੀ ਹੈ ਕਿ ਜੋੜੇ ਨੇ 2 ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਕਰਵਾਇਆ ਸੀ। ਜਿਸ ਤੋਂ ਬਾਅਦ ਸੋਮਵਾਰ ਸਵੇਰੇ ਦੋਸ਼ੀਆਂ ਨੇ ਪਾਰਕ 'ਚ ਦੋਵਾਂ 'ਤੇ 7 ਰਾਉਂਡ ਫਾਇਰ ਕੀਤੇ ਅਤੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਪਾਰਕ ਵਿੱਚ ਮੌਜੂਦ ਹੋਰ ਲੋਕਾਂ ਨੇ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ।

ਪੁਲਿਸ ਨੂੰ ਸੂਚਨਾ ਮਿਲੀ ਕਿ ਪਾਰਕ ਵਿੱਚ ਦੋ ਵਿਅਕਤੀਆਂ ਦੀਆਂ ਲਾਸ਼ਾਂ ਪਈਆਂ ਹਨ। ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਤੁਰੰਤ ਆਸਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ।

ਮ੍ਰਿਤਕਾਂ ਦੀ ਪਛਾਣ ਨਾਰਨੌਂਦ ਦੇ ਪਿੰਡ ਬਡਾਲਾ ਦੇ ਰਹਿਣ ਵਾਲੇ ਤੇਜਵੀਰ ਵਜੋਂ ਹੋਈ ਹੈ, ਜੋ ਨੋਇਡਾ ਦੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ। ਮ੍ਰਿਤਕ ਲੜਕੀ ਦੀ ਪਛਾਣ ਹਾਂਸੀ ਦੇ ਪਿੰਡ ਸੁਲਤਾਨਪੁਰ ਦੀ ਰਹਿਣ ਵਾਲੀ ਮੀਨਾ ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਡੀਐੱਸਪੀ ਧੀਰਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਪਾਰਕ 'ਚੋਂ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੂੰ ਪਾਰਕ ਵਿਚੋਂ 7 ਦੇ ਕਰੀਬ ਖੋਲ ਮਿਲੇ ਹਨ। ਲਾਸ਼ ਦੇ ਨੇੜੇ ਪਾਰਕ ਵਿੱਚ ਇੱਕ ਚਾਬੀ ਵੀ ਪਈ ਮਿਲੀ। ਪੁਲਿਸ ਨੇ ਘਟਨਾ ਦੀ ਸੂਚਨਾ ਮ੍ਰਿਤਕ ਦੇ ਵਾਰਸਾਂ ਨੂੰ ਦੇ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਨੇ ਕਤਲੇਆਮ ਤੋਂ ਬਾਅਦ ਪਾਰਕ ਨੂੰ ਖਾਲੀ ਕਰਵਾ ਲਿਆ ਹੈ ਅਤੇ ਪਾਰਕ ਨੂੰ ਚਾਰੇ ਪਾਸਿਓਂ ਬੰਦ ਕਰ ਦਿੱਤਾ ਹੈ। ਪਾਰਕ ਦੇ ਮੁੱਖ ਗੇਟ ’ਤੇ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ। ਲਾਸ਼ਾਂ ਨੂੰ ਦੇਖਣ ਲਈ ਆਸ-ਪਾਸ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਗਈ, ਜਿਨ੍ਹਾਂ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਿਸ ਇਸ ਘਟਨਾ ਦੀ ਜਾਂਚ ਪ੍ਰੇਮ ਵਿਆਹ ਦੇ ਐਂਗਲ ਤੋਂ ਵੀ ਕਰ ਰਹੀ ਹੈ।

{}{}