Videos

Kapurthala 6 Lane Highway Project News: ਹੜ੍ਹ ਕਰਕੇ ਕਪੂਰਥਲਾ 'ਚ 6 ਲੇਨ ਹਾਈਵੇਅ ਪ੍ਰੋਜੈਕਟ ਵੀ ਪੂਰੀ ਤਰ੍ਹਾਂ ਪ੍ਰਭਾਵਿਤ

Kapurthala 6 Lane Highway Project Latest News Update: ਜਿੱਥੇ ਹਿਮਾਚਲ ਪ੍ਰਦੇਸ਼ 'ਚ ਪਏ ਭਾਰੀ ਮੀਂਹ ਕਰਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਉੱਥੇ ਕਈ ਥਾਵਾਂ 'ਤੇ ਕਾਫੀ ਨੁਕਸਾਨ ਵੀ ਹੋ ਰਿਹਾ ਹੈ। ਇਸ ਦੌਰਾਨ ਕਪੂਰਥਲਾ 'ਚ ਵੀ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ ਅਤੇ ਹਰ ਪਾਸੇ ਪਾਣੀ ਹੀ ਪਾਣੀ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਹੜ੍ਹ ਕਰਕੇ ਕਟੜਾ-ਅੰਮ੍ਰਿਤਸਰ-ਦਿੱਲੀ 6 ਲੇਨ ਹਾਈਵੇਅ ਗ੍ਰੀਨ ਪ੍ਰੋਜੈਕਟ (Delhi-Amritsar-Katra-Expressway) ਵੀ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ ਅਤੇ ਬਿਆਸ ਦਰਿਆ 'ਚ ਵੱਧ ਰਿਹਾ ਪਾਣੀ ਲੋਕਾਂ ਦੀਆਂ ਮੁਸ਼ਕਲਾਂ ਵਧਾ ਰਿਹਾ ਹੈ। ਪ੍ਰੋਜੈਕਟ ਵਾਲੀ ਸਾਈਟ 'ਤੇ 4-5 ਫੁੱਟ ਤੱਕ ਪਾਣੀ ਭਰਿਆ ਹੋਇਆ ਹੈ ਅਤੇ ਲੋਕਾਂ ਨੂੰ ਵੀ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। (Punjab Flood 2023 news update)

Video Thumbnail
Advertisement
Read More