Videos

Punjab School Holiday News: ਪੰਜਾਬ 'ਚ ਇਸ ਦਿਨ ਤੱਕ ਸਾਰੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

Punjab School Closed News Today: ਪੰਜਾਬ 'ਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸੜਕਾਂ 'ਤੇ ਪਾਣੀ ਭਰ ਗਿਆ ਹੈ। ਤੇਜ਼ ਮੀਂਹ ਕਾਰਨ ਲੋਕਾਂ ਨੂੰ ਬੜੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਖਰਾਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਾਰੇ ਸਕੂਲਾਂ 'ਚ 13 ਜੁਲਾਈ ਤਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਰਾਹੀਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ, ਵੇਖੋ ਤੇ ਜਾਣੋ..

Video Thumbnail
Advertisement
Read More